Wednesday, October 7, 2026

ਜਥੇ: ਕਰਮੂਵਾਲ ਦਾ ਦਮਦਮੀ ਟਕਸਾਲ ਹੈਡ ਕੁਆਟਰ ਵਿਖੇ ਸਨਮਾਨ

PPN0212201709ਚੌਕ ਮਹਿਤਾ, 2 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਜਾਣ ’ਤੇ  ਜਥੇਦਾਰ ਗੁਰਬਚਨ ਸਿੰਘ ਕਰਮੂਵਾਲ ਨੇ ਦਮਦਮੀ ਟਕਸਾਲ ਦੇ ਹੈਡ ਕੁਆਟਰ ਚੌਕ ਮਹਿਤਾ ਵਿਖੇ ਪਹੁੰਚ ਕੇ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਤੋਂ ਅਸ਼ੀਰਵਾਦ ਲਿਆ।ਜਿਥੇ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ।
ਦਮਦਮੀ ਟਕਸਾਲ ਦੇ ਮੁਖੀ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੇ ਜਥੇ: ਗੋਬਿੰਦ ਸਿੰਘ ਲੌਂਗੋਵਾਲ ਅਤੇ ਜਥੇ: ਕਰਮੂਵਾਲ ਨੂੰ ਕਮਾਨ ਸੌਂਪ ਕੇ ਸ਼੍ਰੋਮਣੀ ਕਮੇਟੀ ਦੀ ਅਗਵਾਈ ਯੋਗ ਹੱਥਾਂ ਵਿੱਚ ਦਿੱਤੀ ਹੈ।ਉਹਨਾਂ ਨੂੰ ਵਿਸ਼ਵਾਸ ਹੈ ਕਿ ਸ਼੍ਰੋਮਣੀ ਕਮੇਟੀ ਦੀ ਨਵੀਂ ਟੀਮ ਸਿੱਖ ਹਿੱਤਾਂ ਦੀ ਰਾਖੀ ਕਰਨ ਵਿੱਚ ਸਫਲ ਰਹੇਗੀ।
ਇਸ ਮੌਕੇ ਜਥੇ: ਕਰਮੂਵਾਲਾ ਨੇ ਕਿਹਾ ਕਿ ਧਾਰਮਿਕ ਤੇ ਪੰਥਕ ਖੇਤਰ `ਚ ਸ਼੍ਰੋਮਣੀ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ, ਦਮਦਮੀ ਟਕਸਾਲ ਅਤੇ ਸੰਤ ਸਮਾਜ ਨਾਲ ਆਪਸੀ ਸਹਿਯੋਗ ਸਦਕਾ ਕਈ ਅਹਿਮ ਕਾਰਜ ਕੀਤੇ ਹਨ।ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਨਵਾਂ ਹਾਊਸ ਵੱਖ-ਵੱਖ ਧਾਰਮਿਕ ਜਥੇਬੰਦੀਆਂ, ਸਿੰਘ ਸਭਾਵਾਂ, ਸਭਾ ਸੁਸਾਇਟੀਆਂ, ਟਕਸਾਲਾਂ, ਸੰਤਾਂ ਮਹਾਪੁਰਸ਼ਾਂ ਅਤੇ ਨਿਹੰਗ ਸਿੰਘ ਦਲਾਂ ਆਦਿ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰੇਗਾ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੀ ਨਵੀਂ ਕਾਰਜਕਾਰਨੀ ਦੇ ਅੱਧੀ ਦਰਜਨ ਦੇ ਕਰੀਬ ਮੈਂਬਰ ਵੀ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਵਿਖੇ ਆਪਣੀ ਹਾਜ਼ਰੀ ਭਰੀ ਗਈ।ਇਸ ਮੌਕੇ ਪ੍ਰੋ: ਸਰਚਾਂਦ ਸਿੰਘ, ਭਾਈ ਗੁਰਪ੍ਰੀਤ ਸਿੰਘ, ਕੈਪਟਨ ਸਵਰਨ ਸਿੰਘ ਪਖੋਪੁਰਾ, ਸਵਿੰਦਰ ਸਿੰਘ ਕਰਮੂਵਾਲਾ, ਜਸਬੀਰ ਸਿੰਘ ਕਾਹਲਵਾਂ, ਭਗਵੰਤ ਸਿੰਘ ਧੁੰਨ, ਸਰਪੰਚ ਇੰਦਰਜੀਤ ਸਿੰਘ ਕਰਮੂਵਾਲ, ਗੁਰਭੇਜ ਸਿੰਘ, ਮੇਜਰ ਸਿੰਘ, ਗੁਰਦਿਆਲ ਸਿੰਘ ਮੁੰਡਾ ਪਿੰਡ, ਗਇਦਰ ਸਿੰਘ ਟੋਨੀ, ਪ੍ਰੇਮ ਸਿੰਘ ਗੋਇੰਦਵਾਲ , ਕੁਲਦੀਪ ਸਿੰਘ ਔਲਖ, ਭਾਈ ਪ੍ਰਣਾਮ ਸਿੰਘ, ਭਾਈ ਸਤਨਾਮ ਸਿੰਘ, ਭਾਈ ਪ੍ਰਕਾਸ਼ ਸਿੰਘ ਆਦਿ ਹਾਜ਼ਰ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply