ਸੰਦੌੜ, 26 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਫਤਿਹਗੜ੍ਹ ਪੰਜਗਰਾਈਆਂ ਵਿਖੇ ਗ੍ਰਾਮ ਪੰਚਾਇਤ ਵਲੋਂ ਨਰੇਗਾ ਸਕੀਮ ਤਹਿਤ ਪਿੰਡ ਦੀਆਂ
ਕਈ ਸੰਸਥਾਵਾਂ ਦੀ ਸਫਾਈ ਕਰਕੇ ਸਲਾਘਾਯੋਗ ਕੰਮ ਕੀਤਾ ਗਿਆ ਹੈ।ਸਰਪੰਚ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਨਰੇਗਾ ਤਹਿਤ ਪਿੰਡ ਦੇ ਪਸ਼ੂ ਹਸਪਤਾਲ, ਸਿਹਤ ਕੇਂਦਰ, ਸਰਕਾਰੀ ਪ੍ਰਾਇਮਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਮਸ਼ਾਨਘਾਟ ਅਤੇ ਬੱਸ ਸਟੈਂਡ ਦੀ ਸਫਾਈ ਸਮੇਤ ਕਈ ਥਾਵਾਂ ਦੀ ਸਫਾਈ ਦਾ ਕੰਮ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪੰਚਾਇਤ ਨਗਰ ਦੀ ਤਰੱਕੀ ਅਤੇ ਇਸ ਦੇ ਵਾਸੀਆਂ ਦੇ ਚੰਗੇ ਜੀਵਨ ਦੇ ਲਈ ਯਤਨਸ਼ੀਲ ਹੈ ਅਤੇ ਹਮੇਸ਼ਾਂ ਰਹੇਗੀ।ਇਸ ਮੌਕੇ ਸਰਪੰਚ ਗੁਰਵਿੰਦਰ ਸਿੰਘ, ਮੈਂਬਰ ਪੰਚਾਇਤ ਈਸ਼ਰਪਾਲ ਸਿੰਘ, ਸਵਰਨ ਸਿੰਘ, ਸੁਖਵਿੰਦਰ ਸਿੰਘ ਗਰੇਵਾਲ, ਪੰਚ ਚਰਨ ਸਿੰਘ ਢਿੱਲੋਂ ਚਰਨਜੀਤ ਸਿੰਘ ਅਤੇ ਬਲਜੀਤ ਸਿੰਘ ਸਮੇਤ ਪ੍ਰਾਇਮਰੀ ਸਕੂਲ ਮੁਖੀ ਮੈਡਮ ਅਮਰਜੀਤ ਕੌਰ, ਸੁਖਵਿੰਦਰ ਸਿੰਘ ਰਾਏ, ਬਲਵੀਰ ਸਿੰਘ ਸੰਦੌੜ ਅਤੇ ਮਾਸਟਰ ਰਾਜੇਸ਼ ਰਿਖੀ ਆਦਿ ਹਾਜ਼ਰ ਸਨ।
Check Also
‘ਆਪ’ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਜਰਨੈਲ ਸਿੰਘ ਢੋਟ ਨੇ ਦਿੱਤੀ ਵਧਾਈ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ਼ …
Punjab Post Daily Online Newspaper & Print Media