ਧੂਰੀ, 2 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ)- ਦੋ ਰੋਜਾ ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਗ) ਧੂਰੀ ਵਿਖੇ ਲਗਾਈ ਗਈ।ਇਸ ਪ੍ਰਦਰਸ਼ਨੀ ਵਿੱਚ ਕੁੱਲ 6 ਸਬ-ਥੀਮ ਸਨ ਇਨ੍ਹਾਂ ਸਬ-ਥੀਮਜ਼ ਦੇ ਵਿੱਚੋਂ ਘਨੌਰੀ ਕਲਾਂ ਸਕੂਲ ਦੇ ਵਿਦਿਆਰਥੀਆਂ ਨੇ ਚਾਰ ਪਹਿਲੀਆਂ ਪੁਜੀਸ਼ਨਾਂ ਅਤੇ ਇੱਕ ਦੂਜੀ ਪੁਜੀਸ਼ਨ ਪ੍ਰਾਪਤ ਕੀਤੀ।ਵਿਗਿਆਨ ਪ੍ਰਦਰਸ਼ਨੀ ਦੀ ਸੀਨੀਅਰ ਲੈਕਚਰਾਰ ਬਾਇਉਲੋਜੀ ਵਾਸਦੇਵ ਸਿੰਘ ਵੱਲੋ ਪੂਰੀ ਮਿਹਨਤ ਨਾਲ ਕਰਵਾਈ ਗਈ।ਸਕੂਲ ਪਹੰੁਚਣ `ਤੇ ਵਿਦਿਆਰਥੀਆਂ ਨੂੰ ਸਕੂਲ ਦੇ ਪਿ੍ਰੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ ਵੱਲੋ ਸਨਮਾਨਿਤ ਕੀਤਾ ਗਿਆ ਅਤੇ ਹੌਸਲਾ ਅਫਜਾਈ ਕੀਤੀ।ਇਸ ਮੌਕੇ ਸਮੁੂਹ ਸਕੂਲ ਸਟਾਫ ਵੀ ਹਾਜ਼ਰ ਸੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media