ਪੱਟੀ, 3 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ) – ਸ਼ਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਵਰਨਾਲਾ ਵਿਖੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ
ਗਏ।ਜਿਸ ਵਿਚ 6ਵੀਂ ਤੋਂ 10ਵੀਂ ਕਲਾਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਵਿਦਿਆਰਥੀਆਂ ਨੂੰ 2 ਗਰੁੱਪਾਂ ਵਿਚ ਵੰਡ ਕੇ ਮੁਕਾਬਲੇ ਕਰਵਾਏ ਗਏ।ਜਿਸ ਦੌਰਾਨ ਰਾਜਦੀਪ ਸਿੰਘ ਨੂੰ ਪਹਿਲਾ ਸਥਾਨ, ਅਕਾਸ਼ਦੀਪ ਸਿੰਘ ਨੂੰ ਦੂਸਰਾ ਅਤੇ ਗੁਰਚੰਦ ਸਿੰਘ ਨੂੰ ਤੀਸਰਾ ਸਥਾਨ ਪ੍ਰਾਪਤ ਹੋਇਆ।ਦੂਸਰੇ ਗੁਰਪ ਵਿਚ ਮਨਪ੍ਰੀਤ ਸਿੰਘ ਪਹਿਲਾ ਸਥਾਨ, ਨੂਰਦਿਲ ਸਿੰਘ ਦੂਸਰਾ ਸਥਾਨ ਅਤੇ ਅਨਮੋਲਦੀਪ ਸਿੰਘ ਨੂੰ ਤੀਸਰਾ ਸਥਾਨ ਹਾਸਲ ਹੋਇਆ। ਮੁਕਾਬਲੇ ਨੂੰ ਵਧੀਆ ਢੰਗ ਨਾਲ ਕਰਵਾਉਣ ਲਈ ਪ੍ਰਿੰ: ਰਾਮ ਲਾਲ, ਗੁਰਵਿੰਦਰ ਸਿੰਘ, ਗੁਰਸ਼ਰਨ ਸਿੰਘ ਤੇ ਡੀ.ਪੀ ਗੁਰਪ੍ਰੀਤ ਸਿੰਘ ਨੇ ਆਪਣਾ ਯੋਗਦਾਨ ਦਿੱਤਾ।ਅੰਤ ਸਿੰਘ ਹਰਪ੍ਰੀਤ ਸਿੰਘ ਤੇ ਕੈਪਟਨ ਦਰਸ਼ਨ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ।
Check Also
ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …
Punjab Post Daily Online Newspaper & Print Media