ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਮਨਜੀਤ ਸਿੰਘ) – ਜਿਲਾ ਪ੍ਰਸਾਸ਼ਨ ਵਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 153 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ। ਅੱਜ ਇਸ ਪੰਘੂੜੇ ਵਿਚ ਆਏ 153ਵੇਂ ਬੱਚੇ, ਜੋ ਕਿ ਇਕ ਲੜਕੀ ਹੈ ਜੋ ਕਿ 24 ਨਵੰਬਰ, 2017 ਨੂੰ ਸ਼ਾਮ ਦੇ 7 ਵਜੇ ਦੇ ਕਰੀਬ ਕੋਈ ਅਣਜਾਨ ਵਿਅਕਤੀ ਪੰਘੂੜੇ ਵਿੱਚ ਛੱਡ ਗਿਆ ਸੀ। ਉਸ ਬੱਚੀ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਤੋਂ ਕਰਵਾਇਆ ਗਿਆ ਸੀ ਅਤੇ ਇਸ ਵੇਲੇ ਬੱਚੀ ਬਿਲਕੁਲੱ ਤੰਦਰੁਸਤ ਹੈ।
ਅੱਜ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਵੱਲੋਂ ਬੱਚੀ ਨੂੰ ਪੰਘੂੜੇ ਵਿੱਚ ਪ੍ਰਾਪਤ ਕੀਤਾ ਗਿਆ ਅਤੇ ਲਾਪਾ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਂਡੇਸ਼ਨ ਧਾਮ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ। ਸੰਘਾ ਨੇ ਰੈਡ ਕਰਾਸ ਸੁਸਾਇਟੀ ਦੀ ਸਹਾਇਤਾ ਨਾਲ ਸ਼ੁਰੂ ਇਸ ਨਿਵੇਕਲੀ ਪਹਿਲ ਦੀ ਤਾਰੀਫ ਕਰਦੇ ਕਿਹਾ ਕਿ ਇਹ 153 ਮਾਸੂਮ ਜਿੰਦਾ ਨੂੰ ਬਚਾਉਣ ਵਾਲਾ ਪੰਘੂੜਾ ਜਿੱਥੇ ਮੁਬਾਰਕਵਾਦ ਦਾ ਹੱਕਦਾਰ ਹੈ, ਉਥੇ ਪੰਘੂੜੇ ਵਿਚ ਹੁਣ ਤੱਕ ਆਏ ਬੱਚਿਆਂ ਵਿਚੋਂ ਵੱਡੀ ਗਿਣਤੀ ਲੜਕੀਆਂ ਦੀ ਹੀ ਮਿਲਣਾ ਸਮਾਜ ਲਈ ਇਕ ਗੰਭੀਰਤਾ ਦਾ ਮਸਲਾ ਹੈ। ਉਨਾਂ ਕਿਹਾ ਕ ਅੱਜ ਦੇ ਯੁੱਗ ਵਿੱਚ ਲੜਕੀਆਂ ਕਿਸੇ ਵੀ ਖੇਤਰ ਵਿੱਚ ਪਿਛੇ ਨਹੀਂ ਹਨ ਚਾਹੇ ਉਹ ਖੇਤਰ ਖੇਡਾਂ ਜਾਂ ਅੰਤਰਿਕਸ਼ ਵਿੱਚ ਜਾਣ ਦਾ ਹੋਵੇ।ਸਾਨੂੰ ਆਪਣੀ ਸੋਚ ਬਦਲਣ ਲਈ ਅਜੇ ਵੱਡੇ ਹੰਭਲੇ ਦੀ ਲੋੜ ਹੈ। ਅਜੇ ਸਾਡੇ ਸਮਾਜ ਨੇ ਲੜਕੀਆਂ ਨੂੰ ਉਨਾਂ ਦੇ ਹੱਕ ਵਾਲੀ ਥਾਂ ਨਹੀਂ ਮਿਲਦੀ।
ਦੱਸਣਯੋਗ ਹੈ ਕਿ ਪੰਘੂੜੇ ਵਿਚ ਆਏ ਬੱਚੇ ਦੀ ਜਾਣਕਾਰੀ ਪੰਘੂੜੇ ਹੇਠ ਲੱਗੀ ਘੰਟੀ ਤੋਂ ਰੈਡ ਕਰਾਸ ਕਰਮਚਾਰੀਆਂ ਨੂੰ ਮਿਲ ਜਾਂਦੀ ਹੈ ਅਤੇ ਉਹ ਤਰੁੰਤ ਬੱਚੇ ਨੂੰ ਨੇੜੇ ਸਥਿਤ ਪਾਰਵਤੀ ਦੇਵੀ ਹਸਪਤਾਲ ਤੋਂ ਮੈਡੀਕਲ ਸਹਾਇਤਾ ਦਿਵਾ ਦਿੰਦੇ ਹਨ। ਇਸ ਮਗਰੋਂ ਸੁਰੱਖਿਅਤ ਪਾਲਣ ਪੋਸ਼ਣ ਅਤੇ ਚੰਗੇ ਭਵਿੱਖ ਦੀ ਆਸ ਵਿਚ ਸਰਕਾਰ ਵੱਲੋਂ ਘੋਸ਼ਿਤ ਕੀਤੀਆਂ ਸੰਸਥਾਵਾਂ ਲੀਗਲ ਅਡਾਪਸ਼ਨ ਐਡ ਪਲੇਸਮੈਂਟ ਏਜੰਸੀ ਵਿਚ ਬੱਚੇ ਦੀ ਪ੍ਰਵਰਿਸ਼ ਕਰਕੇ ਤਬਦੀਲ ਕਰ ਦਿੱਤਾ ਜਾਂਦਾ ਹੈ, ਜਿਥੋਂ ਲੋੜਵੰਦ ਪਰਿਵਾਰ ਬੱਚੇ ਨੂੰ ਗੋਦ ਲੈ ਲੈਂਦੇ ਹਨ। ਹੁਣ ਤੱਕ ਪੰਘੂੜਾ ਸਕੀਮ ਤਹਿਤ ਇਸ ਬੱਚੀ ਦੇ ਆਉਣ ਨਾਲ ਕੁੱਲ ਬੱਚਿਆਂ ਦੀ ਗਿਣਤੀ 153 ਹੋ ਗਈ ਹੈ, ਜਿਨਾਂ ਵਿਚ 132 ਲੜਕੀਆਂ ਅਤੇ 21 ਲੜਕੇ ਸ਼ਾਮਿਲ ਹਨ। ਉਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਬੱਚਾ ਗੋਦ ਲੈਣਾ ਚਾਹੁੰਦਾ ਹੋਵੇ ਤਾਂ ਉਹ ਆਨ ਲਾਈਨ ਵੈਬਸਾਈਟ … ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media