
ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲਦੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੇ ਬੇਸਬਾਲ ’ਚ ਜ਼ਿਲ੍ਹੇ ’ਚ ਦੂਸਰਾ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥ ਨੇ ਬਾਂਕਸਿੰਗ ’ਚ ਮੁੱਕੇਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਜ਼ਿਲ੍ਹੇ ਦਾ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਨਿਰਮਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 63ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੰਡਰ-14 ਬੇਸਬਾਲ ਸਕੂਲ ਦੇ ਖੇਡ ਮੈਦਾਨਾਂ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ) ਸ੍ਰੀਮਤੀ ਸੁਨੀਤਾ ਕਿਰਨ ਅਤੇ ਸਹਾਇਕ ਸਿੱਖਿਆ ਅਫ਼ਸਰ ਖੇਡਾਂ ਬਲਵਿੰਦਰ ਸਿੰਘ ਦੀ ਦੇਖ-ਰੇਖ ਹੋਈਆਂ।ਲਗਾਤਾਰ 4 ਦਿਨ ਚੱਲੇ ਇਨ੍ਹਾਂ ਮੁਕਾਬਲਿਆਂ ’ਚ ਪੰਜਾਬ ’ਚੋਂ 12 ਜ਼ਿਲ੍ਹਿਆਂ ਦੇ ਕਰੀਬ 200 ਖਿਡਾਰੀਆਂ ਨੇ ਭਾਗ ਲਿਆ।ਉਨ੍ਹਾਂ ਕਿਹਾ ਕਿ ਉਕਤ ਖੇਡਾਂ ’ਚ ਪਹਿਲਾਂ ਸਥਾਨ ਜ਼ਿਲ੍ਹਾ ਸੰਗਰੂਰ, ਦੂਜਾ ਸਥਾਨ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਤੀਸਰਾ ਸਥਾਨ ਮੁਹਾਲੀ ਨੇ ਪ੍ਰਾਪਤ ਕੀਤਾ।ਇਸ ਉਪਰੰਤ ਪ੍ਰਿੰ: ਭੰਗੂ ਨੇ ਜੇਤੂ ਟੀਮਾਂ ਨੂੰ ਇਨਾਮ ਵੰਡਣ ਦੀ ਰਸਮ ਅਦਾ ਕੀਤੀ।ਹੋਰਨਾਂ ਕੋਚਾਂ ਸਮੇਤ ਰਣਕੀਰਤ ਸਿੰਘ ਸੰਧੂ, ਗੁਰਪ੍ਰੀਤ ਸਿੰਘ, ਵਿਕਰਮ ਮਲਹੋਤਰਾ, ਰਵਿੰਦਰ ਵਸ਼ਿਸ਼ਟ, ਹਰੀਸ਼ ਰਣਾਵਤ, ਰੇਸ਼ਮ ਸਿੰਘ, ਜਸਵਿੰਦਰ ਸਿੰਘ, ਜੋਰਾਵਾਰ ਸਿੰਘ, ਦਰਸ਼ਨ ਸਿੰਘ ਬਾਠ, ਮਨਿੰਦਰ ਸਿੰਘ ਹਾਜ਼ਰ ਸਨ।
ਇਸੇ ਤਰ੍ਹਾਂ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਤੇਜਿੰਦਰ ਕੌਰ ਬਿੰਦਰਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਤਲਵੰਡੀ ਸਾਬੋ ਕੀ ਬਠਿੰਡਾ ਵਿਖੇ ਕਰਵਾਈ ਗਈ ਸਕੂਲ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਅੰਡਰ-17 ’ਚ ਤੁਸ਼ਾਰਦੀਪ ਕੌਰ ਨੇ ਮੁੱਕਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦਾ ਤਮਗਾ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਉਕਤ ਵਿਦਿਆਰਥਣ ਨੇ ਇਹ ਮੁਕਾਬਲਾ 52 ਕਿਲੋ ਭਾਰ ਵਰਗ ’ਚ ਹਿੱਸਾ ਲੈ ਕੇ ਉਕਤ ਤਮਗਾ ਹਾਸਲ ਕੀਤਾ, ਜੋ ਕਿ 4 ਤੋਂ 9 ਦਸੰਬਰ ਤੱਕ ਦੇਹਰਾਦੂਨ ਵਿਖੇ ਹੋਣ ਜਾ ਰਹੇ ਸਕੂਲ ਨੈਸ਼ਨਲ ਅੰਡਰ-17 ਮੁਕਾਬਲੇ ’ਚ ਬਾਕਸਿੰਗ ਦਾ ਮੁਜ਼ਾਹਰਾ ਕਰਨ ਲਈ ਚੁਣੀ ਗਈ ਹੈ। ਪ੍ਰਿੰ: ਬਿੰਦਰਾ ਨੇ ਇਸ ਮੌਕੇ ਡੀ.ਪੀ.ਈ ਸੰਦੀਪ ਕੌਰ ਅਤੇ ਕੋਚ ਬਲਜਿੰਦਰ ਸਿੰਘ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਉਨ੍ਹਾਂ ਦੁਆਰਾ ਕਰਵਾਏ ਸਖ਼ਤ ਅਭਿਆਸ ਸਦਕਾ ਉਕਤ ਵਿਦਿਆਰਥਣ ਨੇ ਇਹ ਮੁਕਾਮ ਹਾਸਲ ਕੀਤਾ ਹੈ ਅਤੇ ਉਨ੍ਹਾਂ ਇਸ ਮੌਕੇ ਵਿਦਿਆਰਥਣ ਨੂੰ ਭਵਿੱਖ ’ਚ ਉਚ ਪੱਧਰ ’ਤੇ ਨਾਮਣਾ ਖੱਟਣ ਲਈ ਉਤਸ਼ਾਹਿਤ ਕੀਤਾ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media