ਅੰਮਿ੍ਤਸਰ, 30 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਜਿਲਾ ਪ੍ਰੀਸ਼ਦ ਹਾਲ ਵਿਖੇ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਗੁਰਪ੍ਰੀਤ ਸਿੰਘ ਗਿੱਲ ਜਿਲਾ ਵਿਕਾਸ ਤੇ ਪੰਚਾਇਤ ਅਫ਼ਸਰ, ਮੁਕੇਸ਼ ਕੁਮਾਰ ਜਿਲਾ ਮਾਲ ਅਫ਼ਸਰ, ਕਾਰਜਕਾਰੀ ਇੰਜੀ: ਪੀ.ਡਬਲਯੂ.ਡੀ, ਨਰਿੰਦਰਜੀਤ ਸਿੰਘ ਪੰਨੂ ਜਿਲਾ ਸਮਾਜਿਕ ਤੇ ਸੁਰੱਖਿਆ ਅਫ਼ਸਰ, ਕਾਰਕਜਾਰੀ ਇੰਜੀ: ਵਾਟਰ ਤੇ ਸਪਲਾਈ, ਤੋਂ ਇਲਾਵਾ ਬਲਾਕ ਅਤੇ ਡਿਵਲਪਮੈਂਟ ਅਫ਼ਸਰਾਂ ਨੇ ਭਾਗ ਲਿਆ।
ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਾਰਜਕਾਰੀ ਇੰਜੀਨੀਅਰ ਨੂੰੂ ਹਦਾਇਤ ਕੀਤੀ ਕਿ ਸੜਕਾਂ ਦਾ ਕੰਮ ਤੇਜੀ ਨਾਲ ਕੀਤਾ ਜਾਵੇ ਅਤੇ ਸੜਕਾਂ ਮਿਆਰੀ ਪੱਧਰ ਦੀਆਂ ਬਣਾਈਆਂ ਜਾਣ। ਉਨਾਂ ਕਿਹਾ ਕਿ ਹਰ ਸੜਕ ਦੇ ਕਿਨਾਰੇ ਤੇ ਸਾਈਨ ਬੋਰਡ ਜ਼ਰੂਰ ਲਗਾਏ ਜਾਣ।ਉਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜੂਨ 2018 ਤੱਕ ਸਾਰੀਆਂ ਸੜਕਾਂ ਦਾ ਮੁਕੰਮਲ ਹੋ ਜਾਣਾ ਚਾਹੀਦਾ ਹੈ। ਉਨਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜਲਿਆਂਵਾਲਾ ਬਾਗ ਵਿਖੇ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦ ਹੀ ਨੇਪਰੇ ਚਾੜਿਆ ਜਾਵੇ।ਉਨਾਂ ਨੇ ਜਿਲਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਕਿਹਾ ਕਿ ਉਹ ਪੈਂਡਿੰਗ ਪੈਨਸ਼ਨ ਕੇਸਾਂ ਦਾ ਨਿਪਟਾਰਾ ਜਲਦ ਤੋਂ ਜਲਦ ਕਰਨ ਅਤੇ ਇਸ ਸਬੰਧੀ ਰਿਪੋਰਟ ਦੇਣ। ਉਨਾਂ ਕਿਹਾ ਕਿ ਜ਼ਰੂਰਤਮੰਦ ਲੋਕਾਂ ਦੀਆਂ ਪੈਨਸ਼ਨਾਂ ਤੁਰੰਤ ਲੱਗ ਜਾਣੀਆਂ ਚਾਹੀਦੀਆਂ ਹਨ।
ਸੰਘਾ ਨੇ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਜਿੱਥੇ ਵੀ ਬਿਜਲੀ ਦੀਆਂ ਤਾਰਾਂ ਲੱਟਕ ਰਹੀਆਂ ਹਨ। ਉਨਾਂ ਨੂੰ ਤੁਰੰਤ ਠੀਕ ਕੀਤਾ ਜਾਵੇ।ਉਨਾਂ ਨੇ ਜਲ-ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਿੰਡਾਂ ਵਿੱਚ ਹਰ ਘਰ ਵਿੱਚ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆਂ ਕਰਵਾਉਣ ਅਤੇ ਪਿੰਡਾਂ ਦੇ ਵਿੱਚ ਟਾਇਲਟ ਦਾ ਨਿਰਮਾਣ ਜਲਦ ਤੋਂ ਜਲਦ ਕਰਵਾਇਆ ਜਾਵੇ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media