Friday, September 25, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ ਸਕੂਲ ਜੀ.ਟੀ ਰੋਡ ਵਿਖੇ `ਸਾਂਝਾ ਪੜ੍ਹਾਈ ਦਿਵਸ` ਮਨਾਇਆ

PPN2511201710 ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਾਂਝਾ ਪੜ੍ਹਾਈ ਦਿਵਸ ਮਨਾਇਆ ਗਿਆ। ਸਕੂਲ ਦੇ ਡਾਇਰੈਕਟਰ/ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਨੇ ਸਕੂਲ ਦੀ ਪ੍ਰਾਰਥਨਾ ਸਭਾ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੁਸਤਕਾਂ ਪੜ੍ਹਨ ਨਾਲ ਜਿਥੇ ਵਿਦਿਆਰਥੀਆਂ ਦਾ ਬੌਧਿਕ ਵਿਕਾਸ ਹੁੰਦਾ ਹੈ, ਉਥੇ ਨਾਲ ਹੀ ਜਾਣਕਾਰੀ ਦਾ ਘੇਰਾ ਵੀ ਵਿਸ਼ਾਲ ਹੁੰਦਾ ਹੈ।ਸਵੇਰ ਦੀ ਸਭਾ ਵਿੱਚ ਦੱਸਵੀਂ ਆਈ ਦੀ ਵਿਦਿਆਰਥਣ ਸੁਖਪ੍ਰੀਤ ਕੌਰ ਨੇ ਇਕ ਭਾਸ਼ਣ ਰਾਹੀਂ ਅਤੇ ਸੱਚਨੀਤ ਕੌਰ  ਅੱਠਵੀਂ ਏ ਦੀ ਵਿਦਿਆਰਥਣ ਨੇ ਇਕ ਕਵਿਤਾ ਰਾਹੀਂ ਵਿਦਿਆਰਥੀਆਂ ਨੂੰ ਪੁੱਸਤਕਾਂ ਦੇ ਮਹੱਤਵ ਤੋਂ ਜਾਣੂ ਕਰਾਇਆ।PPN2511201711ਸੀਨੀਅਰ ਵਿੰਗ ਦੇ ਲਾਇਬ੍ਰੇਰੀਅਨ ਰਣਜੋਤ ਕੌਰ ਦੀ ਅਗਵਾਈ ਵਿਚ ਵਿਦਿਆਰਥੀ ਦੇ ਪੁਸਤਕਾਂ ਪੜ੍ਹਨ ਮੁਕਾਬਲੇ ਕਰਵਾਏ ਗਏ ਅਤੇ ਉਹਨਾਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਇਨਾਮ ਦਿੱਤੇ ਗਏ।ਸੀਨੀਅਰ ਵਿੰਗ ਦੇ ਮੁੱਖ ਅਧਿਆਪਕਾ ਸ੍ਰੀਮਤੀ ਕਵਲਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ  ਪੁਸਤਕਾਂ ਪੜ੍ਹਨ ਲਈ ਪ੍ਰੇਰਿਤ ਕਰਦੇ ਹੋੲ ਕਿ  ਪੁਸਤਕਾਂ ਮਨੁੱਖ ਦੀਆਂ ਸਭ ਤੋਂ ਚੰਗੀਆਂ ਮਿੱਤਰ ਹਨ ਅਤੇ ਇਹ ਉੱਤਮ ਜੀਵਨ ਜਾਂਚ ਦੀ ਸੇਧ ਦਿੰਦੀਆਂ ਹਨ।ਇਸ ਮੌਕੇ ਵਿਦਿਆਰਥੀਆਂ ਵੱਲੋਂ ਵੱਧ ਤੋਂ ਵੱਧ ਪੁਸਤਕਾਂ ਪੜਣ ਦੀ ਸੁੰਹ ਵੀ ਚੁੱਕੀ ਗਈ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply