ਮਾਲੇਰਕੋਟਲਾ (ਸੰਦੌੜ), 27 ਨਵੰਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸਥਾਨਕ ਸੋਹਰਾਬ ਪਬਲਿਕ ਸਕੂਲ ਵਿਖੇ ਸਕੂਲੀ ਬੱਚਿਆਂ ਦੀਆਂ ਲੁਕਵੀਆਂ ਰਚਨਾਤਕ ਅਤੇ ਵਿਲੱਖਣ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਲਈ ਸਕੂਲ ਵਿਖੇ ਫਨ-ਫੇਅਰ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ।ਸਕੂਲ ਚੇਅਰਮੈਨ ਅਮਜ਼ਦ ਅਲੀ, ਡਿਪਟੀ ਚੇਅਰਮੈਨ ਸੋਹਰਾਬ ਅਮਜ਼ਦ, ਟਰੱਸਟੀ ਸ਼੍ਰੀਮਤੀ ਫਿਰਦੋਸ, ਹਰਫ ਕਾਲਜ ਦੇ ਡਾਇਰੈਕਟਰ/ਪ੍ਰਿੰਸੀਪਲ ਇਰਸ਼ਾਦ ਅਹਿਮਦ ਖਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਚੇਅਰਮੈਨ ਅਮਜਦ ਅਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਨ-ਫੇਅਰ ਮੁਕਾਬਲਿਆਂ ਵਿੱਚ ਫੈਂਸੀ ਪਹਿਰਾਵਾ, ਡਾਂਸ, ਕੱਵਾਲੀ, ਸੋਲੋ ਸੌਂਗ ਸਮੇਤ ਸਕੂਲੀ ਵਿਦਿਆਰਥੀਆਂ ਵੱਲੋਂ ਖਾਣ-ਪੀਣ ਦੀਆਂ ਸਟਾਲਾਂ ਲਗਾਈਆਂ ਗਈਆਂ।ਉਨ੍ਹਾਂ ਅੱਗੇ ਦੱਸਿਆ ਕਿ ਮੈਥ ਅਤੇ ਸਾਇੰਸ ਦੇ ਵਿਸ਼ੇ ਨਾਲ ਸਬੰਧਤ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਵਲੋਂ ਮਾਡਲ ਅਤੇ ਪ੍ਰੋਜੈਕਟ ਆਦਿ ਵੀ ਤਿਆਰ ਕੀਤੇ ਗਏ।ਚੇਅਰਮੈਨ ਅਮਜ਼ਦ ਅਲੀ ਨੇ ਅੱਗੇ ਕਿਹਾ ਕਿ ਅਜਿਹੇ ਮੁਕਾਬਲਿਆਂ ਦੇ ਆਯੋਜਨ ਨਾਲ ਵਿਦਿਆਰਥੀਆਂ ਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਦਾ ਹੈ, ਜੋ ਉਨ੍ਹਾਂ ਦੀ ਆਉਣ ਵਾਲੀ ਜਿੰਦਗੀ ਵਿਚ ਬਹੁਤ ਸਹਾਈ ਹੁੰਦਾ ਹੈ।ਇਸ ਮੌਕੇ ਸਕੂਲ ਪ੍ਰਿੰਸੀਪਲ ਜੋਹਰਾ ਸੱਤਾਰ ਵਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media