ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ
ਦੀ ਯਾਦ ’ਚ ਨਵ ਨਿਰਮਾਣ ਅਧੀਨ ਗੁਰਦੁਆਰਾ ਥੜਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਅੱਜ ਨਵਾਂ ਨਿਸ਼ਾਨ ਸਾਹਿਬ ਸਥਾਪਿਤ ਕੀਤਾ ਗਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਮੌਜੂਦਗੀ ਵਿੱਚ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਅਤੇ ਸੰਗਤਾਂ ਵਲੋਂ ਪੂਰੀ ਸ਼ਰਧਾ ਸਹਿਤ ਸਥਾਪਿਤ ਕੀਤੇ ਗਏ ਨਿਸ਼ਾਨ ਸਾਹਿਬ ਜਿਸ ਦੀ ਲੰਬਾਈ 53 ਫੁੱਟ 7 ਇੰਚ ਹੈ ਅਤੇ ਜਿਸ ’ਤੇ ਸੋਨੇ ਦਾ ਭਾਲੇ ਦੇ ਰੂਪ ਵਿੱਚ ਖ਼ਾਲਸੇ ਦਾ ਰਵਾਇਤੀ ਤੇ ਪਰੰਪਰਾਗਤ ਨਿਸ਼ਾਨ ਲਗਾਇਆ ਗਿਆ ਹੈ।ਸੰਤ ਹਰਨਾਮ ਸਿੰਘ ਖ਼ਾਲਸਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਸੌਂਪੀ ਸੇਵਾ ਤਹਿਤ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਨਿਰਮਾਣ ਕਾਰਜ ਜਲਦ ਮੁਕੰਮਲ ਹੋਣ ਜਾ ਰਿਹਾ ਹੈ।ਉਨਾਂ ਕਿਹਾ ਕਿ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ, ਸ਼ਹੀਦ ਭਾਈ ਅਮਰੀਕ ਸਿੰਘ, ਭਾਈ ਠਾਰਾ ਸਿੰਘ ਅਤੇ ਜਨਰਲ ਸੁਬੇਗ ਸਿੰਘ ਸਮੇਤ ਜੂਨ ’84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦਗਾਰ ਸਥਾਪਿਤ ਕੀਤੀ ਗਈ।ਉਨ ਾਂਕਿਹਾ ਕਿ ਸ਼ਹੀਦੀ ਗੈਲਰੀ ਤਿਆਰ ਹੋ ਰਹੀ ਹੈ ਅਤੇ ਗੁਰਦੁਆਰਾ ਥੜਾ ਸਾਹਿਬ ਦੀ ਸੇਵਾ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸੁੰਦਰ ਅਸਥਾਨ ਸੰਪੂਰਨਤਾ ਵਲ ਵਧ ਰਿਹਾ ਹੈ।ਉਹਨਾਂ ਕਿਹਾ ਕਿ ਅੱਜ ਪੁਰਾਤਨ ਮਰਿਆਦਾ ਅਨੁਸਾਰ ਭਾਲੇ ਵਾਲਾ ਨਿਸ਼ਾਨ ਸਾਹਿਬ ਝੁਲਾਇਆ ਗਿਆ ਹੈ।ਉਨਾਂ ਦਮਦਮੀ ਟਕਸਾਲ ਦੇ ਨਿੰਦਕਾਂ ਨੂੰ ਸੁਮੱਤ ਬਖਸ਼ਿਸ਼ ਕਰਨ ਦੀ ਸਤਿਗੁਰਾਂ ਪਾਸ ਅਰਜ਼ੋਈ ਕੀਤੀ।
ਇਸ ਮੌਕੇ ਗਿਆਨੀ ਗੁਰਮਿੰਦਰ ਸਿੰਘ, ਅਰਦਾਸੀਆ ਭਾਈ ਰਾਜਦੀਪ ਸਿੰਘ, ਸੰਤ ਬਾਬਾ ਪ੍ਰਦੀਪ ਸਿੰਘ ਬੋਰੇਵਾਲੇ ਬਧਨੀਕਲਾਂ, ਭਾਈ ਇੰਦਰਜੀਤ ਸਿੰਘ ਸਪੁੱਤਰ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਭਾਈ ਅਜਾਇਬ ਸਿੰਘ ਅਭਿਆਸੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਜਥੇਦਾਰ ਅਜੀਤ ਸਿੰਘ ਮਹਿਤਾ ਚੌਕ, ਬਾਬਾ ਨਿਰਵੈਰ ਸਿੰਘ, ਜਥੇਦਾਰ ਜਰਨੈਲ ਸਿੰਘ, ਭਾਈ ਜਸਪਾਲ ਸਿੰਘ ਚੇਅਰਮੈਨ ਮੁੰਬਈ, ਬਾਬਾ ਜੀਵਾ ਸਿੰਘ, ਸਰਚਾਂਦ ਸਿੰਘ ਆਦਿ ਮੌਜੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media