Friday, March 20, 2026

ਬਾਬਾ ਫ਼ਰੀਦ ਕਾਲਜ ਦੇ ਬੀ.ਐਸ.ਸੀ (ਐਗਰੀਕਲਚਰ) 6ਵਾਂ ਸਮੈਸਟਰ ਦੇ ਨਤੀਜੇ ਸ਼ਾਨਦਾਰ

PPN0212201727ਬਠਿੰਡਾ, 2 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅਪਣਾਏ ਗਏੇ ਨਵੇਂ ਅਧਿਆਪਨ ਢੰਗਾਂ (ਇਨੋਵੇਟਿਵ ਟੀਚਿੰਗ ਮੈਥਡੋਲੋਜੀ) ਸਦਕਾ ਸੰਸਥਾ ਦੇ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਬਹੁਤ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਐਗਰੀਕਲਚਰ-6 ਸਾਲਾਂ) ਦੇ ਛੇਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਦੇ ਵਿਦਿਆਰਥੀਆਂ ਨੇ 85% ਤੋਂ ਵਧੇਰੇ ਅੰਕ ਹਾਸਲ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ।ਬੀ.ਐਸ.ਸੀ (ਐਗਰੀਕਲਚਰ-6 ਸਾਲਾਂ) 6ਵੇਂ ਸਮੈਸਟਰ ਦੇ ਨਤੀਜੇ ਵਿਚ ਮਨਪ੍ਰੀਤ ਕੌਰ ਨੇ 93 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਅਤੇ ਗੁਰਨੂਰ ਕੌਰ ਨੇ 88 ਪ੍ਰਤੀਸ਼ਤ ਅੰਕ ਪਾ੍ਰਪਤ ਕਰਕੇ ਕਾਲਜ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ, ਜਦੋਂ ਕਿ ਨਵਜੋਤ ਕੌਰ ਨੇ 82 ਪ੍ਰਤੀਸ਼ਤ ਅੰਕ ਪਾ੍ਰਪਤ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ।ਇਸ ਨਤੀਜੇ ਅਨੁਸਾਰ 2 ਵਿਦਿਆਰਥੀਆਂ ਨੇ 85% ਤੋਂ ਵਧੇਰੇ, 3 ਵਿਦਿਆਰਥੀਆਂ ਨੇ 80% ਤੋਂ ਵਧੇਰੇ, 6 ਵਿਦਿਆਰਥੀਆਂ ਨੇ 75% ਤੋਂ ਵਧੇਰੇ ਅਤੇ 19 ਵਿਦਿਆਰਥੀਆਂ ਨੇ 70% ਤੋਂ ਵਧੇਰੇ ਅੰਕ ਹਾਸਲ ਕੀਤੇ ਹਨ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ਦਾ ਸਿਹਰਾ ਕਾਲਜ ਦੇ ਮਿਹਨਤੀ ਅਤੇ ਯੋਗ ਸਟਾਫ ਸਿਰ ਬੰਨਦਿਆਂ ਕਿਹਾ ਕਿ ਤਜ਼ਰਬੇਕਾਰ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਕਰਕੇ ਅਜਿਹੇ ਚੰਗੇ ਨਤੀਜੇ ਪ੍ਰਾਪਤ ਹੋਏ ਹਨ।ਉਹਨਾਂ ਨੇ ਹੋਣਹਾਰ ਵਿਦਿਆਰਥੀਆਂ, ਉਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply