Thursday, March 26, 2026

ਖਾਲਸਾ ਕਾਲਜ ਐਜੂਕੇਸ਼ਨ ਦੀਆਂ ਵਿਦਿਆਰਥਣਾਂ ਦਾ ਗਿੱਧੇ ’ਚ ਸ਼ਾਨਦਾਰ ਪ੍ਰਦਰਸ਼ਨ

PPN2311201709 ਅੰਮ੍ਰਿਤਸਰ, 23 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਲਗਾਤਾਰ 6ਵੀਂ ਵਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਜੋਨਲ ਯੂਥ ਫ਼ੈਸਟੀਵਲ ’ਚ ਚੈਂਪੀਅਨਸ਼ਿਪ ਟਰਾਫ਼ੀ ਪ੍ਰਾਪਤ ਕਰਕੇ ਸ਼ਾਨਦਾਰ ਮੁਕਾਮ ਹਾਸਲ ਕੀਤਾ ਹੈ।ਕਾਲਜ ਦੀ ਗਿੱਧਾ ਟੀਮ ਨੇ ਜੋਨਲ ਅਤੇ ਇੰਟਰ ਜ਼ੋਨਲ ਦੋਵੇਂ ਸਥਾਨਾਂ ’ਚ ਜਿੱਤ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।
ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਨੇ ਇਸ ਜਿੱਤ ’ਤੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਵਿਦਿਆਰਥਣ ਜਸਕੀਰਤ ਕੌਰ ਨੂੰ ਜ਼ੋਨਲ ਪੱਧਰ ’ਤੇ ਸਭ ਤੋਂ ਵਧੀਆ ਗਿੱਧੇ ਦਾ ਖਿਤਾਬ ਦਿੱਤਾ ਗਿਆ ਹੈ। 3 ਨਵੰਬਰ ਨੂੰ ਹੋਏ ਅੰਤਰ-ਜ਼ੋਨਲ ਯੂਥ ਫੈਸਟੀਵਲ ਜੋ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਕੀਤਾ ਗਿਆ ਸੀ, ’ਚ ਕਾਲਜ ਨੇ ਦੁਬਾਰਾ ਗਿੱਧਾ ਚੈਂਪੀਅਨਸ਼ਿਪ ਟਰਾਫ਼ੀ ਹਾਸਲ ਕੀਤੀ ਹੈ।ਉਨ੍ਹਾਂ ਕਿਹਾ ਕਿ 13 ਡਿਗਰੀ ਅਤੇ ਪ੍ਰੋਫੈਸ਼ਨਲ ਕਾਲਜਾਂ ’ਚ ਸਾਡੀ ਵਿਦਿਆਰਥਣ ਮਨਪ੍ਰੀਤ ਕੌਰ ਸਭ ਤੋਂ ਚੰਗੀ ਗਿੱਧਾ ਪੇਸ਼ ਕਰਨ ਵਾਲੀ ਐਲਾਨੀ ਗਈ। PPN2311201710
ਪ੍ਰਿੰ: ਡਾ. ਢਿੱਲੋਂ ਨੇ ਕਿਹਾ ਕਿ ਉਕਤ ਮੇਲੇ ਦੌਰਾਨ ਅੰਮ੍ਰਿਤਸਰ, ਜਲੰਧਰ, ਤਰਨ ਤਾਰਨ, ਪਠਾਨਕੋਟ, ਗੁਰਦਾਸਪੁਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਦੇ ਯੂਨੀਵਰਸਿਟੀ ਨਾਲ ਸਬੰਧਿਤ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਕਾਲਜਾਂ ਦੇ 800 ਤੋਂ ਵਧੇਰੇ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਆਈਟਮਾਂ ਦੇ ਮੁਕਾਬਲਿਆਂ ’ਚ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਯੁਵਕ ਮੇਲੇ ਨਾ ਸਿਰਫ਼ ਸਾਨੂੰ ਅਮੀਰ ਵਿਰਸੇ ਨਾਲ ਜੋੜਦੇ ਹਨ ਸਗੋਂ ਚੰਗੀ ਟੀਮ ਭਾਵਨਾ ਦਾ ਜਜ਼ਬਾ ਅਤੇ ਚੰਗੀ ਸਿਹਤ ਪ੍ਰਦਾਨ ਕਰਦੇ ਹਨ। ਡਾ. ਢਿੱਲੋਂ ਨੇ ਕਿਹਾ ਕਿ ਇੰਨ੍ਹਾਂ 4 ਰੋਜ਼ਾ ਮੁਕਾਬਲਿਆਂ ’ਚ ਭੰਗੜਾ, ਸਮੂਹ ਗਾਇਨ (ਭਾਰਤੀ), ਸਮੂਹ ਸ਼ਬਦ/ਭਜਨ, ਵਾਰ ਗਾਇਨ, ਕਲਾਸੀਕਲ ਇੰਸ. (ਨਾਨ-ਪਰਕਸ਼ਨ), ਕਲਾਸੀਕਲ ਵੋਕਲ, ਕੁਇਜ਼, ਡੀਬੇਟ, ਕਵੀਸ਼ਰੀ, ਪੇਟਿੰਗ, ਕਾਰੂਨਿੰਗ, ਪੋਸਟਰ ਮੇਕਿੰਗ, ਫੋਟੋਗ੍ਰਾਫੀ, ਕੋਲਾਜ, ਇਕਾਂਗੀ, ਜਨਰਲ ਡਾਂਸ, ਲੋਕ ਸਾਜ਼, ਵੈਸਟਰਨ ਗਰੁੱਪ ਸਾਂਗ, ਕਲਾਸੀਕਲ ਡਾਂਸ, ਗਿੱਧਾ ਆਦਿ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply