ਪੱਟੀ, 3 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ) ਸਥਾਨਕ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲਾ ਸਾਇੰਸ ਸੁਪਰਵਾਈਜ਼ਰ ਤਜਿੰਦਰ
ਸਿੰਘ ਦੀ ਯੋਗ ਅਗਵਾਈ ਹੇਠ ਲਗਾਈ ਗਈ ਤਹਿਸੀਲ ਪੱਟੀ ਦੀ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ਵਿੱਚ ਪੱਟੀ ਤਹਿਸੀਲ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੇ ਮਾਡਲ ਪੇਸ਼ ਕੀਤੇ।ਰਣਜੀਤ ਸਿੰਘ ਮੈਮੋਰੀਅਲ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟ ਬੁੱਢਾ ਦੇ ਵਿਦਿਆਰਥੀਆਂ ਨੇ ਸਾਰੇ ਹੀ ਥੀਮਾਂ ‘ਚੋਂ ਇਨਾਮ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ।ਸਕੂਲ ਵਲੋਂ 13 ਮਾਡਲ ਪ੍ਰਦਰਸ਼ਨੀ ਵਿੱਚ ਲਗਾਏ ਗਏ ਸਨ, ਜਿਨਾਂ ਵਿੱਚੋਂ 2 ਮਾਡਲ ਪਹਿਲੇ ਸਥਾਨ ‘ਤੇ 10 ਮਾਡਲ ਦੂਸਰੇ ਸਥਾਨ ‘ਤੇ ਅਤੇ 1 ਮਾਡਲ ਤੀਸਰੇ ਸਥਾਨ ਰਿਹਾ।ਤਨਵੀਰ ਕੌਰ ਅਤੇ ਅਮੋਲਕਦੀਪ ਸਿੰਘ ਪਹਿਲੇ ਸਥਾਨ ‘ਤੇ ਰਹੇ।ਪ੍ਰਭਦੀਪ ਕੌਰ, ਰਮਿੰਦਰ ਕੌਰ, ਪਵਨਪ੍ਰੀਤ ਕੌਰ, ਜਸਪ੍ਰੀਤ ਕੌਰ, ਨਵਨੀਤ ਕੌਰ, ਲਵਦੀਪ ਸਿੰਘ, ਪਰਨੀਤ ਕੌਰ, ਲਵਪ੍ਰੀਤ ਸ਼ਰਮਾ, ਗੁਰਭੇਜ ਸਿੰਘ, ਗੁਰਪ੍ਰੀਤ ਸਿੰਘ ਦੂਸਰੇ ਸਥਾਨ ‘ਤੇ ਰਹੇ ਅਤੇ ਹਰਪ੍ਰੀਤ ਕੌਰ ਤੀਸਰੇ ਸਥਾਨ ‘ਤੇ ਰਹੀ ।ਉਕਤ ਸਾਰੇ ਵਿਦਿਆਰਥੀ ਹੁਣ ਜ਼ਿਲਾ ਪੱਧਰੀ ਮੁਕਾਬਲੇ ਵਿੱਚ ਪੱਟੀ ਤਹਿਸੀਲ ਦੀ ਪ੍ਰਤੀਨਿਧਤਾ ਕਰਨਗੇ ਜੋ ਸਕੂਲ ਲਈ ਸਨਮਾਨਯੋਗ ਗੱਲ ਹੈ।ਸਕੂਲ ਦੇ ਪ੍ਰਿੰਸੀਪਲ ਜਗਮੋਹਨ ਸਿੰਘ ਭੱਲਾ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਅਧਿਆਪਕਾਂ ਵੱਲੋਂ ਕਰਵਾਈ ਗਈ ਮਿਹਨਤ ਦੀ ਸ਼ਲਾਘਾ ਕੀਤੀ।ਇਸ ਮੌਕੇ ਸਕੂਲ ਦੇ ਐਮ.ਡੀ.ਸੁਖਵਿੰਦਰ ਸਿੰਘ ਭੱਲਾ, ਮੈਨੇਜਮੈਂਟ ਕਮੇਟੀ, ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media