ਸਮਰਾਲਾ, 29 ਨਵੰਬਰ (ਪੰਜਾਬ ਪੋਸਟ- ਕੰਗ) – ਇਥੋਂ ਨਜਦੀਕੀ ਪਿੰਡ ਭਰਥਲਾ ਵਿਖੇ ਪਰਮਜੀਤ ਸਿੰਘ ਯਾਦਗਾਰੀ ਕੁਸ਼ਤੀ ਦੰਗਲ ਕਮੇਟੀ, ਐਨ. ਆਰ. ਆਈ. ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਵ: ਪਰਮਜੀਤ ਸਿੰਘ ਨਾਇਬ ਤਹਿਸੀਲਦਾਰ, ਸਵ: ਦਰਸ਼ਨ ਸਿੰਘ ਯਾਦਗਾਰੀ ਪੰਜਵਾਂ ਵਿਸ਼ਾਲ ਕੁਸ਼ਤੀ ਦੰਗਲ 1 ਦਸੰਬਰ ਨੂੰ ਠੰਡੀ ਖੂਹੀ ਭਰਥਲਾ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਪਹਿਲਵਾਨ ਹਰਜਿੰਦਰ ਸਿੰਘ ਭਰਥਲਾ, ਦੀਪਕ ਰਾਏ ਪ੍ਰਧਾਨ ਆਲ ਟਰੇਡ ਯੂਨੀਅਨ ਸਮਰਾਲਾ ਨੇ ਦੱਸਿਆ ਕਿ ਇਸ ਕੁਸ਼ਤੀ ਦੰਗਲ ਵਿੱਚ ਝੰਡੀ ਦੀ ਕੁਸ਼ਤੀ ਹਰਮਨਜੀਤ ਆਲਮਗੀਰ ਅਤੇ ਜਤਿੰਦਰ ਸ਼ਾਂਤਪੁਰ ਵਿਚਕਾਰ ਹੋਵੇਗੀ। ਕੇਵਲ ਸੱਦਾ ਪੱਤਰ ਵਾਲੇ ਅਖਾੜਿਆਂ ਦੇ ਪਹਿਲਵਾਨਾਂ ਦੀਆਂ ਕੁਸ਼ਤੀਆਂ ਹੀ ਕਰਵਾਈਆਂ ਜਾਣਗੀਆਂ।ਇਨਾਮਾਂ ਦੀ ਵੰਡ ਇਲਾਕੇ ਦੇ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਕਰਨਗੇ।
Check Also
ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਅੰਡਰ-੧੪ ਜ਼ੋਨਲ ਕਰਾਟੇ ਚੈਂਪੀਅਨਸ਼ਿਪ ‘ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ …
Punjab Post Daily Online Newspaper & Print Media