Saturday, April 11, 2026

‘5ਵੇਂ ਖ਼ਾਲਸਾ ਕਾਲਜ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ’ ਮੌਕੇ ਕੋਲੰਬੀਅਨ ਕਲਾਕਾਰਾਂ ਨੇ ਬੰਨਿਆ ਰੰਗ

PPN2911201720 ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਕੋਲੰਬੀਆ ਤੋਂ ਆਏ ਕਲਾਕਾਰਾਂ ਨੇ ‘5ਵੇਂ ਖਾਲਸਾ ਕਾਲਜ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ’ ਦੌਰਾਨ ਕਲਾ ਦੇ ਜੌਹਰ ਵਿਖਾਏ। ਇਸ ਰੰਗਾਰੰਗ ਪ੍ਰੋਗਰਾਮ ਦੌਰਾਨ ਕੋਲੰਬੀਆ ਦੀ ਟੀਮ ‘ਕੈਸੀਕਾ ਡੋਲੀਮਾ’ ਨੇ ਆਪਣੇ ਦੇਸ਼ ਦੇ ਰਵਾਇਤੀ ਗਾਣ ਅਤੇ ਡਾਂਸ ਨਾਲ ਸਰੋਤਿਆਂ ਨੂੰ ਕਾਇਲ ਕੀਤਾ।ਇਸ ਦੌਰਾਨ ਪੰਜਾਬ ਦੇ ਅਮੀਰ ਵਿਰਸੇ ਦੀ ਝਲਕ ਵੇਖਣ ਨੂੰ ਮਿਲੀ ਜਦੋਂ ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਭੰਗੜਾ, ਗੱਤਕਾ ਅਤੇ ਗਾਇਕੀ ਦੀਆਂ ਪੇਸ਼ਕਾਰੀਆਂ ਬੜੇ ਹੀ ਸੁਚੱਜੇ ਢੰਗ ਨਾਲ ਪੇਸ਼ ਕੀਤੀਆਂ।PPN2911201721
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਤੇ ਪੰਜਾਬ ਕਲਚਰਲ ਪ੍ਰੋਮੋਸ਼ਨ ਕਾਊਂਸਿਲ ਵੱਲੋਂ ਸਾਂਝੇ ਤੌਰ ’ਤੇ ਪੇਸ਼ ਕੀਤੇ ਗਏ ਇਸ ਪ੍ਰੋਗਰਾਮ ਦੌਰਾਨ ਕੋਲੰਬੀਆਂ ਦੀ ਵਿਰਾਸਤ ਦਾ ਇਕ ਸ਼ਾਨਦਾਰ ਨਮੂਨਾ ਪੇਸ਼ ਕਰਦਿਆਂ ਲੈਟੀਨੋ ਦੇਸ਼ ਦੇ ਰਵਾਇਤੀ ਲੋਕ ਨਾਚ ਅਤੇ ਗਾਇਕੀ ਨੂੰ ਸੁਨਹਿਰੀ ਢੰਗ ਨਾਲ ਪ੍ਰਦਰਸ਼ਿਤ ਕੀਤਾ ਗਿਆ। ਦਰਸ਼ਕ ਉਸ ਵੇਲੇ ਝੂਮਣ ਤੋਂ ਬਿਨਾਂ ਨਾ ਰਹਿ ਸਕੇ ਜਦੋਂ ਪੰਜਾਬੀ ਕਲਾ ਦਾ ਸਾਂਝਾ ਨਮੂਨਾ ਕੋਲੰਬੀਆਂ ਤੋਂ ਆਏ ਕਲਾਕਾਰਾਂ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਮਿਲ ਕੇ ਸਟੇਜ਼ ’ਤੇ ਪੇਸ਼ ਕੀਤਾ।
ਵਿਦੇਸ਼ੀ ਕਲਾਕਾਰਾਂ ਲਈ ਇਹ ਪੰਜਾਬੀ ਸੱਭਿਆਚਾਰ ਨਾਲ ਜੁੜੀ ਪੇਸ਼ਕਾਰੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਉਕਤ ਵਫ਼ਦ ਡਾਇਰੈਕਟਰ ਮੋਲੀਨਾ ਫ਼ਿਉਰਿਉਆ ਦੀ ਅਗਵਾਈ ’ਚ ਜਿਸ ’ਚ ਉਨਾਂ ਦਾ ਸਾਥੀ ਹੈਰੋਲਡ, ਰੀਕੋ, ਜੇ.ਈ ਯੂਨੀਗੋ, ਐਸ. ਬੇਟਾਨਕੌਰ, ਜੇ.ਸੀ ਅਈਆਸ, ਸੀ.ਐਲ ਗੋਜ਼ਮੈਨ, ਈਵੈਨ, ਡਿਏਗੋ, ਅਡੀਏਨਾ, ਕੋਰੋਲੀਨਾ, ਲੋਈਲੀਨਾ, ਬਰੇਨਡਾ ਅਤੇ ਸੀਮੇਨਾ ਆਦਿ ਮੈਂਬਰ ਸ਼ਾਮਿਲ ਸਨ, ਦਾ ਕਹਿਣਾ ਸੀ ਕਿ ਉਹ ਪੰਜਾਬੀ ਸੱਭਿਆਚਾਰ ਦੀ ਦਿਲਕਸ਼ ਪੇਸ਼ਕਾਰੀ ਨਾਲ ਅੱਜ ਪਹਿਲੀ ਵਾਰ ਰੂ-ਬ-ਰੂ ਹੋਏ ਹਨ ਅਤੇ ਇਸ ਨੂੰ ਵੇਖ ਕੇ ਉਹ ਪੰਜਾਬੀਆਂ ਦੇ ਮਹਾਨ ਸੱਭਿਆਚਾਰ ’ਤੇ ਫ਼ਖਰ ਮਹਿਸੂਸ ਕਰ ਰਹੇ ਹਨ।
ਉਕਤ ਵਿਦੇਸ਼ੀ ਕਲਾਕਾਰ ਮੁੰਡੇ-ਕੁੜੀਆਂ ਨੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨਾਲ ਭੰਗੜਾ ਪਾ ਕੇ ਚਾਅ ਲਾਇਆ।ਖ਼ਾਲਸਾ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਅਤੇ ਫੈਸਟੀਵਲ ਦੇ ਪੈਟਰਨ ਰਜਿੰਦਰ ਮੋਹਨ ਸਿੰਘ ਛੀਨਾ ਜੋ ਇਸ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਪੁੱਜੇ ਨੇ  ਕਿਹਾ ਕਿ ਇਸ ਤਰਾਂ ਦੇ ਪ੍ਰੋਗਰਾਮ ਵੱਖ-ਵੱਖ ਦੇਸ਼ਾਂ ’ਚ ਸੱਭਿਆਚਾਰਕ ਸਾਂਝ ਦੇ ਹਾਮੀ ਹੁੰਦੇ ਹਨ।ਜਿਸ ਨਾਲ ਸਾਨੂੰ ਇਕ ਦੂਸਰੇ ਦੇ ਵਿਰਸੇ ਬਾਰੇ ਜਾਣਨ ਦਾ ਮੌਕਾ ਮਿਲਦਾ ਹੈ।ਉਨਾਂ ਕਿਹਾ ਕਿ ਇਸ ਫੈਸਟੀਵਲ ਦਾ ਮਕਸਦ ਹੀ ਵੱਖ ਵੱਖ ਸਭਿਆਚਾਰਾਂ ’ਚ ਸਾਂਝੀਵਾਲਤਾ ਨੂੰ ਪੇਸ਼ ਕਰਨਾ ਹੈ।
ਪੰਜਾਬ ਕਲਚਰਲ ਕੌਂਸਲ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਇਹ ਫੈਸਟੀਵਲ ਸੀਰੀਜ਼ ਦਾ 5ਵਾਂ ਮੇਲਾ ਹੈ, ਜੋ ਕਿ ਅਗਲੇ ਸਾਲ ਖ਼ਾਲਸਾ ਕਾਲਜ ਦੀ ਮਹਾਨ ਅਤੇ ਇਤਿਹਾਸਕ ਖ਼ਾਲਸਾ ਕਾਲਜ ਦੇ 125 ਸਾਲ ਨੂੰ ਸਮਰਪਿਤ ਹੈ। ਡਾ. ਛੀਨਾ ਨੇ ਕਿਹਾ ਕਿ ਇਸ ਅੰਤਰਰਾਸ਼ਟਰੀ ਫ਼ੈਸਟੀਵਲ ਦਾ ਮਕਸਦ ਖ਼ਾਲਸਾ ਕਾਲਜ ਦੀ ਅਮੀਰ ਵਿਰਾਸਤ ਨੂੰ ਦੁਨੀਆਂ ਭਰ ਦੀਆਂ ਕੌਮਾਂ ਅਤੇ ਸੱਭਿਆਚਾਰ ਤੱਕ ਪਹੁੰਚਾਉਣਾ ਹੈ ਅਤੇ ਵਿਸ਼ਵ ਸ਼ਾਂਤੀ,
ਮਲਟੀਕਲਚਰਰਿਜ਼ਮ ਦਾ ਹੋਕਾ ਦੇਣਾ ਹੈ। ਇਸ ਮੌਕੇ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਦੇ 5 ਅਲੂਮਨੀ ਜਿਨਾਂ ’ਚ ਭੁਪਿੰਦਰ ਸਿੰਘ ਹੋਲੈਂਡ, ਦਲਜੀਤ ਸਿੰਘ ਸੰਧੂ, ਅਵਤਾਰ ਸਿੰਘ ਭੁੱਲਰ, ਏ.ਡੀ.ਸੀ ਕਪੂਰਥਲਾ ਇੰਦਰ ਸਿੰਘ ਜਾਮੂ, ਬੀਬੀ ਕਿਰਨਪ੍ਰੀਤ ਕੌਰ ਧਾਮੀ ਨੂੰ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ।ਅੰਤ ਸਕੂਲ ਪਿ੍ਰੰਸੀਪਲ ਅਮਰਜੀਤ ਸਿੰਘ ਗਿੱਲ ਨੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਕ ਦੂਸਰੇ ਮੁਲਕਾਂ ਦੇ ਵਿਰਸੇ ਨੂੰ ਜਾਣ ਲਈ ਅਜਿਹੇ ਪ੍ਰੋਗਰਾਮਾਂ ਆਯੋਜਨ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀ ਦੇ ਪੱਧਰ ’ਤੇ ਹੋਣਾ ਚਾਹੀਦਾ ਹੈ।ਇਸ ਮੌਕੇ ਵਧੀਕ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨਗਲ, ਜੁਆਇੰਟ ਸਕੱਤਰ ਗੁਨਬੀਰ ਸਿੰਘ, ਸੁਖਦੇਵ ਸਿੰਘ ਅਬਦਾਲ, ਨਿਰਮਲ ਸਿੰਘ, ਮੈਂਬਰ ਗੁਰਮਹਿੰਦਰ ਸਿੰਘ, ਪ੍ਰਿੰਸੀਪਲ ਗੁਰਿੰਦਰਜੀਤ ਸਿੰਘ ਕੌਰ ਤੇ ਸਕੂਲ ਸਟਾਫ਼, ਵਿਦਿਆਰਥੀ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply