Thursday, July 16, 2026

ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਬਣਾਈ ਮੂੰਗਫ਼ਲੀ ਪੁੱਟਣ ਵਾਲੀ ਮਸ਼ੀਨ

ਬਠਿੰਡਾ, 29 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਐਗਰੀਕਲਚਰ PPN2911201705ਇੰਜੀਨੀਰਿੰਗ ਦੇ ਵਿਦਿਆਰਥੀਆਂ ਨੇ ਮੂੰਗਫਲੀ ਪੁੱਟਣ ਵਾਲੀ ਮਸ਼ੀਨ ਤਿਆਰ ਕੀਤੀ ਹੈ।ਇਸ ਸਦਕਾ ਮੂੰਗਫਲੀ ਦੀ ਖੇਤੀ ਕਰ ਰਹੇ ਕਿਸਾਨਾਂ ਨੂੰ ਕਾਫੀ ਫਾਇਦਾ ਹੋ ਸਕਦਾ ਹੈ।ਇੰਜੀਨੀਰਿੰਗ ਕਾਲਜ ਦੇ ਡੀਨ ਡਾ. ਗੁਰਭਿੰਦਰ ਸਿੰਘ ਬਰਾੜ ਅਤੇ ਪ੍ਰੋ. ਰਜਿੰਦਰ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਇਹ ਮਸ਼ੀਨ ਤਿਆਰ ਕੀਤੀ। ਡਾ. ਬਰਾੜ ਨੇ ਦੱਸਿਆ ਕਿ ਇਸ ਮਸ਼ੀਨ ਦੀ ਵਰਤੋਂ ਨਾਲ ਹਰ ਤਰ੍ਹਾਂ ਦੇ ਸਾਧਨ ਜਿਵੇਂ ਪੈਸਾ, ਲੇਬਰ ਅਤੇ ਟਾਇਮ ਦੀ ਬੱਚਤ ਕੀਤੀ ਜਾ ਸਕਦੀ ਹੈ।ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉਪਕੁਲਪਤੀ ਕਰਨਲ ਡਾ. ਭੁਪਿੰਦਰ ਸਿੰਘ ਧਾਲੀਵਾਲ ਨੇ ਇਸ ਮੋਕੇ ਤੇ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਕਿਹਾ ਕਿ ਅਜਿਹੀਆਂ ਕਾਢਾਂ ਖੇਤੀ ਅਤੇ ਸਬੰਧਤ ਕੰਮਾਂ ਨੂੰ ਸਮੇਂ ਸੀਮਾਂ ਵਿੱਚ ਕਰਨ ਵਿੱਚ ਸਹਾਈ ਹੁੰਦੀਆਂ ਹਨ। ਮੈਨੇਜਿੰਗ ਡਾਇਰੈਕਟਰ ਸੁਖਰਾਜ ਸਿੰਘ ਸਿੱਧੂ ਨੇ ਡਾ. ਬਰਾੜ, ਪ੍ਰੋ. ਰਜਿੰਦਰ ਸਿੰਘ ਅਤੇ ਵਿਦਿਆਰਥੀਆਂ ਦੇ ਉਦਮ ਦੀ ਸ਼ਲਾਘਾ ਕੀਤੀ ਜੋ ਕਿ ਖੇਤੀ ਅਤੇ ਸਹਾਇਕ ਧੰਦਿਆਂ ਨੂੰ ਇਨ੍ਹਾਂ ਖੋਜ ਕਾਰਜਾਂ ਸਦਕਾ ਹੋਰ ਅਸਾਨ ਬਣਾ ਰਹੇ ਹਨ।ਰਜਿਸਟਰਾਰ ਡਾ. ਜਗਤਾਰ ਸਿੰਘ ਧੀਮਾਨ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਛੋਟੇ ਕਿਸਾਨਾਂ ਦੀ ਸਹੂਲਤ ਲਈ ਯੋਗ ਖੇਤੀ ਮਸ਼ੀਨਾਂ ਦਾ ਵਿਕਾਸ ਕੀਤਾ ਜਾਵੇ।ਉਨ੍ਹਾਂ ਮੂੰਗਫਲੀ ਪੁੱਟਣ ਵਾਲੀ ਮਸ਼ੀਨ ਵਿਕਸਤ ਕਰਨ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਟੀਮ ਨੂੰ ਵਧਾਈ ਦਿੱਤੀ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …

Leave a Reply