Friday, September 25, 2026

ਗੁਰੂ ਕਾਸ਼ੀ ਯੂਨੀਵਰਸਿਟੀ `ਚ ਨਾਟਕ ‘ਆਖਿਰ ਕਦੋਂ ਤਕ’ ਖੇਡਿਆ

PPN2811201703ਬਠਿੰਡਾ, 28 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਰੈਡ ਆਰਟਸ ਪੰਜਾਬ ਵੱਲੋਂ ‘ਆਖਿਰ ਕਦੋਂ ਤੱਕ’ ਨੁੱਕੜ ਨਾਟਕ ਖੇਡਿਆ ਗਿਆ।ਇਹ ਨਾਟਕ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਥੀਏਟਰ ਵਿਭਾਗ ਦੇ ਵਿਦਿਆਰਥੀਆਂ ਵਲੋਂ ਖੇਡਿਆ ਗਿਆ।ਨਾਟਕ ਦੇ ਕਲਾਕਾਰ ਜੀਤ ਭੰਗੂ, ਮਿੰਟੂ ਕਾਕਾ, ਯੂਸ਼ਫ ਮਸੀਹ ਅਤੇ ਨਵੀ ਸਿੰਘ ਦੀ ਅਦਾਕਾਰੀ ਨੇ ਦਰਸ਼ਕਾਂ ਨੂੰ ਭਾਵੁਕ ਕਰ ਦਿੱਤਾ ।ਨੋਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਦੀਪ ਜਗਦੀਪ ਵਲੋਂ ਲਿਖਿਆ ਇਹ ਨਾਟਕ ਨੌਜਵਾਨ ਵਰਗ ਨੂੰ ਸੋਚਣ ਤੇ ਮਜਬੂਰ ਕਰਦਾ ਹੈ ਕਿ ਉਹ ਕਿੱਧਰ ਨੂੰ ਤੁਰ ਰਹੇ ਹਨ।ਸਭਿਆਚਾਰਕ ਅਤੇ ਸਮਾਜ ਭਲਾਈ ਕਮੇਟੀ ਦੇ ਇੰਚਾਰਜ ਡਾ. ਹਰਪ੍ਰੀਤ ਕੌਰ ਔਲਖ ਨੇ ਕਿਹਾ ਕਿ ਸਮੇਂ-ਸਮੇਂ `ਤੇ ਅਜਿਹੇ ਪ੍ਰੋਗਰਾਮ ਯੂਨੀਵਰਸਿਟੀ ਵਿੱਚ ਕਰਵਾਉਂਦੇ ਰਹਾਂਗੇ ਤਾਂ ਕਿ ਸਾਡਾ ਨੌਜਵਾਨ ਵਰਗ ਸੁਚੇਤ ਹੋ ਸਕੇ।ਉਹਨਾਂ ਕਲਾਕਾਰਾਂ ਦਾ ਧੰਨਵਾਦ ਕੀਤਾ ਜੋ ਕਿ ਹਰ ਪਿੰਡ, ਸ਼ਹਿਰ ਅਤੇ ਵਿੱਦਿਅਕ ਅਦਾਰਿਆਂ `ਚ ਨਾਟਕ ਖੇਡ ਕੇ ਲੋਕਾਂ ਨੂੰ ਜਾਗਰੂਕ ਕਰਦੇ ਹਨ।ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਭੁਪਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਨਸ਼ੇ ਅੱਜ ਸਾਡੇ ਸਮਾਜ ਅੰਦਰ ਵੱਡੀ ਸਮੱਸਿਆ ਹਨ। ਨਸ਼ਿਆਂ ਨੇ ਨੌਜਵਾਨ ਵਰਗ ਨੂੰ ਅੰਦਰੋ ਖੋਖਲਾ ਕਰ ਦਿੱਤਾ ਹੈ ਅਤੇ ਨੌਜਵਾਨ ਵਰਗ ਸਰੀਰਕ ਅਤੇ ਮਾਨਸਿਕ ਤੌਰ ਤੇ ਅਪੰਗ ਹੋ ਚੁੱਕਿਆ ਹੈ।ਇਸ ਸਮੇਂ ਪ੍ਰੋ.ਵਾਈਸ ਚਾਂਸਲਰ ਡਾ. ਜਗਪਾਲ ਸਿੰਘ,ਰਜਿਸਟਰਾਰ ਡਾ. ਜਗਤਾਰ ਸਿੰਘ ਧੀਮਾਨ, ਡਾ. ਅਮਿਤ ਟੁਟੇਜਾ,ਡਾ. ਅਸ਼ਵਨੀ ਸੇਠੀ, ਪ੍ਰੋ. ਸੁਖਦਵਿੰਦਰ ਸਿੰਘ ਕੌੜਾ ਨੇ ਕਲਾਕਾਰਾਂ ਦੀ ਹੌਂਸਲਾ ਅਫਜ਼ਾਈ ਕੀਤੀ।ਉੱਪ-ਕੁਲਪਤੀ ਡਾ. ਭੁਪਿੰਦਰ ਸਿੰਘ ਧਾਲੀਵਾਲ ਅਤੇ ਡਾ. ਹਰਪ੍ਰੀਤ ਕੌਰ ਔਲਖ ਨੇ ਕਲਾਕਾਰਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਮੈਨੇਜਿੰਗ ਡਾਇਰੈਕਟਰ ਸੁਖਰਾਜ ਸਿੰਘ ਸਿੱਧੂ ਨੇ ਕਿਹਾ ਕਿ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਨੌਜਵਾਨ ਵਰਗ ਨੂੰ ਹੀ ਅੱਗੇ ਆਉਣਾ ਪਵੇਗਾ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply