Thursday, March 26, 2026

ਦਸਤਾਰ ਸਜਾਉਣ ਦੇ ਫਾਈਨਲ ਆਡੀਸ਼ਨ ਗੁਰਦੁਆਰਾ ਸਿਵਲ ਸਟੇਸ਼ਨ ਸਾਹਿਬ ਵਿਖੇ ਕਰਵਾਏ

ਬਠਿੰਡਾ, 4 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹੀਦ ਭਾਈ ਤਾਰੂ ਸਿੰਘ ਦਸਤਾਰ ਸਿਖਲਾਈ ਸੇਵਾ ਸੁਸਾਇਟੀ ਵੱਲੋਂ PPN0412201708ਕਰਵਾਇਆ ਗਿਆ।ਜਿਸ ਵਿੱਚ ਲਗਭਗ 500 ਦੇ ਕਰੀਬ ਬੱਚਿਆਂ ਨੇ ਸੰੁਦਰ ਦਸਤਾਰ ਸਜਾਉਣ ਵਿੱਚ ਭਾਗ ਲਿਆ ਗਿਆ।ਸੁਸਾਇਟੀ ਵਲੋਂ ਸਿੱਖੀ ਨੂੰ ਪ੍ਰਫੁੱਲਤ ਕਰਨ ਲਈ ਇਹ ਕਦਮ ਕਈ ਸਾਲਾਂ ਤੋਂ ਸ਼ੁਰੂ ਕੀਤਾ ਗਿਆ।ਇਨ੍ਹਾਂ ਸਮਾਗਮਾਂ ਵਿੱਚ ਦੂਜੀਆਂ ਧਾਰਮਿਕ ਸਭਾ ਸੁਸਾਇਟੀਆਂ ਵੀ ਵੱਧ ਚੜ੍ਹ ਕੇ ਸਹਿਯੋਗ ਦਿੰਦੀਆਂ ਹਨ।ਸ਼ਹੀਦ ਭਾਈ ਤਾਰੂ ਸਿੰਘ ਦਸਤਾਰ ਸਿਖਲਾਈ ਸੇਵਾ ਸੁਸਾਇਟੀ ਪਿਛਲੇ ਮਹੀਨੇ ਤੋਂ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਸਕੂਲਾਂ ਵਿੱਚ ਦਸਤਾਰ ਸਜਾਉਣ ਦੇ ਆਡੀਸ਼ਨ ਕਰਵਾਏ ਗਏ ਸਨ, ਜਿਨ੍ਹਾਂ ਦੇ ਨਤੀਜੇ ਬਹੁਤ ਹੀ ਵਧੀਆ ਨਿਕਲੇ, ਬੱਚਿਆਂ ਵਿੱਚ ਕਾਫ਼ੀ ਉਤਸ਼ਾਹ ਪਾਇਆ ਗਿਆ।ਇਨ੍ਹਾਂ ਐਡੀਸ਼ਨਾਂ ਵਿੱਚ ਇਕੱਲੇ ਸਿੱਖ ਨੌਜਵਾਨ ਵੀ ਨਹੀ ਹੋਰ ਵੀ ਧਰਮਾਂ ਦੇ ਬੱਚੇ ਵੱਧ ਚੜ੍ਹ ਕੇ ਭਾਗ ਲੈਂਦੇ ਹਨ।ਸਭ ਤੋਂ ਵਧੀਆ ਦਸਤਾਰ ਵਾਲਿਆਂ ਨੂੰ ਪਹਿਲੇ 5100/-, ਦੂਜੇ 2100/- ਤੇ ਤੀਜੇ 1100/-ਰੁਪਏ ਦੇ ਇਨਾਮਾਂ ਨਾਲ ਸਨਮਾਨਤ ਕੀਤਾ ਗਿਆ। ਜਦਕਿ ਹੋਰ 100 ਅਤੇ ਭਾਗ ਲੈਣ ਵਾਲੇ ਸਮੂਹ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।ਜੱਜਾਂ ਦੀ ਭੂਮਿਕਾ ਜਗਪ੍ਰੀਤ ਸਿੰਘ ਫਤਹਿਗੜ੍ਹ ਸਾਹਿਬ, ਬਾਜ ਸਿੰਘ ਖਾਲਸਾ, ਕੁਲਦੀਪ ਸਿੰਘ ਸਿੱਧਵਾਂ ਵੱਲੋਂ ਨਿਭਾਈ ਗਈ।ਇਨ੍ਹਾਂ ਆਡੀਸ਼ਨਾਂ ਵਿੱਚ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਅਤੇ ਵਿਦਿਅਕ ਅਦਾਰਿਆਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ।ਇਸ ਮੌਕੇ ਸਿਮਰਨਜੋਤ ਸਿਘ ਖਾਲਸਾ, ਕਰਮਜੀਤ ਸਿੰਘ, ਜਗਮੀਤ ਸਿੰਘ, ਅਵਤਾਰ ਸਿੰਘ, ਗੁਰਭਗਤ ਸਿੰਘ, ਕੁਲਦੀਪ ਸਿੰਘ, ਪ੍ਰਭਦੀਪ ਸਿੰਘ, ਸਿਕੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਗੁਰਤੇਜ ਸਿੰਘ ਆਦਿ ਹਾਜ਼ਰ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply