Monday, November 23, 2026

ਪੋਲੀਸਿੰਗ ਕਮਿਊਨਿਟੀ ਸੁਵਿਧਾ ਕੇਂਦਰ ਵਿਖੇ ਡੀ.ਐਸ.ਪੀ (ਟਰੇਨਿੰਗ) ਵਲੋਂ ਕਮੇਟੀ ਮੈਂਬਰਾਂ ਤੇ ਸਟਾਫ ਨਾਲ ਮੀਟਿੰਗ

PPN2311201713ਜੰਡਿਆਲਾ ਗੁਰੂ, (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਸ.ਐਸ.ਪੀ ਅੰਮ੍ਰਿਤਸਰ (ਦਿਹਾਤੀ) ਪਰਮਪਾਲ ਸਿੰਘ ਸਿੱਧੂ ਦੀਆਂ ਹਦਾਇਤਾਂ `ਤੇ ਪੋਲੀਸਿੰਗ ਕਮਿਊਨਿਟੀ ਸੁਵਿਧਾ ਕੇਂਦਰ ਜੰਡਿਆਲਾ ਗੁਰੂ ਵਿਖੇ ਡੀ.ਐਸ.ਪੀ (ਟਰੇਨਿੰਗ) ਮਨਿੰਦਰਪਾਲ ਸਿੰਘ ਵਲੋਂ ਕਮੇਟੀ ਮੈਂਬਰਾਂ ਤੇ ਸਟਾਫ ਨਾਲ ਮੀਟਿੰਗ ਕੀਤੀ ਗਈ।
ਡੀ.ਐਸ.ਪੀ (ਟਰੇਨਿੰਗ) ਮਨਿੰਦਰਪਾਲ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੁਵਿਧਾ ਕੇਂਦਰ ਤੋਂ ਮਿਲਣ ਵਾਲੀਆਂ ਸਹੂਲਤਾਂ ਸੰਬੰਧੀ ਜਾਣਕਾਰੀ ਦੇਣ ਦੇ ਮੰਤਵ ਨਾਲ ਵੱਖ ਵੱਖ ਜਨਤਕ ਥਾਵਾਂ `ਤੇ ਕੀਤੇ ਜਾ ਰਹੇ ਸੈਮੀਨਾਰ ਨਿਰੰਤਰ ਜਾਰੀ ਰਹਿਣਗੇ ਤਾਂ ਜੋ ਸੁਵਿਧਾ ਕੇਂਦਰ ਤੋਂ ਮਿਲਣ ਵਾਲੀਆਂ ਸਹੂਲਤਾਂ ਸੰਬੰਧੀ ਜਨਤਾ ਨੂੰ ਜਾਗਰੂਕ ਕੀਤਾ ਜਾ ਸਕੇ।ਸੈਮੀਨਾਰ ਦੌਰਾਨ ਸੁਵਿਧਾ ਕੇਂਦਰ ਦੇ ਇੰਸਪੈਕਟਰ ਸਰਬਜੀਤ ਕੌਰ ਨੇ ਜਿਥੇ ਸੁਵਿਧਾ ਕੇਂਦਰ ਤੋਂ ਮਿਲਣ ਵਾਲੀਆਂ ਸਹੂਲਤਾਂ ਅਤੇ ਟਰੈਫਿਕ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੀ ਪਾਲਣਾ ਕਰਨ `ਤੇ ਜੋਰ ਦਿੱਤਾ।ਉਨਾਂ ਨੇ ਨਸ਼ਿਆਂ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਣ ਲਈ ਵੀ ਪ੍ਰੇਰਿਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਐਚ.ਓ ਹਰਪਾਲ ਸਿੰਘ, ਸੀ.ਡੀ.ਪੀ.ਓ ਜੰਡਿਆਲਾ ਕੁਲਦੀਪ ਕੌਰ, ਰਣਜੀਤ ਸਿੰਘ ਜੋਸਨ, ਦਿਨੇਸ਼ ਬਜਾਜ, ਅਵਤਾਰ ਸਿੰਘ ਟੱਕਰ, ਦਵਿੰਦਰ ਸਿੰਘ, ਕੈਪਟਨ ਜਸਬੀਰ ਸਿੰਘ, ਕਿਰਨਦੀਪ ਕੌਰ, ਕੁਲਜੀਤ ਸਿੰਘ, ਸ਼ੀਲਾ ਸ਼ਰਮਾ, ਆਦਰਸ਼ ਕੁਮਾਰ ਆਦਿ ਵਿਸ਼ੇਸ਼ ਤੌਰ `ਤੇ ਹਾਜਰ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply