ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣਅੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਸੈਂਟਰ ਫਾਰ ਡਾਟਾ ਐਨਾਲਿਟੀਕਸ ਐਂਡ ਰੀਸਰਚ
ਵੱਲੋਂ ਡਾਟਾ ਪਰੈਪਰੇਸ਼ਨ ਐਂਡ ਟੈਸਟਿੰਗ ਆਫ ਹਾਈਪੋਥੀਸਜ਼ ਵਿਸ਼ੇ ‘ਤੇ 3 ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਖੋਜ ਮਾਹਿਰਾਂ ਅਤੇ ਵਿਦਵਾਨਾਂ ਤੋਂ ਇਲਾਵਾ ਖੋਜਾਰਥੀਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਿਰਕਤ ਕੀਤੀ।
ਵਰਕਸ਼ਾਪ ਦਾ ਉਦਘਾਟਨ ਡੀਨ ਅਕਾਦਮਿਕ ਮਾਮਲੇ, ਪ੍ਰੋ. ਕਮਲਜੀਤ ਸਿੰਘ ਨੇ ਕੀਤਾ।ਇਸ ਮੌਕੇ ਡਾਇਰੈਕਟਰ ਖੋਜ ਪ੍ਰੋ. ਨਰਪਿੰਦਰ ਸਿੰਘ, ਪ੍ਰੋ. ਸੰਕੇਤ ਵਿਜ, ਪ੍ਰੋਫੈਸਰ ਤੇ ਮੁਖੀ ਕਾਮਰਸ ਵਿਭਾਗ, ਬੀ.ਪੀ.ਐਸ ਮਹਿਲਾ ਵਿਸ਼ਵਵਿਦਿਆਲਾ ਸੋਨੀਪਤ ਹਾਜ਼ਰ ਸਨ।ਇਹ ਕੇਂਦਰ ਬਾਇਓਟੈਕਨਾਲੋਜੀ ਵਿਭਾਗ ਦੇ ਪ੍ਰੋਫੈਸਰ ਡਾ. ਪ੍ਰਭਜੀਤ ਸਿੰਘ ਅਤੇ ਕਾਮਰਸ ਵਿਭਾਗ ਤੋਂ ਡਾ. ਬਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਚੱਲ ਰਿਹਾ ਹੈ ਇਸ ਤੋਂ ਪਹਿਲਾਂ ਡਾ. ਬਲਵਿੰਦਰ ਸਿੰਘ ਨੇ ਮਹਿਮਾਨਾਂ ਅਤੇ ਸਰੋਤਿਆਂ ਨੂੰ ਜੀ ਆਇਆਂ ਆਖਿਆ।
ਪ੍ਰੋ. ਕਮਲਜੀਤ ਸਿੰਘ ਨੇ ਇਸ ਮੌਕੇ ਖੋਜ ਅਤੇ ਵਿਸ਼ਲੇਸ਼ਣ ਦੀਆਂ ਠੀਕ ਤਕਨੀਕਾਂ ਅਤੇ ਇਸ ਦੀਆਂ ਐਪਲੀਕੇਸ਼ਨ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ।ਪੋ੍ਰੋ. ਨਰਪਿੰਦਰ ਸਿੰਘ ਨੇ ਇਸ ਮੌਕੇ ਖੋਜਾਰਥੀਆਂ ਨੂੰ ਉਨ੍ਹਾਂ ਵੱਲੋਂ ਕੀਤੀਆਂ ਖੋਜਾਂ ਨੂੰ ਕਿਵੇਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਚੰਗੇ ਜਰਨਲਾਂ ਵਿਚ ਪ੍ਰਕਾਸ਼ਿਤ ਕੀਤਾ ਜਾਵੇ, ਬਾਰੇ ਜਾਣਕਾਰੀ ਦਿੱਤੀ।
ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਪ੍ਰੋ. ਨਰਪਿੰਦਰ ਸਿੰਘ ਨਿਰਦੇਸ਼ਕ ਖੋਜ ਨੇ ਕੀਤੀ। ਉਨ੍ਹਾਂ ਕਿਹਾ ਕਿ ਇਸ ਵਰਕਸ਼ਾਪ ਵਿਚ ਇਕੱਤਰ ਕੀਤਾ ਗਿਆਨ ਅਤੇ ਅਨੁਭਵ ਖੋਜਾਰਥੀਆਂ ਲਈ ਲਾਹੇਵੰਦ ਸਾਬਤ ਹੋਵੇਗਾ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media