ਚੰਡੀਗੜ੍ਹ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਉਘੇ ਕਾਂਗਰਸੀ ਆਗੂ ਤੇ ਲਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ
ਟੈਂਪਲ ਦੇ ਫਾਈਨੈਂਸ਼ੀਅਲ ਸਕੱਤਰ ਲਾਇਨ ਜਗਮੋਹਨ ਸਿੰਘ ਨੇ ਨਗਰ ਨਿਗਮ ਚੋਣਾਂ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ।ਲਾਇਨ ਦੂਆ ਨੇ ਵਾਰਡ ਨੰਬਰ 46 ਤੋਂ ਆਪਣੀ ਦਾਅਵੇਦਾਰੀ ਦੇ ਕਾਗਜ਼ਾਤ ਚੰਡੀਗੜ ਵਿਖੇ ਹਲਕਾ ਪੂਰਬੀ ਤੋਂ ਸਾਬਕਾ ਵਿਧਾਇਕਾ ਤੇ ਮੌਜੂਦਾ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਧਰਮ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਸੌਂਪੇ।ਇਸ ਮੌਕੇ ਡਾ. ਨਵਜੋਤ ਕੌਰ ਸਿੱਧੂ ਨੇ ਦੂਆ ਨੂੰ ਟਿਕਟ ਦੇਣ ਦਾ ਯਕੀਨ ਦਿਵਾਇਆ। ਇਸ ਮੌਕੇ ਤਰੁਨਦੀਪ ਸਿੰਘ ਦੂਆ, ਅਚਿੰਤ ਚਾਵਲਾ, ਇੰਦਰਪ੍ਰੀਤ ਸਿੰਘ ਆਦਿ ਵੀ ਮੌਜੂਦ ਸਨ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media