Thursday, April 30, 2026

ਹਲਕਾ ਅਟਾਰੀ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਕੀਤੀ ਸੇਵਾ

PPN0512201707ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਗੁਰੂ ਰਾਮਦਾਸ ਵਿਖੇ ਹਲਕਾ ਅਟਾਰੀ ਤੋਂ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਸਮੁੱਚੇ ਹਲਕੇ ਦੀਆਂ ਸੰਗਤਾਂ ਸਮੇਤ ਅੱਜ ਦੋ ਦਿਨਾ ਲੰਗਰ ਸੇਵਾ ਸ਼ੁਰੂ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਗੁਰੂ ਰਾਮਦਾਸ ਜੀ ਦੇ ਲੰਗਰ ਵਿਚੋਂ ਰੋਜ਼ਾਨਾਂ ਲੱਖਾਂ ਸੰਗਤਾਂ ਪ੍ਰਸ਼ਾਦਾ ਛਕ ਕੇ ਤ੍ਰਿਪਤ ਹੁੰਦੀਆਂ ਹਨ ਅਤੇ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਉਨ੍ਹਾਂ ਨੂੰ ਹਲਕੇ ਦੀਆਂ ਸੰਗਤਾਂ ਸਮੇਤ ਅੱਜ ਲੰਗਰ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸਵ: ਬੀਬੀ ਸੁਰਿੰਦਰ ਕੌਰ ਬਾਦਲ ਦੀ ਪ੍ਰੇਰਣਾ ਨਾਲ ਸ਼ੁਰੂ ਹੋਈ ਹਲਕਾ ਪੱਧਰੀ ਲੰਗਰ ਸੇਵਾ ਨਾਲ ਸੰਗਤਾਂ ਨੂੰ ਇਕਜੁੱਟ ਹੋ ਕੇ ਗੁਰੂ ਘਰ ਅੰਦਰ ਸੇਵਾ ਕਰਨ ਦਾ ਮੌਕਾ ਮਿਲਦਾ ਹੈ।ਉਨ੍ਹਾਂ ਦੱਸਿਆ ਕਿ ਲੰਗਰ ਸੇਵਾ ਲਈ ਹਲਕੇ ਦੀਆਂ ਸੰਗਤਾਂ ਵੱਲੋਂ 60 ਕੁਇੰਟਲ ਆਟਾ, 11 ਕੁਇੰਟਲ ਚੌਲ, 10 ਕੁਇੰਟਲ ਦਾਲ, 9 ਕੁਇੰਟਲ ਪਿਆਜ਼, 7 ਕੁਇੰਟਲ ਦੇਸੀ ਘਿਓ, 12 ਕੁਇੰਟਲ ਖੰਡ, 3 ਕੁਇੰਟਲ ਪਨੀਰ, 10 ਕੁਇੰਟਲ ਹਰੇ ਮਟਰ, 25 ਕੁਇੰਟਲ ਦੁੱਧ, 10 ਕੁਇੰਟਲ ਗਾਜਰ, 30 ਕਿਲੋਂ ਚਾਹ ਪੱਤੀ, 80 ਕਿਲੋਂ ਲਸਨ ਸਮੇਤ ਹੋਰ ਵੱਖ-ਵੱਖ ਰਸਦਾਂ ਲਿਆਂਦੀਆਂ ਗਈਆਂ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਬਾਬਾ ਨਿਰਮਲ ਸਿੰਘ ਨੌਸ਼ਿਹਰਾ ਢਾਲਾ ਤੇ ਮਗਵਿੰਦਰ ਸਿੰਘ ਖਾਪੜਖੇੜੀ, ਬੀਬੀ ਕੰਵਲਜੀਤ ਕੌਰ ਰਣੀਕੇ, ਹਰਸਿਮਰਨ ਕੌਰ ਰਣੀਕੇ, ਅੰਜਨਾ ਸੇਠ, ਬਾਬਾ ਮੇਜਰ ਸਿੰਘ ਲੁਧਿਆਣਾ ਤਰਨਾ ਦਲ, ਬਾਬਾ ਗੁਰਪਿੰਦਰ ਸਿੰਘ ਵਡਾਲਾ, ਹਰਦਲਬੀਰ ਸਿੰਘ ਸ਼ਾਹ, ਸੁੱਚਾ ਸਿੰਘ ਧਰਮੀ ਫ਼ੌਜੀ, ਪ੍ਰਗਟ ਸਿੰਘ ਬਨਵਾਲੀਪੁਰ, ਬਾਬਾ ਬਲਬੀਰ ਸਿੰਘ ਭਕਨਾ, ਰਘਬੀਰ ਸਿੰਘ ਮੰਡ ਮੈਨੇਜਰ ਲੰਗਰ, ਹਰਜਿੰਦਰ ਸਿੰਘ ਤੇ ਰਾਜਿੰਦਰ ਸਿੰਘ ਅਟਾਰੀ, ਬਾਬਾ ਪ੍ਰਗਟ ਸਿੰਘ, ਦਰਸ਼ਨ ਸਿੰਘ, ਹਰਬੰਸ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply