ਪੱਟੀ, 3 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ) – ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿਚ ਪੱਟੀ ਪੁਲਿਸ ਵੱਲੋ ਲਗਾਤਾਰ ਛਾਪਾਮਾਰੀ ਕੀਤੀ ਜਾ ਰਹੀ ਹੈ ਅਤੇ ਪੱਟੀ
ਹਲਕੇ ਨੂੰ ਨਸ਼ਾ ਮੁਕਤ ਕਰਨਾ ਹੀ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦਾ ਸੁਪਨਾ ਹੈ।ਉਕਤ ਵਿਚਾਰ ਸੀਨੀਅਰ ਕਾਂਗਰਸੀ ਆਗੂ ਬਾਬਾ ਬਲਜਿੰਦਰ ਸਿੰਘ ਚੂਸਲੇਵੜ ਨੇ ਗੱਲਬਾਤ ਕਰਦੇ ਹੋਏ ਕਹੇ।ਬਾਬਾ ਬਲਜਿੰਦਰ ਸਿੰਘ ਨੇ ਕਿਹਾ ਕਿ ਨਸ਼ੇ `ਤੇ ਕਾਬੂ ਪਾਉਣ ਲਈ ਸ਼ਹਿਰ ਵਾਸੀਆਂ ਵੱਲੋਂ ਆਪਣਾ ਸਹਿਯੋਗ ਪੁਲਿਸ ਨੂੰ ਦੇਣਾ ਚਾਹੀਦਾ ਹੈ ਤੇ ਪੁਲਿਸ ਵੱਲੋ ਆਪਣਾ ਕੰਮ ਪਾਰਦਰਸ਼ੀ ਢੰਗ ਨਾਲ ਕੀਤਾ ਜਾ ਰਿਹਾ ਹੈੈ ਅਤੇ ਪੁਲਿਸ ਵੱਲੋ ਦਿਨ ਰਾਤ ਪੀ.ਸੀ.ਆਰ ਟੀਮਾਂ ਰਾਹੀਂ ਗਸ਼ਤ ਕੀਤੀ ਜਾ ਰਹੀ ਹੈ।ਉਨਾਂ ਨੇ ਕਿਹਾ ਕਿ ਪੱਟੀ ਹਲਕੇ ਵਿਚ ਨਸ਼ਾ ਦੇ ਖਾਤਮਾ ਹੋਣ ਨਾਲ ਨੌਜ਼ਵਾਨ ਪੀੜੀ ਨੂੰ ਬਰਬਾਦ ਹੋਣ ਤੋ ਬਚਾਇਆ ਜਾ ਰਿਹਾ ਹੈ। ਬਾਬਾ ਬਲਜਿੰਦਰ ਸਿੰਘ ਨੇ ਕਿਹਾ ਕਿ ਪੱਟੀ ਪੁਲਿਸ ਵੱਲੋਂ ਲਗਾਤਾਰ ਨਸ਼ਾਂ ਤਸਕਰਾਂ ਖਿਲਾਫ ਸਿੰਕਜ਼ਾ ਕੱਸਿਆ ਗਿਆ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।ਉਨਾਂ ਨੇ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਸਰਕਾਰ ਹੀ ਨਸ਼ੇ ਨੂੰ ਖਤਮ ਕਰਕੇ ਬਰਬਾਦ ਹੋਈ ਨੌਜ਼ਵਾਨ ਪੀੜੀ ਦਾ ਭਲਾ ਕਰ ਸਕਦੀ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media