Sunday, August 23, 2026

ਅੱਖਾਂ ਦਾ 29ਵਾਂ ਮੁਫਤ ਆਪਰੇਸ਼ਨ ਕੈਂਪ ਲਗਾਇਆ

ਧੂਰੀ, 26 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਅੱਜ ਸਥਾਨਕ ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਧੂਰੀ ਵਲੋਂ ਮੰਗਲਾ ਆਸ਼ਰਮ PPN2611201707(ਗਊਸ਼ਾਲਾ) ਧੁਰੀ ਵਿਖੇ ਅੱਖਾਂ ਦਾ 29ਵਾਂ ਮੁਫਤ ਅਪ੍ਰੇਸ਼ਨ ਕੈਂਪ ਲਗਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਮਰੀਜ਼ਾਂ ਨੇ ਪਹੁੰਚ ਕੇ ਲਾਹਾ ਲਿਆ।ਡਾ. ਏ.ਆਰ ਸ਼ਰਮਾ ਐਮ.ਡੀ ਰਾਈਸੀਲਾ ਗਰੁੱਪ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਕੈਂਪ ਦੀ ਪ੍ਰਧਾਨਗੀ ਡਾ. ਕਿਰਨਜੀਤ ਕੌਰ ਬਾਲੀ ਸਿਵਲ ਸਰਜਨ ਸੰਗਰੂਰ ਵਲੋਂ ਕੀਤੀ ਗਈ।ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਵੀ ਕੈਂਪ ਵਿੱਚ ਵਿਸ਼ੇਸ਼ ਸ਼ਮੂਲੀਅਤ ਕੀਤੀ।ਅੱਖਾਂ ਦੇ ਪ੍ਰਸਿੱਧ ਡਾ. ਮਨਪ੍ਰੀਤ ਸਿੰਘ, ਡਾ. ਸੰਜੀਵ ਦੁੱਗਲ, ਡਾ. ਕਸ਼ਿਸ਼ ਗੁਪਤਾ, ਡਾ. ਰਮੇਸ਼ ਸ਼ਰਮਾ ਅਤੇ ਡਾ. ਰਾਹੁਲ ਸ਼ਰਮਾ ਦੀ ਟੀਮ ਵਲੋਂ ਮਰੀਜ਼ਾਂ ਦੇ ਆਪਰੇਸ਼ਨ ਫੇਕੋ ਵਿਧੀ ਨਾਲ ਕੀਤੇ ਗਏ ਅਤੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਵੀ ਸੰਸਥਾ ਵਲੋਂ ਵੰਡੀਆਂ ਗਈਆਂ।ਉਪਰੋਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਆਗੂ ਸਮਾਜ ਸੇਵੀ ਮਹਾਸ਼ਾ ਪ੍ਰਤੀਗਿਆ ਪਾਲ ਨੇ ਆਈਆਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ।ਇਸ ਮੌਕੇ ਰਮੇਸ਼ ਕੁਮਾਰ ਭੋਲਾ, ਰਵੀ ਕਾਂਸਲ, ਪਰਵੀਨ ਕੁਮਾਰ, ਕਮਲ ਕਿਸ਼ੌਰ, ਲਵਲੀ, ਮੰਗੀ ਸ਼ਰਮਾ ਅਤੇ ਰਾਕੇਸ਼ ਕੁਮਾਰ ਆਦਿ ਵੀ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …

Leave a Reply