ਪਠਾਨਕੋਟ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਵਾਈਡ ਆਊਟਰੀਚ ਕੰਪੇਨ `ਕੁਨੈਕਟਿੰਗ ਟੂ ਸਰਵ` ਦੇ ਤਹਿਤ ਅਤੇ ਮਾਨਯੋਗ ਜਿਲਾ ਅਤੇ ਸੈਸ਼ਨ ਜੱਜ-ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਰੋਡਵੇਜ਼ ਦੀਆਂ ਬੱਸਾਂ `ਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲਂੋ ਮੁਫਤ ਕਾਨੂੰਨੀ ਸਹਾਇਤਾ ਦੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਟਿਕਰ ਲਗਾਏ ਗਏ ਤਾਂ ਜ਼ੋ ਲੋਕਾਂ ਨੂੰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੀਆਂ ਸਕੀਮਾਂ ਬਾਰੇ ਜਾਗਰੂਕ ਕਰਵਾਇਆ ਜਸ ਸਕੇ।
ਸ੍ਰੀਮਤੀ ਅਮਨਦੀਪ ਕੌਰ ਚਾਹਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਜਾਣਕਾਰੀ ਦਿੰਦਿਆਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਮੇਂ ਸਮਂੇ `ਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਸਕੂਲਾਂ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ ਜਾਂਦੇ ਹਨ।ਜਿਨ੍ਹਾਂ ਵਿੱਚ ਸਕੂਲੀ ਬੱਚਿਆਂ ਨੂੰ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ।ਉਹਨਾਂ ਦੱਸਿਆ ਕਿ ਸੈਮੀਨਾਰਾਂ ਦੋਰਾਨ ਬੱਚਿਆਂ ਦੇ ਹੱਕਾਂ ਵਿਚ ਬਣੇ ਕਾਨੂੰਨੀ ਅਧਿਕਾਰਾਂ, ਮੁਫਤ ਕਾਨੂੰਨੀ ਸਹਾਇਤਾ ਸਕੀਮ, ਅਪਰਾਧ ਪੀੜ੍ਹਤ ਮੁਆਵਜ਼ਾ ਸਕੀਮਾਂ ਅਤੇ ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਵਲੋਂ ਲੋਕ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦੱਸਿਆ ਜਾਂਦਾ ਹੈ।
Check Also
ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ
50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …
Punjab Post Daily Online Newspaper & Print Media