Tuesday, November 24, 2026

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਲਗਾਇਆ ਸਾਇੰਸ ਸਿਟੀ ਦਾ ਟੂਰ

PPN3011201707ਬਟਾਲਾ, 30 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਰਕਾਰੀ ਸਕੂਲਾਂ ਵਿੱਚ ਪੜ ਰਹੇ ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਦੇ ਹਾਣੀ ਬਣਾਉਣ ਅਤੇ ਉਹਨਾਂ ਵਿੱਚ ਵਿਗਿਆਨਿਕ ਰੁੱਚੀ ਪੈਦਾ ਕਰਨ ਲਈ ਸਿਖਿਆ ਵਿਭਾਗ ਪੰਜਾਬ ਵੱਲੋਂ ਉਹਨਾਂ ਨੂੰ ਸਾਇੰਸ ਸਿਟੀ ਕਪੂਰਥਲਾ ਲਈ ਵਿਸ਼ੇਸ਼ ਟੂਰ ਲਗਵਾਏ ਜਾ ਰਹੇ ਹਨ।ਇਸੇ ਤਰਾਂ ਹੀ ਬੀਤੇ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਦੇ ਵਿਦਿਆਰਥੀਆਂ ਦੁਆਰਾ ਪ੍ਰਿੰ: ਕੁਲਵੰਤ ਸਿੰਘ ਦੀ ਅਗਵਾਈ ਹੇਠ ਸਾਇੰਸ ਸਿਟੀ ਕਪੂਰਥਲਾ ਦਾ ਵਿਦਿਅਕ ਟੂਰ ਲਗਾਇਆ ਗਿਆ।ਇਸ ਦੌਰਾਨ ਵਿਦਿਆਰਥੀਆਂ ਵਲੋਂ  ਥ੍ਰੀ- ਡੀ ਥਿਏਟਰ,  ਸਪੇਸ ਥਿਏਟਰ, ਹੈਲਥ ਗੈਲਰੀ, ਡਾਇਨਾਸੋਰ ਪਾਰਕ, ਲੇਜ਼ਰ ਥਿਏਟਰ ਦਾ ਦੌਰਾ ਕਰ ਕੇ ਇੰਜੀਨੀਅਰਿੰਗ ਟੈਕਨੋਲੋਜੀ, ਨਿਊਕਲੀਅਰ ਸਾਇੰਸ ਅਤੇ ਇੰਨਫਰਮੇਸ਼ਨ ਟੈਕਨੋਲੋਜ਼ੀ ਆਦਿ ਵਿਸ਼ਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ।ਇਸ ਮੌਕੇ ਪ੍ਰਿੰ: ਕੁਲਵੰਤ ਸਿੰਘ ਨੇ ਦੱਸਿਆ ਕਿ ਸਾਇੰਸ ਸਿਟੀ ਦਾ ਟੂਰ ਲਗਾ ਕੇ ਵਿਦਿਆਰਥੀਆਂ ਨੇ ਵਿਗਿਆਨ ਦੀਆਂ ਮਹੱਤਵਪੂਰਨ ਕਾਢਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਉਹਨਾਂ ਦੱਸਿਆ ਕਿ ਅਜਿਹੇ ਟੂਰ ਲਗਾਉਣ ਨਾਲ ਵਿਦਿਆਰਥੀਆਂ ਦੀ ਵਿਗਿਆਨ ਵਿਸ਼ੇ ਵਿੱਚ ਰੱਚੀ ਪੈਦਾ ਹੁੰਦੀ ਹੈ ਅਤੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਹੁੰਦਾ ਹੈ।ਇਸ ਮੌਕੇ ਪ੍ਰਿੰ: ਕੁਲਵੰਤ ਸਿੰਘ, ਰਾਮ ਲਾਲ, ਸੁਨੀਲ ਕੁਮਾਰ, ਪ੍ਰਭਜੀਤ ਸਿੰਘ, ਜੋਗਿੰਦਰ ਸਿੰਘ, ਸੁਖਵਿੰਦਰ ਸਿੰਘ ਪੱਡਾ ਸਮੇਤ ਅਧਿਆਪਕ ਅਤੇ ਸਕੂਲ ਵਿਦਿਆਰਥੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply