Friday, March 27, 2026

ਰਾਮਾਨੁਜਨ ਗਣਿਤ ਐਵਾਰਡ ਪ੍ਰੀਖਿਆ 17 ਦਸੰਬਰ ਨੂੰ – ਰਜੇਸ਼ ਰਿਖੀ

PPN2311201716ਸੰਦੌੜ, 23 ਨਵੰਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਜਿਲ੍ਹੇ ਭਰ ਵਿੱਚ 17 ਦਸੰਬਰ ਨੂੰ ਗਣਿਤ ਵਿਗਿਆਨੀ ਸ੍ਰੀਨਿਵਾਸਾ ਰਾਮਾਨੁਜਨ ਦੀ ਯਾਦ ਵਿੱਚ ਹੋ ਰਹੀ ਰਾਮਾਨੁਜਨ ਪ੍ਰੀਖਿਆ ਨੂੰ ਲੈ ਕੇ ਇਲਾਕੇ ਦੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।ਸਟੇਟ ਐਵਾਰਡੀ ਅਧਿਆਪਕ ਦੇਵੀ ਦਿਆਲ ਬੇਨੜਾ ਵਲੋਂ ਸੁਰੂ ਕੀਤੀ ਗਈ ਇਸ ਜਿਲ੍ਹਾ ਪੱਧਰੀ ਰਾਮਾਨੁਜਨ ਗਣਿਤ ਐਵਾਰਡ ਪ੍ਰੀਖਿਆ ਦੇ ਸਬੰਧ ਵਿੱਚ ਅੱਜ ਇੱਕ ਵਿਸੇਸ਼ ਇਕੱਤਰਤਾ ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਸਾਧੂ ਰਾਮ ਜੀ ਸ਼ੇਰਗੜ੍ਹ ਚੀਮਾ ਵਿਖੇ ਹੋਈ।ਇਸ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰੀਖਿਆ ਦੇ ਪ੍ਰਾਇਮਰੀ ਵਿੰਗ ਦੇ ਜਿਲ੍ਹਾ ਇੰਚਾਰਜ ਮਾ. ਰਾਜੇਸ਼ ਰਿਖੀ ਪੰਜਗਰਾਈਆਂ ਨੇ ਦੱਸਿਆ ਕਿ ਇਹ ਪ੍ਰੀਖਿਆ ਜਿਲ੍ਹੇ ਭਰ ਵਿੱਚ ਵੱਖ ਵੱਖ ਸ਼ਹਿਰਾ ਜਾਂ ਕਸਬਿਆਂ ਵਿੱਚ ਬਣਾਏ ਗਏ 17 ਪ੍ਰੀਖਿਆ ਕੇਂਦਰਾਂ ਵਿੱਚ 17 ਦਸੰਬਰ ਨੂੰ ਸਵੇਰੇ 11.00 ਵਜੇ ਸੁਰੂ ਹੋਵੇਗੀ।ਇਸ ਵਿੱਚ ਚੌਥੀ ਤੋਂ ਦੱਸਵੀ ਜਮਾਤ ਤੱਕ ਦੇ ਸਿਰਫ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਭਾਗ ਲੈ ਸਕਣਗੇ, ਜਿਹਨਾਂ ਲਈ ਤਿੰਨ ਵੱਖ-ਵੱਖ ਗਰੁੱਪ ਬਣਾਏ ਗਏ ਹਨ।ਇਸ ਪ੍ਰੀਖਿਆ ਦੇ ਲਈ ਵੱਡੀ ਗਿਣਤੀ ਦੇ ਵਿੱਚ ਵਿਦਿਆਰਥੀਆਂ ਦੇ ਫਾਰਮ ਪਹੁੰਚ ਰਹੇ ਹਨ।ਉਹਨਾਂ ਅਧਿਆਪਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਵਿੱਚ ਗਣਿਤ ਵਿਸ਼ੇ ਦੀ ਰੁਚੀ ਨੂੰ ਹੋਰ ਵਧਾਉਣ ਲਈ ਇਸ ਐਵਾਰਡ ਪ੍ਰੀਖਿਆ ਵਿੱਚ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਭਾਗ ਦਿਵਾਉਣ ਤਾਂ ਜੋ ਵਿਦਿਆਰਥੀ ਵੱਡੇ ਮੁਕਾਬਲਿਆਂ ਲਈ ਹੋਰ ਤਿਆਰ ਹੋ ਸਕਣ।ਇਸ ਮੌਕੇ ਉਹਨਾਂ ਦੇ ਨਾਲ ਪ੍ਰਾਇਮਰੀ ਵਿੰਗ ਦੇ ਜੋਨ ਇੰਚਾਰਜ ਜਗਜੀਤਪਾਲ ਸਿੰਘ ਘਨੌਰੀ, ਸੁਖਵਿੰਦਰ ਸਿੰਘ ਰਾਏ, ਭਰਤ ਕਲਿਆਣ, ਬਲਵੀਰ ਸਿੰਘ ਸੰਦੌੜ, ਹਰਪ੍ਰੀਤ ਸਿੰਘ ਆਦਿ ਕਮੇਟੀ ਮੈਂਬਰ ਹਾਜ਼ਰ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply