ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ
ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਤਹਿਤ 27 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਗਤ ਨਿਵਾਸ ਅਤੇ ਕਾਰ ਪਾਰਕਿੰਗ ਦਾ ਨੀਂਹ ਪੱਥਰ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਰੱਖਿਆ ਜਾਵੇਗਾ।ਇਸ ਮੌਕੇ ਉਹ 550 ਸਾਲਾ ਪ੍ਰਕਾਸ਼ ਪੁਰਬ ਸਮਗਾਮਾਂ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਵੀ ਲੈਣਗੇ।
ਇਸ ਬਾਰੇ ਪ੍ਰੋ. ਬਡੂੰਗਰ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਇਸ ਇਤਿਹਾਸਕ ਅਵਸਰ ਨੂੰ ਕੌਮਾਂਤਰੀ ਪੱਧਰ ’ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਇਸ ਮੌਕੇ ਵਿਸ਼ਵ ਭਰ ਤੋਂ ਸੰਗਤਾਂ ਦੀ ਆਮਦ ਨੂੰ ਵੇਖਦਿਆਂ ਵਿਸ਼ਾਲ ਪ੍ਰਬੰਧ ਕੀਤੇ ਜਾਣਗੇ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media