ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਲਿਆ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਬਾਬਾ ਗੁਰਬਖ਼ਸ਼ ਸਿੰਘ ਨੇ ਅਹਿਮਦ ਸ਼ਾਹ ਅਬਦਾਲੀ ਦੀ ਤੀਹ ਹਜ਼ਾਰ ਫ਼ੌਜ ਦਾ ਮੁਕਾਬਲਾ ਆਪਣੇ ਕੇਵਲ ਕੁਝ ਕੁ ਸਾਥੀਆਂ ਨਾਲ ਕੀਤਾ।ਉਨ੍ਹਾਂ ਕਿਹਾ ਕਿ ਸਮੁੱਚਾ ਸਿੱਖ ਇਤਿਹਾਸ ਸ਼ਹਾਦਤਾਂ ਦੀ ਅਦੁੱਤੀ ਦਾਸਤਾਨ ਹੈ, ਜਿਸ ਦਾ ਮੁਕਾਬਲਾ ਦੁਨੀਆਂ ਦੇ ਇਤਿਹਾਸ ਵਿਚ ਹੋਰ ਕਿਧਰੇ ਨਹੀਂ ਮਿਲਦਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media