ਖਿਡਾਰਨਾਂ ਦੇ ਰਹਿਣ ਵਾਲੇ ਸਕੂਲਾਂ ‘ਚ ਤਿੰਨਾਂ ਦਿਨਾਂ ਦੀ ਛੁੱਟੀ
ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ 27 ਤੋਂ 29 ਨਵੰਬਰ ਤੱਕ ਲੜਕੀਆਂ ਦੇ ਅੰਡਰ 17 ਸੂਬਾ
ਪੱਧਰੀ ਖੇਡ ਮੁਕਾਬਲੇ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਹਨ, ਜਿਸ ਦੀ ਮੇਜਬਾਨੀ ਅੰਮਿ੍ਤਸਰ ਸ਼ਹਿਰ ਕਰੇਗਾ।
ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਕੁਮਾਰ ਨੇ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖੇਡਾਂ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਬਾਹਰੋਂ ਆਉਣ ਵਾਲੇ ਖਿਡਾਰੀਆਂ ਨੂੰ ਠਹਿਰਾਉਣ ਵਾਲੇ ਸਕੂਲਾਂ ਡੇਰਾ ਸੰਤ ਬਾਬਾ ਦਰਸ਼ਨ ਸਿੰਘ ਕੁੱਲੀ ਵਾਲੇ, ਸੀਨੀਅਰ ਸੈਕੰਡਰੀ ਸਕੂਲ ਛੇਹਰਟਾ, ਸ:ਸੀ:ਸੈ:ਸਕੂਲ ਮਾਲ ਰੋਡ, ਸੀ:ਸੈ:ਸਕੂਲ ਸ਼ਿਵਾਲਾ ਭਾਈਆਂ, ਰਾਮ ਆਸ਼ਰਮ ਸਕੂਲ, ਸੀ:ਸੈ:ਸਕੂਲ ਪੁਤਲੀਘਰ ਅਤੇ ਸੰਤ ਸਿੰਘ ਸੁੱਖਾ ਸਿੰਘ ਸਕੂਲਾਂ ‘ਚ 27 ਤੋਂ 29 ਨਵੰਬਰ ਤੱਕ ਤਿੰਨ ਦਿਨ ਛੁੱਟੀ ਰਹੇਗੀ ਤਾਂ ਜੋ ਬਾਹਰੋਂ ਆਈਆਂ ਖਿਡਾਰਨਾਂ ਉਥੇ ਰਹਿ ਸਕਣ।
ਉਨ੍ਹਾਂ ਕਿਹਾ ਕਿ 27 ਨਵੰਬਰ ਨੂੰ ਸਵੇਰੇ 11:00 ਵਜੇ ਗੁਰੂ ਨਾਨਕ ਸਟੇਡੀਅਮ ਅੰਮਿ੍ਰਤਸਰ ਵਿਖੇ ਖੇਡਾਂ ਦਾ ਸ਼ੁਭ ਆਰੰਭ ਕੀਤਾ ਜਾਵੇਗਾ।ਇਸ ਮੌਕੇ ਗਿੱਧਾ, ਭੰਗੜਾ ਅਤੇ ਜਿਮਨਾਸਟਿਕ ਦੇ ਪ੍ਰੋਗਰਾਮ ਕਰਵਾਏ ਜਾਣਗੇ।ਖੇਡ ਮੁਕਾਬਲਿਆਂ ਵਿੱਚ ਹਾਕੀ, ਕਬੱਡੀ, ਹੈਂਡਬਾਲ, ਵੇਟ ਲਿਫਟਿੰਗ, ਕੁਸ਼ਤੀ, ਅਥਲੈਟਿਕਸ, ਬਾਸਕਿਟਬਾਲ, ਫੁੱਟਬਾਲ, ਵਾਲੀਵਾਲ ਅਤੇ ਜੂਡੋ ਸਮੇਤ ਬਹੁਤ ਸਾਰੇ ਹੋਰ ਮੁਕਾਬਲੇ ਹੋਣਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡ ਮੁਕਾਬਲਿਆਂ ਵਿਚ 2200 ਤੋਂ ਵੱਧ ਖਿਡਾਰੀ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੇ ਰਹਿਣ-ਸਹਿਣ, ਖਾਣ-ਪੀਣ ਤੇ ਹੋਰ ਸਹੂਲਤਾਂ ਦੀ ਤਿਆਰੀ ਕੀਤੀ ਮੁਕੰਮਲ ਕਰ ਲਈ ਗਈ ਹੈ।ਖਿਡਾਰਨਾਂ ਦੇ ਖਾਣ ਪੀਣ ਦਾ ਪ੍ਰਬੰਧ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਅਲਗਜੈਂਡਰਾ ਹਾਈ ਸਕੂਲ ਵਿਖੇ ਕੀਤਾ ਗਿਆ ਹੈ।ਇਸ ਤੋਂ ਇਲਾਵਾ ਮੁਕਾਬਲਿਆਂ ਦੌਰਾਨ ਮੈਡੀਕਲ ਸਹੂਲਤ ਮੁਹੱਈਆ ਕਰਵਾਉਣ ਤੋਂ ਇਲਾਵਾ ਖਿਡਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਹ ਖੇਡਾਂ ਵੱਖ-ਵੱਖ ਸਥਾਨਾਂ ਤੇ ਹੋਣਗੀਆਂ ਜਿਵੇਂ ਕਿ ਹਾਕੀ, ਕਬੱਡੀ, ਬਾਸਕਿਟਬਾਲ, ਵਾਲੀਬਾਲ, ਹੈਂਡਬਾਲ, ਜੂਡੋ ਤੇ ਫੁੱਟਬਾਲ ਦੇ ਮੁਕਾਬਲੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਕੁਸ਼ਤੀ ਦੇ ਮੁਕਾਬਲੇ ਗੋਲਬਾਗ ਸਟੇਡੀਅਮ, ਹਾਕੀ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ, ਵੇਟ ਲਿਫਟਿੰਗ ਦੇ ਮੁਕਾਬਲੇ ਡੀ.ਏ.ਵੀ. ਕਾਲਜ ਦੇ ਸਟੇਡੀਅਮ ਸ਼ਾਸ਼ਤਰੀ ਨਗਰ, ਅਥਲੈਟਿਕਸ ਦੇ ਮੁਕਾਬਲੇ ਗੁਰੂ ਨਾਨਕ ਸਟੇਡੀਅਮ ਅਤੇ ਜੂਡੋ ਦੇ ਮੁਕਾਬਲੇ ਗੁਰੂ ਨਾਨਕ ਗੋ: ਸੀ:ਸੈ:ਸਕੂਲ ਅੰਮਿ੍ਰਤਸਰ ਘਿਓ ਮੰਡੀ ਵਿਖੇ ਹੋਣਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਅੰਮਿ੍ਰਤਸਰ ਜਿਲੇ੍ਹ ਲਈ ਬੜੇ ਮਾਣ ਦੀ ਗੱਲ ਹੈ ਕਿ ਇਹ ਖੇਡਾਂ ਅੰਮਿ੍ਰਤਸਰ ਵਿਖੇ ਹੋ ਰਹੀਆਂ ਹਨ।ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀਆਂ ਡਿਊਟੀਆਂ ਗੰਭੀਰਤਾ ਨਾਲ ਲੈਣ ਅਤੇ ਪੂਰੀ ਤਨਦੇਹੀ ਨਾਲ ਨਿਭਾਉਣ।
ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਤੇਜਿੰਦਰਪਾਲ ਸਿੰਘ ਸੰਧੂ, ਐਡੀਸ਼ਨਲ ਚੀਫ ਅੰਮਿ੍ਰਤਸਰ ਵਿਕਾਸ ਅਥਾਰਟੀ, ਰਾਜੇਸ਼ ਸ਼ਰਮਾ ਐਸ:ਡੀ:ਐਮ ਅੰਮਿ੍ਰਤਸਰ-2, ਨਿਤਿਨ ਸਿੰਗਲਾ ਐਸ:ਡੀ:ਐਮ ਅੰਮ੍ਰਿਤਸਰ-1, ਜੇ:ਐਸ ਵਾਲੀਆ ਐਡੀਸ਼ਨਲ ਡਿਪਟੀ ਕਮਿਸ਼ਨਰ ਹੈਡਕੁਆਟਰ ਪੁਲਿਸ, ਜੇ:ਪੀ:ਸਲਵਾਨ, ਤਹਿਸੀਲਦਾਰ, ਡਾ: ਰਾਜੂ ਚੌਹਾਨ ਸਿਹਤ ਅਫਸਰ ਨਗਰ ਨਿਗਮ, ਰਜਿੰਦਰ ਅਰੋੜਾ ਸੀਨੀਅਰ ਮੈਡੀਕਲ ਅਫਸਰ, ਇੰਜ: ਤਿਲਕ ਰਾਜ ਐਕਸੀਅਨ ਨਗਰ ਨਿਗਮ, ਰਾਜੇਸ਼ ਸ਼ਰਮਾ ਉਪ ਸਿਖਿਆ ਅਫਸਰ, ਮਿਸ ਅਰਚਨਾ ਸ਼ਰਮਾ ਨਾਇਬ ਤਹਿਸੀਲਦਾਰ ਅੰਮਿ੍ਰਤਸਰ-2, ਸ਼ਿਵ ਖੰਨਾ ਫੂਡ ਸਪਲਾਈ ਅਫਸਰ, ਜਤਿੰਦਰ ਸਿੰਘ ਐਡੀਸ਼ਨਲ ਐਸ:ਈ ਪਾਵਰ ਕਾਰਪੋਰੇਸ਼ਨ, ਗੁਰਲਾਲ ਸਿੰਘ ਰਿਆੜ, ਗੁਰਿੰਦਰ ਸਿੰਘ ਹੁੰਦਲ ਸੀਨੀਅਰ ਸਹਾਇਕ ਦਫਤਰ ਜਿਲ੍ਹਾ ਖੇਡ ਅਫ਼ਸਰ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਵੀ ਹਾਜ਼ਰ ਸਨ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media