Friday, March 27, 2026

ਬਾਬਾ ਫ਼ਰੀਦ ਕਾਲਜ ਦੇ 8 ਵਿਦਿਆਰਥੀਆਂ ਨੇ ਹਾਸਲ ਕੀਤੀਆਂ ਮੈਰਿਟ ਪੁਜੀਸ਼ਨਾਂ

PPN2311201717ਬਠਿੰਡਾ, 23 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਨਤੀਜਿਆਂ ਵਿੱਚ ਮੱਲਾਂ ਮਾਰ ਰਹੇ ਹਨ।ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਵੱਖ-ਵੱਖ ਕੋਰਸਾਂ ਦੇ ਨਤੀਜਿਆਂ ਵਿੱਚ  ਬਾਬਾ ਫ਼ਰੀਦ ਕਾਲਜ ਦੇ 8 ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਪੁਜੀਸ਼ਨਾਂ ਹਾਸਲ ਕਰਕ ਸੰਸਥਾ ਦਾ ਨਾਂ ਚਮਕਾਇਆ ਹੈ।ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਐਸ.ਸੀ (ਏ.ਟੀ.ਐਚ.ਐਮ) ਬੈਚ 2013-16 ਦੇ ਓਵਰਆਲ ਨਤੀਜੇ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਕੰਵਰਦੀਪ ਸਿੰਘ ਨੇ 83.65% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿੱਚ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ।ਇਸ ਤੋਂ ਇਲਾਵਾ ਬੀ.ਐਸ.ਸੀ (ਐਮ.ਸੀ.ਐਮ) ਚੌਥਾ ਸਮੈਸਟਰ (ਬੈਚ 2014-17) ਦੀ ਗਗਨਦੀਪ ਕੌਰ ਨੇ 70.69% ਅੰਕਾਂ ਨਾਲ ਯੂਨੀਵਰਸਿਟੀ ਮੈਰਿਟ ਵਿੱਚ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ।ਇਸੇ ਤਰਾਂ ਬੀ.ਐਸ.ਸੀ. (ਏ.ਟੀ.ਐਚ.ਐਮ.) ਦੂਜਾ ਸਮੈਸਟਰ (ਬੈਚ 2015-18) ਦੇ ਨਤੀਜੇ ਵਿਚ ਹਰਪ੍ਰੀਤ ਕੌਰ ਨੇ 84.10% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿੱਚ ਪਹਿਲੀ ਪੁਜੀਸ਼ਨ ਅਤੇ ਸਮਾਈਲਪ੍ਰੀਤ ਕੌਰ ਨੇ 75% ਅੰਕ ਹਾਸਲ ਕਰਕੇ ਯੂਨੀਵਰਸਿਟੀ ਮੈਰਿਟ ਵਿੱਚ ਦੂਜੀ ਪੁਜੀਸ਼ਨ ਹਾਸਲ ਕੀਤੀ ਹੈ ਜਦੋ ਕਿ ਬੀ.ਐਸ.ਸੀ (ਏ.ਟੀ.ਐਚ.ਐਮ) ਬੈਚ 2014-17 ਦੇ ਓਵਰਆਲ ਨਤੀਜੇ ਵਿੱਚ ਵਿਦਿਆਰਥਣ ਮਾਰੀਆ ਮਰਸੀ ਨੇ 79% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿੱਚ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ।ਇਸ ਤੋਂ ਇਲਾਵਾ ਬੀ.ਐਸ.ਸੀ (ਸੀ.ਐਸ.ਐਮ) ਤੀਜਾ ਸਾਲ (ਬੈਚ 2013-16) ਦੇ ਨਤੀਜੇ ਵਿੱਚ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਦਿਵਿਆ ਜੋਤੀ ਨੇ ਯੂਨੀਵਰਸਿਟੀ ਮੈਰਿਟ ਵਿੱਚ ਪੰਜਵੀਂ ਪੁਜੀਸ਼ਨ ਹਾਸਲ ਕੀਤੀ ਹੈ ਇਸੇ ਤਰਾਂ ਬੀ.ਐਸ.ਸੀ (ਨਾਨ ਮੈਡੀਕਲ) ਛੇਵਾਂ ਸਮੈਸਟਰ (ਬੈਚ 2013-16) ਦੇ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੀ ਸੁਖਵੀਰ ਕੌਰ ਨੇ 84.35% ਅੰਕਾਂ ਨਾਲ ਯੂਨੀਵਰਸਿਟੀ ਮੈਰਿਟ ਵਿੱਚ ਸੱਤਵੀਂ ਪੁਜੀਸ਼ਨ ਅਤੇ ਸਵਿਤਾ ਰਾਣੀ ਨੇ 83.84% ਅੰਕ ਹਾਸਲ ਕਰਕੇ ਯੂਨੀਵਰਸਿਟੀ ਮੈਰਿਟ ਵਿੱਚ ਨੌਵੀਂ ਪੁਜੀਸ਼ਨ ਹਾਸਲ ਕੀਤੀ ਹੈ। ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ਦਾ ਸਿਹਰਾ ਬਾਬਾ ਫ਼ਰੀਦ ਕਾਲਜ ਦੇ ਮਿਹਨਤੀ ਅਤੇ ਯੋਗ ਸਟਾਫ ਸਿਰ ਬੰਨਦਿਆਂ ਕਿਹਾ ਕਿ ਤਜ਼ਰਬੇਕਾਰ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਕਰਕੇ ਅਜਿਹੇ ਚੰਗੇ ਨਤੀਜੇ ਪ੍ਰਾਪਤ ਹੋਏ ਹਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply