Wednesday, August 12, 2026

ਸ਼੍ਰੋਮਣੀ ਕਮੇਟੀ ਗੁਟਕਾ ਸਾਹਿਬ ’ਤੇ ਮਸ਼ਹੂਰੀ ਦੇ ਮਾਮਲੇ ਦੀ ਪੜਤਾਲ ਕਰਵਾਏਗੀ – ਭੂਰਾ ਕੋਹਨਾ

ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਸ਼ੋਸ਼ਲ ਤੇ ਪ੍ਰਿੰਟ ਮੀਡੀਆ ਰਾਹੀਂ ਵਾਇਰਲ ਹੋਈ ਗੁਰਬਾਣੀ ਦੇ ਗੁਟਕਾ ਸਾਹਿਬ ਉਪਰ ਛਪੀ ਸੀਮੈਂਟ ਕੰਪਨੀ ਦੀ ਮਸ਼ਹੂਰੀ ਕਰਨ ਵਾਲੀ ਫੋਟੋ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੇ ਨੋਟਿਸ ਲੈਂਦਿਆਂ ਇਸ ਮਾਮਲੇ ਦੀ ਪੜਤਾਲ ਕਰਨ ਲਈ ਦੋ ਪ੍ਰਚਾਰਕਾਂ ਦੀ ਡਿਊਟੀ ਲਗਾ ਦਿੱਤੀ ਹੈ। ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਦੱਸਿਆ ਕਿ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੇ ਅਦਬ ਨੂੰ ਮੁੱਖ ਰੱਖਦਿਆਂ ਕਿਸੇ ਨੂੰ ਵੀ ਇਨ੍ਹਾਂ ਉਪਰ ਕਿਸੇ ਤਰ੍ਹਾਂ ਦੀ ਮਸ਼ਹੂਰੀ ਕਰਨ ਦੀ ਇਜਾਜ਼ਤ ਨਹੀਂ ਹੈ। ਪਰੰਤੂ ਸਾਹਮਣੇ ਆਏ ਮਾਮਲੇ ਵਿਚ ਬਿਰਲਾ ਪਲੱਸ ਸੀਮੈਂਟ ਕੰਪਨੀ ਦਾ ਲੋਗੋ ਗੁਟਕਾ ਸਾਹਿਬ ਦੀ ਜਿਲਦ ਉਪਰ ਛਪਿਆ ਹੈ, ਜਿਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਦੱਸਿਆ ਕਿ ਸੱਚਾਈ ਨੂੰ ਸਾਹਮਣੇ ਲਿਆਉਣ ਲਈ ਧਰਮ ਪ੍ਰਚਾਰ ਕਮੇਟੀ ਦੇ ਉਪ ਦਫਤਰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨਾਲ ਸਬੰਧਤ ਪ੍ਰਚਾਰਕ ਭਾਈ ਨਿਰਭੈ ਸਿੰਘ ਤੇ ਭਾਈ ਗੁਰਮੀਤ ਸਿੰਘ ਦੀ ਡਿਊਟੀ ਲਗਾ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਰਿਪੋਰਟ ਪ੍ਰਾਪਤ ਹੋਣ ਮਗਰੋਂ ਅਗਲੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇਗਾ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply