Wednesday, December 31, 2025

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

PPN230708
ਅੰਮ੍ਰਿਤਸਰ, 23  ਜੁਲਾਈ (ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਜਿਸ ‘ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਇਲਾਹੀ ਬਾਣੀ ਦਾ ਕੀਰਤਨ ਗਾਇਨ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਿੱਖ ਇਤਿਹਾਸ ਤੇ ਖੋਜ ਵਿਭਾਗ ਦੇ ਸ: ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਹਾਜ਼ਰ ਸੰਗਤਾਂ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ। ਸ: ਛੀਨਾ ਨੇ ਇਸ ਦੌਰਾਨ ਆਈ ਹੋਈ ਸਮੂੰਹ ਸੰਗਤ ਤੇ ਦੇਸ਼-ਵਿਦੇਸ਼ ‘ਚ ਵੱਸਦੇ ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਗਏ ਮਾਰਗ ‘ਤੇ ਚਲਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਮਹਾਰਾਜ ਜੀ ਨੇ ਧਾਰਮਿਕ, ਰਾਜਨੀਤਿਕ ਅਤੇ ਸੱਭਿਆਚਾਰਕ ਚੇਤਨਾ ਲੋਕਾਂ ਨੂੰ ਮੁਹੱਈਆ ਕਰਨ ਦੇ ਲਈ ਤਾਕਤਵਰ ਧਾਰਮਿਕ ਵਿਚਾਰਧਾਰਾ ਨੂੰ ਜਨਮ ਦਿੱਤਾ ਤਾਂ ਕਿ ਉਹ ਸਵਾਭਿਮਾਨੀ ਜ਼ਿੰਦਗੀ ਬਤੀਤ ਕਰਨ ਦੇ ਕਾਬਲ ਹੋਵੇ। ਸ: ਛੀਨਾ ਤੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸ਼ਬਦ ਗਾਇਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ।

ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਸੁਖਦੇਵ ਸਿੰਘ ਅਬਦਾਲ, ਸਰਦੂਲ ਸਿੰਘ ਮੰਨਣ, ਮੈਂਬਰ ਅਨੂਪ ਸਿੰਘ, ਗੁਰਮਹਿੰਦਰ ਸਿੰਘ, ਗੁਰਪ੍ਰੀਤ ਸਿੰਘ ਗਿੱਲ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜੇ. ਐੱਸ. ਢਿੱਲੋਂ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਆਰ. ਕੇ. ਧਵਨ, ਖਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ (ਰਣਜੀਤ ਐਵੀਨਿਊ) ਡਾ. ਅਮਰਪਾਲ ਸਿੰਘ, ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਤੇਜਿੰਦਰ ਕੌਰ ਬਿੰਦਰਾ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦਵਿੰਦਰ ਕੌਰ ਸੰਧੂ, ਅੰਡਰ ਸੈਕਟਰੀ ਕਮ-ਡਿਪਟੀ ਡਾਇਰੈਕਟਰ ਡੀ. ਐੱਸ. ਰਟੌਲ, ਓ. ਐੱਸ. ਡੀ. ਪਰਮਜੀਤ ਸਿੰਘ, ਚੀਫ਼ ਅਕਾਊਂਟਸ ਅਫ਼ਸਰ ਸ: ਕੁਲਵਿੰਦਰ ਸਿੰਘ ਸਕੂਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ

ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …

Leave a Reply