Saturday, July 25, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚਾਰ ਹਫਤਿਆਂ ਦਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣਅੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵਿਖੇ PPN2911201710ਚਾਰ ਹਫਤਿਆਂ ਦਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ ਹੋਇਆ। ਇਸ ਵਿਚ ਦੇਸ਼ ਭਰ ਤੋਂ 41 ਯੂਨੀਵਰਸਿਟੀ ਤੇ ਕਾਲਜ ਅਧਿਆਪਕ ਭਾਗ ਲੈ ਰਹੇ ਹਨ।
ਡੀਨ, ਅਕਾਦਮਿਕ ਮਮਾਲੇ, ਪ੍ਰੋ. ਕਮਲਜੀਤ ਸਿੰਘ ਨੇ ਇਸ ਕੋਰਸ ਦਾ ਉਦਘਾਟਨ ਕੀਤਾ। ਕੇਂਦਰ ਦੇ ਡਾਇਰੈਕਟਰ ਪ੍ਰੋ. ਜਤਿੰਦਰ ਸਿੰਘ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਮਹਿਮਾਨਾਂ ਦਾ ਸਵਾਗਤ ਕੀਤਾ। ਡਾ. ਮੋਹਨ ਸਿੰਘ ਅਤੇ ਪ੍ਰੋ. ਜੇ.ਐਸ. ਬਿਲਗਾ ਵੀ ਇਸ ਮੌਕੇ ਮੌਜੂਦ ਸਨ।
ਪ੍ਰੋ. ਕਮਲਜੀਤ ਸਿੰਘ ਨੇ ਇਸ ਮੌਕੇ ਅਧਿਆਪਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਕੋਰਸ ਜਿਥੇ ਸਾਡੇ ਅਕਾਦਮਿਕ ਕੈਰੀਅਰ ਲਈ ਲਾਜ਼ਮੀ ਹਨ ਉਥੇ ਇਹ ਸਾਡੇ ਗਿਆਨ ਅਤੇ ਗੁਣਵਤਾ ਵਿਚ ਵਾਧਾ ਕਰਦੇ ਹਨ। ਮੌਜੂਦਾ ਦੌਰ ਵਿਚ ਉਚੇਰੀ ਸਿਖਿਆ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੀ ਨੌਜੁਆਨ ਪੀੜ੍ਹੀ ਨੂੰ ਸਿਖਿਆ ਨੂੰ ਦਰਪੇਸ਼ ਔਕੜਾਂ ਬਾਰੇ ਵਿਚਾਰ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਵਿਚਾਰਨੇ ਚਾਹੀਦੇ ਹਨ।ਉਨ੍ਹਾਂ ਗਰੈਜੂਏਟ ਪੱਧਰ ‘ਤੇ ਵਧੀ ਬੇਰੁਜ਼ਗਾਰੀ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਮਾਜ ਲਈ ਲੋੜੀਂਦੇ ਪਾਠਕ੍ਰਮ ਬਾਰੇ ਵਿਚਾਰ ਚਰਚਾ ਕੀਤੀ ਜੋ ਜਿਸ ਨਾਲ ਬੇਰੁਜ਼ਗਾਰੀ ਵੀ ਦੂਰ ਹੋ ਸਕੇ। ਇਸ ਦਿਸ਼ਾ ਵਿਚ ਨਵੇਂ ਕੋਰਸਾਂ ਬਾਰੇ ਵੀ ਉਨ੍ਹਾਂ ਨੇ ਆਪਣੇ ਵਿਚਾਰ ਪੇਸ਼ ਕੀਤੇ।
ਪ੍ਰੋ. ਜਤਿੰਦਰ ਸਿੰਘ ਨੇ ਕੇਂਦਰ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਉਂਦਿਆਂ ਪ੍ਰਾਪਤੀਆਂ ਬਾਰੇ ਦੱਸਿਆ ਅਤੇ ਮੁੁੱਖ ਮਹਿਮਾਨ ਅਤੇ ਹੋਰਨਾਂ ਮਹਿਮਾਨਾਂ ਤੇ ਅਧਿਆਪਕਾਂ ਦਾ ਸਵਾਗਤ ਕੀਤਾ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …

Leave a Reply