ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ (ਭਾਈ ਗੁਰਇਕਬਾਲ ਸਿੰਘ) ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾਂ ਆਗਮਨ ਪੁਰਬ ਨੂੰ ਸਮਰਪਿਤ ਸਤਵੀਂ ਲਹਿਰ `550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ` ਦੂਸਰਾ ਅਰਦਾਸ ਸਮਾਗਮ ਅਤੇ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਦਾ 13ਵਾਂ ਜੀਅ ਦਇਆ ਪਰਵਾਨ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਬੀਬੀ ਕੌਲਾਂ ਜੀ ਭਲਾਈ ਕੇਂਦਰ ਤਰਨ ਤਾਰਨ ਰੋਡ ਵਿਖੇ ਮਨਾਇਆ ਗਿਆ।ਭਾਈ ਗੁਰਇਕਬਾਲ ਸਿੰਘ, ਭਾਈ ਹਰਵਿੰਦਰਪਾਲ ਸਿੰਘ ਲਿਟਲ ਨੇ ਦੱਸਿਆ ਕਿ ਸਮਾਗਮ ਦੀ ਆਰੰਭਤਾ ਸ੍ਰੀ ਜਪੁਜੀ ਸਾਹਿਬ ਜੀ ਦੇ ਸੰਗਤ ਰੂਪੀ ਪਾਠ ਉਪਰੰਤ ਸੰਤ ਬਾਬਾ ਸੁਖਦੇਵ ਸਿੰਘ ਭੁਚੋਂ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਭਾਈ ਮਨਿੰਦਰ ਸਿੰਘ ਸ੍ਰੀ ਨਗਰ ਵਾਲੇ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਭਾਈ ਜਸਕਰਨ ਸਿੰਘ ਪਟਿਆਲੇ ਵਾਲੇ, ਭਾਈ ਸਤਿੰਦਰ ਸਿੰਘ ਭਾਈ ਹਰਵਿੰਦਰ ਸਿੰਘ ਦਿੱਲੀ ਵਾਲੇ, ਭਾਈ ਗੁਰਇਕਬਾਲ ਸਿੰਘ, ਭਾਈ ਹਰਵਿੰਦਰਪਾਲ ਸਿੰਘ ਲਿਟਲ, ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਦਾ ਜੱਥਾ ਜੰਡਿਆਲਾ ਗੁਰੂ, ਬਾਬਾ ਕੁੰਦਨ ਸਿੰਘ ਜੀ ਸੰਗੀਤ ਅਕੈਡਮੀ ਦੇ ਕੀਰਤਨੀ ਜੱਥਿਆਂ ਨੇ ਕਥਾ ਕੀਰਤਨ ਦੀ ਅੰਮ੍ਰਿਤਮਈ ਵਰਖਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਭਾਈ ਗੁਰਇਕਬਾਲ ਸਿੰਘ ਨੇ ਕਿਹਾ ਕਿ 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਲਹਿਰ ਨੂੰ ਸਮਰਪਿਤ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਜੋ ਸ੍ਰੀ ਜਪੁਜੀ ਸਾਹਿਬ, ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ, ਮੂਲਮੰਤਰ ਅਤੇ ਗੁਰਮੰਤਰ ਵਾਹਿਗੁਰੂ ਸਿਮਰਨ ਦੇ ਜਪ-ਤਪ ਦੇ ਜਾਪ ਦੀਆਂ ਹਾਜਰੀਆਂ ਲਗਾਈਆਂ ਗਈਆਂ ਸਨ ਉਨਾਂ ਦੀ ਅਰਦਾਸ ਕੀਤੀ ਗਈ।ਦੂਸਰਾ ਅਰਦਾਸ ਸਮਾਗਮ ਅਤੇ 13ਵਾਂ ਜੀਅ ਦਇਆ ਪਰਵਾਨ ਸਮਾਗਮ ਮੌਕੇ ਆਏ ਹੋਏ ਸੰਤ ਮਹਾਂਪੁਰਸ਼, ਸਿੰਘ ਸਾਹਿਬਾਨ, ਕਥਾ ਵਾਚਕ, ਕੀਰਤਨੀ ਜੱਥੇ ਅਤੇ ਪਤਵੰਤੇ ਸੱਜਣਾਂ ਨੂੰ ਹਰਿਆਵਲ ਦੇ ਬੁਟੇ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਦਿੱਲੀ ਲੁਧਿਆਣਾ, ਜਲੰਧਰ, ਦਾਲਮ ਪਿੰਡ, ਸ਼ਹਿਰਾਂ ਅਤੇ ਪਿੰਡਾਂ ਦੀਆਂ ਸੰਗਤਾਂ ਤੋਂ ਇਲਾਵਾਂ ਮਾਤਾ ਵਿਪਨਪ੍ਰੀਤ ਕੌਰ ਲੁਧਿਆਣਾ, ਸੁਲੱਖਣ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਆਡੀਸ਼ਨਲ ਮੈਨੇਜਰ ਸੁਖਬੀਰ ਸਿੰਘ, ਰਜਿੰਦਰ ਸਿੰਘ ਮਹਿਤਾ, ਸਾਬਕਾ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਚੋਰ ਬਰਦਾਰ ਅਮਰਜੀਤ ਸਿੰਘ, ਭਗਵਾਨ ਸਿੰਘ ਜੋਹਲ, ਬਲਵਿੰਦਰ ਸਿੰਘ ਗੁ: ਸ਼ਹੀਦ ਗੰਜ ਸਾਹਿਬ, ਡਾ. ਜੇ.ਐਸ ਖਾਲਸਾ, ਟਹਿਲਇੰਦਰ ਸਿੰਘ, ਭਾਈ ਹਰਮਿੰਦਰ ਸਿੰਘ ਕਾਰ ਸੇਵਾ ਵਾਲੇ, ਅਮਰਬੀਰ ਸਿੰਘ ਢੋਟ, ਗੁਰਦੀਪ ਸਿੰਘ ਸਲੂਜਾ ਅਤੇ ਜਗਮੋਹਨ ਸਿੰਘ ਮੌਜੂਦ ਸਨ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media