Monday, July 6, 2026

ਧਾਰਮਿਕ ਪ੍ਰੀਖਿਆ `ਚ ਵਿਸ਼ੇਸ਼ ਸਥਾਨ ਪ੍ਰਾਪਤ ਕਰਨ ’ਤੇ ਬਲਪ੍ਰੀਤ ਕੌਰ ਸਨਮਾਨਿਤ

ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸਾਲ 2016 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਦੇ PPN2611201709ਦੂਜੇ ਦਰਜੇ ਵਿੱਚੋਂ ਪੂਰੇ ਭਾਰਤ’ਚ ਦੂਸਰਾ ਸਥਾਨ ਪ੍ਰਾਪਤ ਕਰਨ ’ਤੇ ਨਵਚੇਤਨ ਸਕੂਲ ਖਾਰਾ ਜ਼ਿਲ੍ਹਾ ਗੁਰਦਾਸਪੁਰ ਦੀ ਬਲਪ੍ਰੀਤ ਕੌਰ ਨੂੰ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਪੰਦਰਾਂ ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਾ ਚੈਕ ਪ੍ਰਦਾਨ ਕੀਤਾ।
ਇਸ ਮੌਕੇ ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਆ ਕਿ ਸ਼੍ਰੋਮਣੀ ਵੱਲੋਂ ਧਾਰਮਿਕ ਪ੍ਰੀਖਿਆ ਵਿਚੋਂ ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਬੱਚਿਆਂ ਤੋਂ ਇਲਾਵਾ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕਰਮਵਾਰ 25 ਹਜ਼ਾਰ ਰੁਪਏ, 15 ਹਜ਼ਾਰ ਅਤੇ 10 ਹਜ਼ਾਰ ਰੁਪਏ ਦੀ ਰਾਸ਼ੀ ਇਨਾਮ ਵਜੋਂ ਦਿੱਤੀ ਜਾਂਦੀ ਹੈ।ਇਸ ਮੌਕੇ ਕੁਲਵਿੰਦਰ ਸਿੰਘ ਸੁਪਰਵਾਈਜ਼ਰ ਅਤੇ ਧਾਰਮਿਕ ਪ੍ਰੀਖਿਆ ਵਿਭਾਗ ਦੇ ਹੋਰ ਕਰਮਚਾਰੀ ਵੀ ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply