Saturday, August 9, 2025
Breaking News

ਜ਼ਹਿਰਾਂ ਰਹਿਤ ਸਬਜ਼ੀਆਂ ਲਈ ਘਰੇਲੂ ਬਗੀਚੀ ਜਰੂਰ ਲਗਾਈ ਜਾਵੇ – ਬਾਗਬਾਨੀ ਅਫ਼ਸਰ

ਬਟਾਲਾ, 27 ਨਵੰਬਰ (ਪੰਜਾਬ ਪੋਸਟ- ਨਰਿੰਦਰ ਸਿੰਘ ਬਰਨਾਲ) – ਮੰਡੀਕਰਨ ਲਈ ਪੈਦਾ ਕੀਤੀਆਂ ਸਬਜ਼ੀਆਂ ਵਿੱਚ ਕੀੜੇ-ਮਕੌੜੇ ਅਤੇ ਬਿਮਾਰੀਆਂ ਤੋਂ ਬਚਾਉਣ Vegetables Kitchen gardenਲਈ ਕੀਟ ਨਾਸ਼ਕਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਕਾਰਨ ਸਬਜ਼ੀਆਂ ਵਿੱਚ ਕੀਟ ਨਾਸ਼ਕਾਂ ਦਾ ਅਸਰ ਰਹਿ ਜਾਂਦਾ ਹੈ।ਤਾਜ਼ੀ, ਤੱਤ ਭਰਪੂਰ ਅਤੇ ਕੀਟ ਨਾਸ਼ਕਾਂ ਦੀ ਘੱਟੋ ਘੱਟ ਵਰਤੋਂ ਨਾਲ ਤਿਆਰ ਸਬਜ਼ੀ ਪ੍ਰਾਪਤ ਕਰਨ ਲਈ ਹਰ ਕਿਸਾਨ ਪਰਿਵਾਰ ਨੂੰ ਆਪਣੀ ਘਰੇਲੂ ਬਗੀਚੀ ਵਿੱਚ ਸਬਜ਼ੀਆਂ ਜਰੂਰ ਬੀਜਣੀਆਂ ਚਾਹੀਦੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਟਾਲਾ ਦੇ ਬਾਗਬਾਨੀ ਅਫ਼ਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਘਰੇਲੂ ਬਗੀਚੀ ਵਿੱਚ ਸਬਜ਼ੀਆਂ ਸਾਰਾ ਸਾਲ ਪਰਿਵਾਰ ਦੀਆਂ ਜਰੂਰਤਾਂ ਪੂਰੀਆਂ ਕਰਨ ਲਈ ਬਦਲ-ਬਦਲ ਕੇ ਬੀਜ਼ੀਆਂ ਜਾ ਸਕਦੀਆਂ ਹਨ।ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਸਿਫ਼ਾਰਸ਼ ਜੋ ਸਬਜ਼ੀਆਂ ਦਾ ਫ਼ਸਲੀ ਚੱਕਰ ਦਾ ਮਾਡਲ ਦਿੱਤਾ ਗਿਆ ਹੈ, ਉਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਕਾਇਮ ਰਹਿੰਦੀ ਹੈ ਅਤੇ ਸਾਰਾ ਸਾਲ ਸਬਜ਼ੀਆਂ ਦੀ ਪ੍ਰਾਪਤੀ ਵੀ ਹੁੰਦੀ ਰਹਿੰਦੀ ਹੈ।
ਬਾਗਬਾਨੀ ਅਫ਼ਸਰ ਨੇ ਦੱਸਿਆ ਕਿ ਇੱਕ ਸਾਲ ਵਿੱਚ 6-6 ਮੀਟਰ ਦੇ ਜ਼ਮੀਨ ਦੇ ਟੁਕੜੇ ਉਪਰ 27 ਅਲੱਗ-ਅਲੱਗ ਸਬਜ਼ੀਆਂ ਪੈਦਾ ਕੀਤੀਆਂ ਜਾ ਸਕਦੀਆਂ ਹਨ ਅਤੇ ਤਕਰੀਬਨ 300 ਕਿਲੋ ਸਬਜ਼ੀ ਪ੍ਰਾਪਤ ਕੀਤੀ ਜਾ ਸਕਦੀ ਹੈ।ਇਸ ਮਾਡਲ ਰਾਹੀਂ ਚਾਰ ਮੈਂਬਰਾਂ ਦੇ ਪਰਿਵਾਰ (ਦੋ ਬਾਲਗ ਅਤੇ ਦੋ ਬੱਚੇ ) ਦੀ ਵਿਟਾਮਿਨ, ਧਾਤਾਂ ਅਤੇ ਹੋਰ ਜਰੂਰੀ ਤੱਤਾਂ ਦੀ ਪੂਰਤੀ ਹੋ ਜਾਂਦੀ ਹੈ।
ਉਨਾਂ ਕਿਹਾ ਕਿ ਘੀਆ ਕੱਦੂ, ਘੀਆ ਤੋਰੀ, ਤਰ, ਖੀਰਾ ਅਤੇ ਟਮਾਟਰ ਵਰਗੀਆਂ ਸਬਜ਼ੀਆਂ ਦਾ ਤਣਾ ਕਮਜ਼ੋਰ ਹੋਣ ਕਰਕੇ ਇਹਨਾਂ ਨੂੰ ਰੱਸੀ ਨਾਲ ਸਹਾਰਾ ਦੇਣਾ ਚਾਹੀਦਾ ਹੈ ਤਾਂ ਜੋ ਇਹਨਾਂ ਫ਼ਸਲਾਂ ਤੋਂ ਵਧੀਆ ਕੁਆਲਿਟੀ ਦਾ ਝਾੜ ਲਿਆ ਜਾ ਸਕੇ। ਉਨਾਂ ਕਿਹਾ ਕਿ ਲਗਾਤਾਰ ਉਪਲੱਭਤਾ ਲਈ ਧਨੀਆ, ਗਾਜ਼ਰ, ਮੂਲੀ ਅਤੇ ਭਿੰਡੀ ਦੀ ਹਰ ਪੰਦਰਵਾੜੇ ’ਤੇ ਬਿਜਾਈ ਦੀ ਸਿਫਾਰਸ਼ ਕੀਤੀ ਜਾਂਦੀ ਹੈ।ਬਾਗਬਾਨੀ ਅਫਸਰ ਨੇ ਕਿਹਾ ਕਿ ਜੇਕਰ ਕਿਸਾਨ ਘਰੇਲੂ ਬਗੀਚੀ ਵਿੱਚ ਸਬਜ਼ੀਆਂ ਪੈਦਾ ਕਰਦੇ ਹਨ ਤਾਂ ਉਸ ਨਾਲ ਇੱਕ ਤਾਂ ਉਨਾਂ ਨੂੰ ਜ਼ਹਿਰਾਂ ਰਹਿਤ ਤਾਜ਼ੀ ਸਬਜ਼ੀ ਮਿਲ ਜਾਵੇਗੀ ਨਾਲ ਹੀ ਬਜ਼ਾਰ ਵਿਚੋਂ ਪੈਸੇ ਖਰਚ ਕੇ ਸਬਜ਼ੀ ਨਹੀਂ ਲੈਣੀ ਪਵੇਗੀ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply