Monday, July 6, 2026

ਯੂਥ ਵਰਕਰਾਂ ਨੇ ਵਿਰਾਸਤੀ ਮਾਰਗ ਦੀ ਕੀਤੀ ਸਫ਼ਾਈ

ਅੰਮਿ੍ਤਸਰ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਸੈਂਕੜੇ ਯੂਥ ਅਕਾਲੀ ਵਰਕਰਾਂ ਨੇ ਸ੍ਰੀ ਦਰਬਾਰ ਸਾਹਿਬ ਵਿਰਾਸਤੀ ਮਾਰਗ ਦੀ ਸਫ਼ਾਈ ਕਰਨ ਲਈ ਤਿੰਨ PPN2611201710ਘੰਟੇ ਝਾੜੂ ਲਾਇਆ।ਸ਼੍ਰੋਮਣੀ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਅਤੇ ਸਕੱਤਰ ਜਨਰਲ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਸਥਾਨਕ ਸਰਕਾਰਾਂ ਮੰਤਰੀ ਦੀ ਸ੍ਰੀ ਦਰਬਾਰ ਸਾਹਿਬ ਵਿਰਾਸਤੀ ਮਾਰਗ ਦੀ ਸਫ਼ਾਈ ਪ੍ਰਤੀ ਲਾਪਰਵਾਹੀ ਨੂੰ ਲੈ ਕੇ ਸੰਗਤਾਂ ‘ਚ ਭਾਰੀ ਰੋਸ ਹੈ।ਉਨਾਂ ਕਿਹਾ ਕਿ ਪ੍ਰਸ਼ਾਸਨ ਅਤੇ ਸਰਕਾਰ ਦੇ ਅਵੇਸਲਾਪਣ ਤੇ ਲਾਪਰਵਾਹੀ ਦੇ ਚੱਲਦਿਆਂ ਯੂਥ ਅਕਾਲੀ ਦਲ ਵਲੋਂ ਇਸ ਦੀ ਸਫ਼ਾਈ ਅਤੇ ਸੇਵਾ ਦਾ ਜ਼ਿੰਮਾ ਲੈਂਦਿਆਂ ਨੌਜਵਾਨਾਂ ਨੂੰ ਇਸ ਵਿੱਚ ਵਧ ਚੜ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ ਗਿਆ ਸੀ।ਉਨਾਂ ਕਿਹਾ ਕਿ ਸਿੱਖ ਕੌਮ ਦੇ ਕੇਂਦਰੀ ਧਰਮ ਅਸਥਾਨ ਸ੍ਰੀ ਦਰਬਾਰ ਸਾਹਿਬ ’ਚ ਦੇਸ਼ ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਅਤੇ ਯਾਤਰੂ ਦਰਸ਼ਨ ਇਸ਼ਨਾਨ ਅਤੇ ਨਤਮਸਤਕ ਹੋਣ ਰੋਜ਼ਾਨਾ ਪਹੁੰਚਦੇ ਹਨ, ਇਸ ਲਈ ਵਿਰਾਸਤੀ ਮਾਰਗ ਅਤੇ ਚੌਗਿਰਦੇ ਦੀ ਸਫ਼ਾਈ ਮੁਹਿੰਮ ਨਿਰੰਤਰ ਜਾਰੀ ਰੱਖੀ ਜਾਵੇਗੀ। ਇਸ ਮੌਕੇ ਅਕਾਲੀ ਦਲ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਅਜੈਬੀਰਪਾਲ ਸਿੰਘ ਰੰਧਾਵਾ, ਅਮਰਬੀਰ ਸਿੰਘ ਢੋਟ, ਅੰਮੂ ਗੁੰਮਟਾਲਾ, ਐਡਵੋਕੇਟ ਕਿਰਨਪ੍ਰੀਤ ਮੋਨੂੰ, ਜਗਰੂਪ ਸਿੰਘ ਚੰਦੀ, ਯਾਦਵਿੰਦਰ ਸਿੰਘ ਮਾਨੋਚਾਹਲ, ਮਲਕੀਤ ਸਿੰਘ ਬੀ.ਡੀ.ਓ, ਸਰਬ ਭੁੱਲਰ, ਰਵੀ ਬੂਹ, ਗੁਰਪ੍ਰੀਤ ਪਿ੍ਰੰਸ, ਸਤਿੰਦਰਜੀਤ ਸਿੰਘ ਆਦਿ ਮੌਜੂਦ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply