Monday, September 28, 2026

ਡੀ.ਏ.ਵੀ ਪਬਲਿਕ ਸਕੂਲ ਨੇ ਜਿੱਤਿਆ ਪੇਟਿੰਗ ਮੁਕਾਬਲਾ

PPN2211201711ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – `ਪਰਿਵਰਤਨ ਪਰਵ 2017` ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵਲੋਂ ਮਨਾਇਆ ਗਿਆ।ਇਸ ਮੌਕੇ ਪੇਟਿੰਗ ਮੁਕਾਬਲਾ ਅਯੋਜਿਤ ਕੀਤਾ ਗਿਆ, ਜਿਸ ਵਿੱਚ ਅੰਮ੍ਰਿਤਸਰ ਦੇ ਬਹੁਤ ਸਾਰੇ ਸਕੂਲਾਂ ਨੇ ਭਾਗ ਲਿਆ।ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੀ ਦੱਸਵੀਂ ਜਮਾਤ ਦੀ ਵਿਦਿਆਰਥਣ ਵੰਸ਼ਿਕਾ ਮਹਿਰਾ ਨੇ ਪਹਿਲਾ ਸਥਾਨ ਹਾਸਲ ਕੀਤਾ।ਇਸ ਮੌਕੇ ਤੇ ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. (ਸ਼੍ਰੀਮਤੀ) ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥਣ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਇਸ ਤਰ੍ਹਾਂ ਦੇ ਹੀ ਚੰਗੇ ਕੰਮ ਕਰਨ ਲਈ ਕਿਹਾ।ਇਸ ਮੌਕੇ ਸਕੂਲ ਦੇ ਪ੍ਰਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵੀ ਵਿਦਿਆਰਥਣ ਨੂੰ ਵਧਾਈ ਦਿੱਤੀ ਅਤੇ ਉਸ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਆ ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply