ਬਠਿੰਡਾ, 26 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ
ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਗੀਤਾ ਭਵਨ, ਗਊਸ਼ਾਲਾ ਸਿਰਕੀ ਬਾਜਾਰ ਬਠਿੰਡਾ ਵਿਖੇ ਬਠਿੰਡਾ ਐਸੋਸੀਏਸ਼ਨ ਆਫ ਐਨ.ਜੀ.ਓ (ਰਜਿ) ਵੱਲੋਂ ਇੰਟਰ ਸਕੂਲ ਅਤੇ ਇੰਟਰ ਕਾਲਜ ਚਿੱਤਰਕਲਾਂ ਮੁਕਾਬਲੇ ਵਿਚ ਭਾਗ ਲਿਆ ਗਿਆ।ਜਿਸ ਵਿਚ ਵੱਖ-ਵੱਖ 30 ਸਕੂਲਾਂ/ਕਾਲਜਾਂ ਦੇ ਬਚਿੱਆਂ ਨੇ ਭਾਗ ਲਿਆ।ਜੱਜ-ਕਮ-ਚੇਅਰਮੈਨ ਨੇ ਹਾਜ਼ਰ ਸਕੂਲ ਦੇ ਬੱਚਿਆਂ, ਸਮਾਜ ਸੇਵੀ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਕਾਨੂੰਨ ਸਬੰਧੀ, ਬੱਚਿਆਂ ਦੇ ਬਣੇ ਕਾਨੂੰਨਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਉਸ ਤੋਂ ਇਲਾਵਾ ਗਊ ਦੀ ਰੱਖਿਆ ਸਬੰਧੀ ਵੀ ਜਾਣਕਾਰੀ ਦਿੱਤੀ। ਉਹਨਾਂ ਨੇ ਇਸ ਮੌਕੇ ਆਮ ਲੋਕਾਂ ਨੂੰ ਅਪੀਲ ਕੀਤੀ ਜੇਕਰ ਉਹਨਾਂ ਦੇ ਧਿਆਨ ਵਿਚ ਆਵਾਰਾ ਪਸ਼ੂ ਨਜ਼ਰ ਆਉਂਦੇ ਹਨ ਤਾਂ ਇਸ ਦੀ ਸੂਚਨਾ ਗਊਸ਼ਾਲਾ ਦੇ ਪ੍ਰਧਾਨ/ਸਟਾਫ ਜਾਂ ਕਮਿਸ਼ਨਰ ਨਗਰ ਨਿਗਮ ਬਠਿੰਡਾ ਨੂੰ ਦੇ ਸਕਦੇ ਹੋ ਤਾਂ ਕਿ ਆਵਾਰਾ ਪਸ਼ੂਆਂ ਨਾਲ ਹੋਣ ਵਾਲੀਆਂ ਘਟਨਾਵਾਂ ਤੋਂ ਬੱਚਿਆ ਜਾ ਸਕੇ।ਮਾਨਯੋਗ ਜੱਜ ਸਾਹਿਬ ਜੀਆਂ ਨੇ ਮੌਕੇ ਤੇ ਹਾਜ਼ਰ ਬੱਚਿਆਂ ਨੂੰ ਜਨਰਲ ਨੋਲਜ ਦੇ ਸਵਾਲ ਜਵਾਬ ਕੀਤੇ ਅਤੇ ਬੱਚਿਆਂ ਨੇ ਸਵਾਲਾਂ ਦੇ ਜਵਾਬ ਦਿੱਤੇ।ਉਹਨਾਂ ਨੇ ਬੱਚਿਆਂ ਨੂੰ ਦੇਸ਼ ਭਗਤੀ ਲਈ ਪ੍ਰੇਰਿਆ, ਰਾਸ਼ਟਰ ਗਾਨ ਅਤੇ ਗੀਤ ਦੀ ਮਹੱਤਤਾ ਬਾਰੇ ਦੱਸਿਆ ਗਿਆ।ਇਸ ਤੋਂ ਇਲਾਵਾ ਉਹਨਾਂ ਨੇ ਬੱਚਿਆਂ ਨੂੰ ਪੜ੍ਹ ਲਿਖ ਕੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਆ।ਉਨ੍ਹਾਂ ਨੇ ਬੱਚਿਆਂ ਨੂੰ ਦੱਸਿਆ ਕਿ ਜ਼ਿਲ੍ਹਾ ਕਚਿਹਰੀ ਬਠਿੰਡਾ ਵਿਖੇ ਏ.ਡੀ.ਆਰ ਸੈਂਟਰ (ਵਿਕਲਪੀ ਝਗੜਾ ਨਿਵਾਰਣ ਕੇਂਦਰ) ਬਣਿਆ ਹੋਇਆ ਹੈ।ਜਿਦੇ ਚੇਅਰਮੈਨ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਹਨ। ਉਹਨਾਂ ਨੇ ਕਿਹਾ ਕੋਈ ਵੀ ਔਰਤ, ਅਨੁਸੂਚਿਤ ਜਾਤੀ, ਉਦਯੋਗਿਕ ਕਾਮੇ, ਬੱਚੇ, ਅਪਾਹਿਜ, ਹਵਾਲਾਤੀ/ਕੈਦੀ, ਮਾਨਸਿਕ ਰੋਗੀ, ਅਤੇ ਜੋ ਜਨਰਲ ਕੈਟਗਰੀ ਨਾਲ ਸਬੰਧ ਰੱਖਦਾ ਹੋਵੇ ਉਸਦੀ ਸਲਾਨਾ ਆਮਦਨ 1,50,000/- ਤੋਂ ਘੱਟ ਹੈ, ਉਹ ਆਪਣੇ ਕੇਸ ਦੀ ਪੈਰਵੀ ਲਈ ਮੁਫ਼ਤ ਵਕੀਲ ਲੈ ਸਕਦਾ ਹੈ। ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ, ਦਾ ਟੋਲ ਫ੍ਰੀ ਨੰਬਰ 1968 ਹੈ।ਜੱਜ ਸਾਹਿਬ ਨੇ ਦੱਸਿਆ ਕਿ 09.12.2017 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਹਰ ਤਰ੍ਹਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।ਉਹਨਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਇਸ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲਉ, ਕਿਉਂਕਿ ਇਸ ਦੇ ਫੈਸਲੇ ਦੀ ਕੋਈ ਵੀ ਅਪੀਲ ਨਹੀਂ ਹੁੰਦੀ।ਇਸ ਤਰ੍ਹਾਂ ਕਰਨ ਨਾਲ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ ਅਤੇ ਪੈਸੇ/ਸਮੇਂ ਦੀ ਵੀ ਬੱਚਤ ਹੁੰਦੀ ਹੈ।
Check Also
ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …
Punjab Post Daily Online Newspaper & Print Media