Saturday, August 29, 2026

ਸਹਾਇਕ ਮੁੱਖ ਚੋਣ ਅਫਸਰ ਨੇ ਕੀਤਾ ਬਠਿੰਡਾ ਦਾ ਦੌਰਾ

ਬਠਿੰਡਾ, 29 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਫਰੀਦਕੋਟ ਡਵੀਜ਼ਨ ਅਧੀਨ ਪੈਂਦੇ ਜ਼ਿਲ੍ਹਾ ਬਠਿੰਡਾ ਅਤੇ ਮਾਨਸਾ ਵਿਖੇ PPN2911201703ਸੁਖਦੇਵ ਸਿੰਘ ਭੰਗੂ, ਸਹਾਇਕ ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਵਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਯੋਗਤਾ ਮਿਤੀ 01.01.2018 ਦੇ ਸਬੰਧ ਵਿਚ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਦੇ ਬੂਥ ਲੈਵਲ ਅਫਸਰਾਂ ਵਲੋਂ ਘਰ-ਘਰ ਜਾ ਕੇ ਵੋਟਰਾਂ ਦੇ ਵੈਰੀਫਿਕੇਸ਼ਨ ਦੇ ਕੰਮ ਦੀ ਪੜਤਾਲ ਕੀਤੀ ਗਈ।ਬੀ.ਐਲ.ਓ ਨੂੰ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਦੀ ਹਦਾਇਤ ਕੀਤੀ ਗਈ। ਉਹਨਾਂ ਵਲੋਂ ਬੀ.ਐਲ.ਓ ਰਜਿਸਟਰ ਨੂੰ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ 30 ਨਵੰਬਰ 2017 ਤੱਕ ਮੁਕੰਮਲ ਕਰਨ ਦੀ ਵੀ ਹਦਾਇਤ ਕੀਤੀ ਗਈ।ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਵਲੋਂ 92-ਬਠਿੰਡਾ ਸ਼ਹਿਰੀ ਵਿਧਾਨ ਸਭਾ ਚੋਣ ਹਲਕੇ ਵਿਚ ਚਲਾਏ ਜਾ ਰਹੇ ਪਾਇਲਟ ਪ੍ਰੋਜੈਕਟ ਜਿਸ ਵਿਚ ਮੋਬਾਇਲ ਐਪ (1.) ਰਾਹੀਂ ਬੀ.ਐਲ.ਓ ਰਜਿਸਟਰ ਮੁਕੰਮਲ ਕੀਤਾ ਜਾਣਾ ਹੈ, ਨੂੰ ਵੀ ਵਾਚਿਆ ਗਿਆ ਅਤੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਹ ਪ੍ਰੋਜੈਕਟ ਬਹੁਤ ਹੀ ਵਧੀਆ ਉਪਰਾਲਾ ਹੈ।ਜਿਸ ਨੂੰ ਆਉਣ ਵਾਲੇ ਸਮੇਂ ਵਿਚ ਪੂਰੇ ਪੰਜਾਬ ਵਿਚ ਲਾਗੂ ਕੀਤਾ ਜਾਵੇਗਾ।ਸਹਾਇਕ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਵੱਲੋਂ ਆਪਣੇ ਦੌਰੇ ਦੌਰਾਨ ਭਾਰਤ ਚੋਣ ਕਮਿਸ਼ਨ ਵਲੋਂ ਵੋਟਾਂ ਬਣਾਉਣ ਲਈ ਲਗਾਏ ਗਏ ਸਪੈਸ਼ਲ ਕੈਂਪ ਜਿਸ ਵਿਚ ਹਰ ਇਕ ਬੀ.ਐਲ.ਓ ਵਲੋਂ ਆਪੋ ਆਪਣੇ ਪੋਲਿੰਗ ਸਟੇਸ਼ਨ ਤੇ ਬੈਠਕੇ ਵੋਟਾਂ ਬਣਾਉਣ ਦਾ ਕੰਮ ਕੀਤਾ ਜਾਣਾ ਸੀ, ਉਸ ਦੀ ਵੀ ਸਮੀਖਿਆ ਕੀਤੀ ਗਈ। ਇਸ ਦੌਰਾਨ ਪਿੰਡ ਲਹਿਰਾ ਮੁਹੱਬਤ ਵਿਖੇ ਪੈਂੇਦੇ ਪੋਲਿੰਗ ਬੂਥਾਂ ਤੇ ਜਾ ਕੇ ਬੀ.ਐਲ.ਓ ਵਲੋਂ ਭਰਵਾਏ ਗਏ ਫਾਰਮਾਂ ਨੂੰ ਚੈੱਕ ਕੀਤਾ ਗਿਆ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …

Leave a Reply