ਅੰਮ੍ਰਿਤਸਰ 4 ਦਸੰਬਰ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਕਾਸ ਮੰਚ ਨੇ ਅਗਲੇ ਸਾਲ ਦੇ ਸ਼ੁਰੂ ਵਿਚ ਏਅਰ ਇੰਡੀਆ ਵਲੋਂ ਅੰਮ੍ਰਿਤਸਰ ਤੋਂ ਬਰਮਿੰਘਮ ਲਈ ਸਿੱਧੀ ਉਡਾਣ ਸ਼ੁਰੂ ਕਰਨ ਦੇ ਐਲਾਨ ਦਾ ਸਵਾਗਤ ਕਰਦੇ ਹੋਏ, ਅੰਮ੍ਰਿਤਸਰ ਤੋਂ ਲੰਡਨ ਲਈ ਵੀ ਸਿੱਧੀ ਉਡਾਣ ਬਹਾਲ ਕਰਨ ਦੀ ਮੰਗ ਕੀਤੀ ਹੈ।ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਪ੍ਰੈਸ ਨੂੰ ਜਾਰੀ ਬਿਆਨ ਕਿਹਾ ਕਿ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਤੇ ਕੇਂਦਰੀ ਮੰਤਰੀ ਵਿਜੈ ਸਾਂਪਲਾ, ਰਾਜ ਸਭਾ ਮੈਂਬਰ ਸ਼ਵੇਤ ਮਲਿਕ ਅਤੇ ਇੰਗ਼ਲੈਂਡ ਦੇ ਪਾਰਲੀਮੈਂਟ ਮੈਂਬਰ ਤਨਮਨਜੀਤ ਸਿੰਘ ਢੇਸੀ ਦਾ ਅਗਲੇ ਸਾਲ ਦੇ ਸ਼ੁਰੂ ਵਿਚ ਏਅਰ ਇੰਡੀਆ ਵਲੋਂ ਅੰਮ੍ਰਿਤਸਰ ਤੋਂ ਬਰਮਿੰਘਮ ਲਈ ਸਿੱਧੀ ਉਡਾਣ ਸ਼ੁਰੂ ਕਰਵਾਉਣ ਲਈ ਧੰਨਵਾਦ ਕਰਦੇ ਹੋਏ ਅੰਮ੍ਰਿਤਸਰ ਤੋਂ ਲੰਡਨ ਲਈ ਸਿੱਧੀ ਉਡਾਣ ਬਹਾਲ ਕਰਨ ਦੀ ਮੰਗ ਕੀਤੀ।ਇਨ੍ਹਾਂ ਆਗੂਆਂ ਨੂੰ ਭੇਜੀ ਈ-ਮੇਲ ਵਿਚ ਮੰਚ ਆਗੂ ਨੇ ਯਾਦ ਦਿਵਾਇਆ ਕਿ ਏਅਰ ਇੰਡੀਆ ਨੇ ਆਪਣੀ ਸਭ ਤੋਂ ਵੱਧੀਆ ਰੂਟ ਵਾਲੀ ਅੰਮ੍ਰਿਤਸਰ-ਦਿੱਲੀ-ਲੰਡਨ (ਏ ਆਈ 115/116) ਉਡਾਣ ਨੂੰ 15 ਅਗਸਤ 2016 ਤੋਂ ਬੰਦ ਕਰਕੇ ਉਸ ਨੂੰ ਅਹਿਮਦਾਬਾਦ-ਲੰਡਨ-ਨਿਊ ਜਰਸੀ ਕਰ ਦਿੱਤਾ ਗਿਆ।ਇਸ ਸਮੇਂ ਦਿੱਲੀ ਤੋਂ ਲੰਡਨ ਲਈ ਰੋਜਾਨਾਂ 2 ਉਡਾਣਾਂ ਹਨ। ਇਹ ਉਡਾਣਾਂ ਅੰਮ੍ਰਿਤਸਰ ਉਤੋਂ ਉਡ ਕੇ ਜਾਦੀਆਂ ਤੇ ਆਉਂਦੀਆਂ ਹਨ।ਕਿੳੇੁਂਕਿ ਲੰਡਨ ਹੀਥਰੋ ਹਵਾਈ ਅੱਡੇ ਜਗਾ ਲੈਣੀ ਜਿਸ ਨੂੰ ਸਲੌਟ ਕਿਹਾ ਜਾਂਦਾ ਹੈ ਬੜੀ ਮੁਸ਼ਕਲ ਹੈ।ਇਸ ਲਈ ਨਵੀਂ ਉਡਾਣ ਸ਼ੁਰੂ ਨਹੀਂ ਕੀਤੀ ਜਾ ਸਕਦੀ।ਇਸ ਦਾ ਹੱਲ ਇਹੋ ਹੀ ਹੈ ਕਿ ਇਸ ਸਮੇਂ ਦਿੱਲੀ ਤੋਂ ਲੰਡਨ ਹੀਥਰੋ ਲਈ ਚਲ ਰਹੀਆਂ ਦੋਵੇਂ ਉਡਾਣਾਂ ਨੂੰ ਬਰਾਸਤਾ ਅੰਮ੍ਰਿਤਸਰ ਕੀਤਾ ਜਾਵੇ।ਇਨ੍ਹਾਂ ਉਡਾਣਾਂ ਵਿਚ ਸਭ ਤੋਂ ਜਿਆਦਾ ਗਿਣਤੀ ਪੰਜਾਬੀਆਂ ਦੀ ਹੀ ਹੁੰਦੀ ਹੈ।ਜੇ ਇਹ ਸਿੱਧੀਆਂ ਉਡਾਣਾਂ ਅੰਮ੍ਰਿਤਸਰ ਤੋਂ ਸ਼ੁਰੂ ਹੋ ਜਾਣ ਤਾਂ ਇਸ ਨਾਲ ਪੰਜਾਬੀਆਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ।ਏਅਰ ਇੰਡੀਆ ਨੂੰ ਪ੍ਰਾਈਵੇਟ ਕੀਤਾ ਜਾ ਰਿਹਾ ਹੈ, ਇਸ ਲਈ ਸਿੱਧੀ ਉਡਾਣ ਜਲਦੀ ਤੋਂ ਜਲਦੀ ਸ਼ੁਰੂ ਕਰਨ ਦੀ ਖੇਚਲ ਕੀਤੀ ਜਾਵੇ।
Check Also
ਇਟਾਵਾ ਘਰਾਣੇ ਦੇ ਵਿਦੁਸ਼ੀ ਸ਼੍ਰੀਮਤੀ ਸ਼ਰਾਬਨੀ ਬਿਸਵਾਸ ਨੇ ਵਿਦਿਆਰਥੀਆਂ ਨੂੰ ਸਿਖਾਏ ਸੰਗੀਤਕ ਗੁਰ
ਅੰਮ੍ਰਿਤਸਰ 20 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਅਤੇ ਪਰਫਾਰਮਿੰਗ …
Punjab Post Daily Online Newspaper & Print Media