ਬਠਿੰਡਾ, 28 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਸਭਿਆਚਾਰਕ ਅਤੇ ਸਮਾਜ ਭਲਾਈ ਕਮੇਟੀ ਵਲੋਂ ਯੂਨੀਵਰਸਿਟੀ ਕਾਲਜ ਆਫ ਬੇਸਿਕ ਸਾਇੰਸ ਅਤੇ ਹਿਊਮੈਨਟੀਜ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ‘ਤੱਖੀ’ ਫਿਲਮ ਦਿਖਾਈ ਗਈ।ਇਹ ਫਿਲਮ ਪ੍ਰਸਿੱਧ ਕਹਾਣੀਕਾਰ ਜਤਿੰਦਰ ਹਾਂਸ ਦੀ ਕਹਾਣੀ ਤੇ ਅਧਾਰਿਤ ਹੈ।ਇਸ ਸਮੇਂ ਅਦਾਕਾਰ ਸੈਮੂਅਲ ਜੌਹਨ, ਨਿਰਦੇਸ਼ਕ ਰਵਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਹੈਪੀ ਭਗਤਾ ਨੇ ਸ਼ਿਰਕਤ ਕੀਤੀ।ਅਦਾਕਾਰ ਸੈਮੂਅਲ ਜੌਹਨ ਅਤੇ ਰਵਿੰਦਰ ਸਿੰਘ ਨੇ ਫਿਲਮ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਕਲਾ ਨਾਲ ਜੁੜਨ ਲਈ ਪ੍ਰੇਰਿਆ। ਯੂਨੀਵਰਸਿਟੀ ਕਾਲਜ ਡੀਨ ਡਾ. ਲਾਭ ਸਿੰਘ ਖੀਵਾ ਨੇ ਕਿਹਾ ਕਿ ਇਹ ਫਿਲਮ ਨੌਜਵਾਨਾਂ ਲਈ ਸਹੀ ਸੇਧ ਹੈ ਕਿ ਕਿਸ ਤਰਾਂ ਸਾਡੇ ਨੌਜਵਾਨ ਗਲਤ ਰਸਤੇ ਪੈ ਕੇ ਆਪਣੀ ਜ਼ਿੰਦਗੀ ਬਰਬਾਦ ਕਰ ਬੈਠਦੇ ਹਨ।ਸਮਾਜ ਵਿੱਚ ਨੌਜਵਾਨ ਵਰਗ ਨੂੰ ਸੁਚੇਤ ਹੋਣ ਦੀ ਲੋੜ ਹੈ ਤੇ ਹਰ ਵਿਦਿਆਰਥੀ ਅੰਦਰ ਕਲਾ ਛੁਪੀ ਹੈ। ਉੱਪ-ਕੁਲਪਤੀ ਡਾ. ਭੁਪਿੰਦਰ ਸਿੰਘ ਧਾਲੀਵਾਲ ਨੇ ਅਦਾਕਾਰਾਂ ਵਲੋਂ ਕੀਤੇ ਜਾ ਰਹੇ ਕੰੰਮਾਂ ਦੀ ਸਲਾਘਾ ਕੀਤੀ ਅਤੇ ਕਿਹਾ ਕਿ ਨਸ਼ਾ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਿਹਾ ਹੈ।ਸਭਿਆਚਾਰਕ ਅਤੇ ਸਮਾਜ ਭਲਾਈ ਕਮੇਟੀ ਇੰਚਾਰਜ ਡਾ. ਹਰਪ੍ਰੀਤ ਕੌਰ ਔਲਖ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਸਟੇਜ਼ ਸੰਚਾਲਨ ਡਾ. ਬਲਵੰਤ ਸਿੰਘ ਸੰਧੂ ਨੇ ਕੀਤਾ ਅਤੇ ਆਈ ਹੋਈ ਟੀਮ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media