Monday, September 28, 2026

ਟ੍ਰੈਫਿਕ ਪੁਲਿਸ ਨੇ ਵਾਹਨਾਂ ਦੀ ਕੀਤੀ ਚੈਕਿੰਗ, ਕੱਟੇ ਚਲਾਨ

ਟ੍ਰੈਫਿਕ ਨਿਯਮਾਂ ਦੀ ਉਲੰਘਣ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ  ਪਵਨ ਸ਼ਰਮਾ

PPN2211201712ਧੂਰੀ, 22 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਟ੍ਰੈਫਿਕ ਇੰਚਾਰਜ ਪਵਨ ਕੁਮਾਰ ਸ਼ਰਮਾ ਵੱਲੋਂ ਆਵਾਜਾਈ  ਨਿਯਮਾਂ ਦੀ ਉਲੰਘਣਾ ਕਰਨ ਵਾਲੇ 10 ਦੇ ਕਰੀਬ ਵਿਅਕਤੀਆਂ ਦੇ ਵਾਹਨਾਂ ਦੇ ਚਲਾਨ ਕੱਟੇ ਗਏ।ਇਸ ਮੌਕੇ ਜਾਣਕਾਰੀ ਦਿੰਦਿਆਂ ਪਵਨ ਕੁਮਾਰ ਸ਼ਰਮਾ ਨੇ ਦੱਸਿਆ ਕਿ ਐਸ.ਐਸ.ਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਪੁਲਿਸ ਵੱਲੋਂ ਵਾਹਨਾਂ ਦੀ ਚੈਕਿੰਗ ਕਰਕੇ ਉਹਨਾਂ ਦੇ ਚਲਾਨ ਕੱਟੇ ਜਾ ਰਹੇ ਹਨ। ਉਹਨਾਂ ਨੇ ਸ਼ਹਿਰ ਵਾਸੀਆਂ ਨੂੰ ਹਦਾਇਤ ਕੀਤੀ ਕਿ ਉਹ ਬਜ਼ਾਰਾਂ ਵਿੱਚ ਦੁਕਾਨਾਂ ਅੱਗੇ ਆਪਣੇ ਮੋਟਰਸਾਈਕਲ, ਸਕੂਟਰ ਆਦਿ ਨਾ ਖੜੇ੍ਹ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ।ਸੜਕ ਉੱਪਰ ਰੇਹੜੀਆਂ ਆਦਿ ਲਾਉਣ ਵਾਲਿਆਂ ਬਾਰੇ ਉਨਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਕੀਮਤ `ਤੇ ਬਖਸ਼ਿਆ ਨਹੀਂ।ਇਸ ਮੌਕੇ ਕੇਵਲ ਸਿੰਘ, ਲਖਵੀਰ ਸਿੰਘ ਅਤੇ ਮਿੱਠੂ ਸਿੰਘ ਆਦਿ ਵੀ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply