Friday, April 10, 2026

ਲੋਂਗੋਵਾਲ ਦੇ ਪ੍ਰਧਾਨ ਸ਼੍ਰੋਮਣੀ ਕਮੇਟੀ ਬਨਣ ‘ਤੇ ਵਾਦ-ਵਿਵਾਦ ਉਚਿਤ ਨਹੀਂ- ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਆਖਿਆ ਹੈ ਕਿ ਗੋਬਿੰਦ ਸਿੰਘ ਲੋਂਗੋਵਾਲ G. Gurbachan S11aਦੇ ਪ੍ਰਧਾਨ ਸ਼੍ਰੋਮਣੀ ਕਮੇਟੀ ਬਨਣ ‘ਤੇ ਕੁੱਝ ਜਥੇਬੰਦੀਆਂ ਵੱਲੋਂ ਕਈ ਕਿਸਮ ਦਾ ਵਾਦ-ਵਿਵਾਦ ਕੀਤਾ ਜਾ ਰਿਹਾ ਹੈ, ਜੋ ਉਚਿਤ ਨਹੀਂ।ਸਿੰਘ ਸਾਹਿਬ ਜੀ ਨੇ ਕਿਹਾ ਕਿ ਪੰਥਕ ਰਵਾਇਤਾਂ ਅਨੁਸਾਰ ਜਿਹੜਾ ਵਿਅੱਕਤੀ ਨਿਮਾਣਾ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਸਮਰਪਿਤ ਹੁੰਦਿਆਂ ਪੇਸ਼ ਹੋ ਕੇ ਆਪਣੀ ਹੋਈ ਗਲਤੀ ਨੂੰ ਸਵੀਕਾਰ ਕਰਦਿਆਂ ਮੁਆਫੀ ਮੰਗ ਲੈਂਦਾ ਹੈ ਅਤੇ ਅੱਗੇ ਤੋਂ ਹੋਈ ਗਲਤੀ ਸਬੰਧੀ ਤੋਬਾ ਕਰਦਾ ਹੈ ਤਾਂ ਪੰਥਕ ਰਵਾਇਤਾਂ ਅਨੁਸਾਰ ਸਿੰਘ ਸਾਹਿਬਾਨਾਂ ਵੱਲੋਂ ਲਗਾਈ ਗਈ ਸੇਵਾ ਨੂੰ ਪ੍ਰਵਾਨ ਕਰਦਿਆਂ ਨਿਮਾਣਾ ਹੋ ਕੇ ਸੇਵਾ ਕਰਦਾ ਹੈ ਤਾਂ ਉਸਨੂੰ ਮੁਆਫ ਕਰਕੇ ਮੁੜ ਪੰਥ ਵਿਚ ਸ਼ਾਮਿਲ ਕਰ ਲਿਆ ਜਾਂਦਾ ਹੈ।ਕਈ ਇਤਿਹਾਸਕ ਘਟਨਾਵਾਂ ਹਨ ਜਿਵੇਂ ਮਹਾਰਾਜਾ ਰਣਜੀਤ ਸਿੰਘ ਨੂੰ ਬੱਜ਼ਰ ਗਲਤੀ ਕਰਨ ਪੁਰ ਸਜ਼ਾ ਲਗਾ ਕੇ ਦੁਬਾਰਾ ਗਲਤੀ ਨਾ ਕਰਨ ਦਾ ਪ੍ਰਣ ਲੈ ਕੇ ਮੁੜ ਪੰਥ ਵਿਚ ਸ਼ਾਮਿਲ ਕੀਤਾ ਗਿਆ।ਉਨਾਂ ਕਿਹਾ ਕਿ ਸਿੱਖ ਪੰਥ ਦੇ ਸੂਰਬੀਰ ਯੋਧੇ ਜੱਸਾ ਸਿੰਘ ਰਾਮਗੜੀਆ ਨਾਲ ਵੀ ਇਸ ਤਰ੍ਹਾਂ ਦੀ ਘਟਨਾ ਵਾਪਰੀ ਸੀ।ਬਾਬਾ ਸੰਤਾ ਸਿੰਘ ਵੱਲੋਂ ਵੀ ਅਖੀਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੁੰਦਿਆਂ ਸਜ਼ਾ ਲਗਵਾ ਕੇ ਮੁਆਫੀ ਮੰਗਣ `ਤੇ ਹੀ ਪੰਥ ਵਿਚ ਸ਼ਾਮਿਲ ਕੀਤਾ ਗਿਆ।ਇਸ ਤਰ੍ਹਾਂ ਦੀਆਂ ਕਈ ਘਟਨਾਵਾਂ ਹਨ ਜਿਨ੍ਹਾਂ ਵਿਚ ਵੱਖ-ਵੱਖ ਵਿਅਕਤੀਆਂ ਨੂੰ ਭਾਵੇਂ ਉਹ ਧਾਰਮਿਕ ਹੋਣ ਜਾ ਸਿਆਸੀ, ਜੇਕਰ ਕੋਈ ਅਜਿਹੀ ਗਲਤੀ ਕਰਦਾ ਹੈ, ਜਿਸ ਨਾਲ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੋਵੇ ਤਾਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੁਆਫੀ ਮੰਗ ਕੇ ਅਤੇ ਸਿੰਘ ਸਾਹਿਬਾਨਾਂ ਵੱਲੋਂ ਲਗਾਈ ਗਈ ਸੇਵਾ ਨੂੰ ਪ੍ਰਵਾਨ ਕਰਕੇ ਪੂਰੀ ਕਰਦਾ ਹੈ ਤਾਂ ਉਸਨੂੰ ਪੰਥ ਵਿਚ ਸ਼ਾਮਿਲ ਕਰ ਲਿਆ ਜਾਂਦਾ ਹੈ।

ਜਥੇਦਾਰ ਨੇ ਕਿਹਾ ਕਿ ਪਿੱਛਲੇ ਸਮੇਂ ਵਿਚ ਜੋ ਵਿਅਕਤੀ ਭਾਵੇਂ ਉਹ ਅਕਾਲੀ ਦਲ, ਕਾਂਗਰਸ ਜਾਂ ਆਪ ਪਾਰਟੀ ਦੇ ਸਨ, ਉਨ੍ਹਾਂ ਵੱਲੋਂ ਆਪਣੀ ਗਲਤੀ ਨੂੰ ਸਵੀਕਾਰ ਕਰਦਿਆਂ ਸਿੰਘ ਸਾਹਿਬਾਨ ਵੱਲੋਂ ਲਗਾਈ ਗਈ ਸੇਵਾ ਨੂੰ ਪੂਰਾ ਕਰਨ ‘ਤੇ ਉਨ੍ਹਾਂ ਨੂੰ ਮੁਆਫ ਕੀਤਾ ਗਿਆ ਅਤੇ ਮੁੜ ਪੰਥ ਵਿਚ ਸ਼ਾਮਿਲ ਕਰ ਲਿਆ ਗਿਆ, ਜੋ ਅੱਜ ਵੀ ਆਪਣੇ ਜਿੰਮੇ ਲੱਗੀਆਂ ਸੇਵਾਵਾਂ ਨੂੰ ਬਾਖੂਬੀ ਨਿਭਾਅ ਰਹੇ ਹਨ।ਪੰਥਕ ਰਵਾਇਤਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਿਸ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ ਉਹ ਵਿਅਕਤੀ ਜੇਕਰ ਆਕੀ ਹੋ ਕੇ ਆਪਣੀ ਹੋਈ ਗਲਤੀ ਨੂੰ ਸਵੀਕਾਰ ਨਾ ਕਰੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋ ਕੇ ਮੁਆਫੀ ਨਾ ਮੰਗੇ ਤਾਂ ਉਸ ਨੂੰ ਪੰਥ ਵਿਚੋਂ ਛੇਕ ਦਿੱਤਾ ਜਾਦਾ ਹੈ।ਪ੍ਰੰਤੂ ਜੋ ਵਿਅਕਤੀ ਆਪਣੀ ਹੋਈ ਭੁੱਲ ਨੂੰ ਮੰਨਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਿੰਘ ਸਾਹਿਬਾਨਾ ਵੱਲੋਂ ਲਗਾਈ ਗਈ ਸੇਵਾ ਨੂੰ ਨਿਮਾਣੇ ਸਿੱਖ ਵਜੋਂ ਮੰਨ ਕੇ ਪੂਰੀ ਕਰ ਲੈਂਦਾ ਹੈ ਤਾ ਉਸ ਨੂੰ ਮੁਆਫ ਕਰਕੇ ਪੰਥ ਵਿਚ ਸ਼ਾਮਲ ਕਰ ਲਿਆ ਜਾਦਾ ਹੈ।ਇਸ ਲਈ ਕਿਸੇ ਵਿਅਕਤੀ ਵਿਸ਼ੇਸ਼ ਪੁਰ ਨਿੱਜੀ ਰੰਜਿਸ਼ਾਂ ਕਾਰਣ ਕੋਈ ਇਲਜ਼ਾਮ ਨਹੀਂ ਲਗਾਉੇਣਾ ਚਾਹੀਦਾ, ਜਿਸ ਨਾਲ ਉਸ ਵਿਅਕਤੀ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੋਵੇ।

Check Also

ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …

Leave a Reply