ਨਵੀਂ ਦਿੱਲੀ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਡਾ. ਮਹਿੰਦਰ ਕੌਰ ਗਿੱਲ ਸਾਬਕਾ ਪ੍ਰਿੰਸੀਪਲ ਮਾਤਾ ਸੁੰਦਰੀ ਕਾਲਜ ਫਾਰ ਵੁਮੈਨ ਅਤੇ ਪ੍ਰਸਿੱਧ ਵਿਦਵਾਨ ਸਾਹਿਤਕਾਰ ਤੇ ਇਤਿਹਾਸਕਾਰ ਜੋ ਬੀਤੇ ਦਿਨੀਂ ਕੁੱਝ ਸਮਾਂ ਬਿਮਾਰ ਰਹਿ ਕੇ ਅਕਾਲ ਚਲਾਣਾ ਕਰ ਗਏ ਸਨ, ਨਮਿਤ ਕੀਰਤਨ ਅਤੇ ਅੰਤਿਮ ਅਰਦਾਸ ਸਮਾਗਮ 3 ਦਸੰਬਰ ਐਤਵਾਰ ਦੁਪਹਿਰ ਗੁਰਦੁਆਰਾ ਮਾਤਾ ਸੁੰਦਰੀ ਜੀ ਮਾਤਾ ਸੁੰਦਰੀ ਲੇਨ ਨਵੀਂ ਦਿੱਲੀ ਵਿਖੇ ਹੋਵੇਗਾ।ਇਸ ਮੌਕੇ ਕੀਰਤਨ ਉਪਰੰਤ ਧਾਰਮਿਕ, ਵਿਦਿਅਕ ਅਤੇ ਸਾਹਿਤ ਖੇਤਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਡਾ. ਮਹਿੰਦਰ ਕੌਰ ਗਿੱਲ ਨੂੰ ਸ਼ਰਧਾ ਦੇ ਫੁਲ ਭੇਂਟ ਕਰਨਗੀਆਂ।ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਕਿਹਾ ਕਿ ਆਪਣੀ ਮਿਹਨਤ ਅਤੇ ਲਗਨ ਨਾਲ ਵਿਦਿਅਕ ਖੇਤਰ ਦੇ ਨਾਲ ਹੀ ਡਾ. ਗਿੱਲ ਨੇ ਸਿੱਖ ਇਤਿਹਾਸ ਦੇ ਵਿੱਚ ਵੀ ਬਹੁਤ ਹੀ ਵੱਡਮੁਲਾ ਹਿੱਸਾ ਪਾਇਆ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media