Monday, April 6, 2026

ਪ੍ਰਧਾਨ ਲੌਂਗੋਵਾਲ ਨੇ ਗੁਰਮਤਿ ਪ੍ਰਚਾਰ ਪ੍ਰਚੰਡ ਕਰਨ ਲਈ ਦਮਦਮੀ ਟਕਸਾਲ ਤੋਂ ਮੰਗਿਆ ਸਹਿਯੋਗ

PPN0512201708ਚੌਂਕ ਮਹਿਤਾ, 5 ਦਸੰਬਰ (ਪੰਜਾਬ ਪੋਸਟ  – ਜੋਗਿੰਦਰ ਸਿੰਘ ਮਾਣਾ) – ਸ਼੍ਰੋਮਣੀ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਮਦਮੀ ਟਕਸਾਲ ਦੇ ਹੈਡਕੁਆਟਰ ਚੌਕ ਮਹਿਤਾ ਵਿਖੇ ਗਿਆਨੀ ਹਰਨਾਮ ਸਿੰਘ ਖ਼ਾਲਸਾ ਤੋਂ ਅਸ਼ੀਰਵਾਦ ਲੈਂਦਿਆਂ, ਗੁਰਮਤਿ ਪ੍ਰਚਾਰ ਨੂੰ ਹੋਰ ਪ੍ਰਚੰਡ ਕਰਨ ਲਈ ਸਹਿਯੋਗ ਮੰਗਿਆ। ਇਸ ਮੌਕੇ ਉਨ੍ਹਾਂ ਦਮਦਮੀ ਟਕਸਾਲ ਮੁਖੀ ਨਾਲ ਬੰਦ ਕਮਰਾ ਮੀਟਿੰਗ ਕਰਦਿਆਂ ਪੰਥਕ ਮੁੱਦਿਆਂ ਪ੍ਰਤੀ ਡੂੰਘੀਆਂ ਵਿਚਾਰਾਂ ਕੀਤੀਆਂ।ਇਸ ਸਮੇਂ ਦਮਦਮੀ ਟਕਸਾਲ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ।ਉਨ੍ਹਾਂ ਦੇ ਸਵਾਗਤ ਮੌਕੇ ਸੰਤ ਗਿਆਨੀ ਹਰਨਾਮ ਸਿੰਘ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲ, ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ, ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਕਮੇਟੀ ਮੈਂਬਰ ਸੰਤ ਗੁਰਮੀਤ ਸਿੰਘ ਤਿਰਲੋਕੇ ਵਾਲੇ, ਬਾਬਾ ਸੱਜਣ ਸਿੰਘ ਬੱਜੂਮਾਨ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੀ ਮੌਜੂਦ ਸਨ।
ਇਸ ਮੌਕੇ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਸਮੇਂ ਦੀ ਲੋੜ ਨੂੰ ਦੇਖਦਿਆਂ ਹੋਇਆਂ ਦਮਦਮੀ ਟਕਸਾਲ ਸੰਤ ਸਮਾਜ, ਸੰਤ ਮਹਾਪੁਰਸ਼ਾਂ ਅਤੇ ਸਿੱਖ ਜਥੇਬੰਦੀਆਂ ਨਾਲ ਸਲਾਹ ਮਸ਼ਵਰਾ ਕਰ ਕਰਨ ਉਪਰੰਤ ਪੰਥ ਦੀ ਹਰ ਚੁਣੌਤੀ ਦਾ ਹੱਲ ਕੱਢਿਆ ਜਾਵੇਗਾ ਅਤੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਹਰ ਲੋੜੀਂਦਾ ਉਪਰਾਲਾ ਕੀਤਾ ਜਾਵੇਗਾ।ਇੱਕ ਸਵਾਲ ਦੇ ਜੁਆਬ ਵਿੱਚ ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਕਾਂਡ ਉਪਰੰਤ ਕੁੱਝ ਕਾਰਨਾਂ ਵੱਸ ਸਿੱਖੀ ਦੀ ਮੁੱਖ ਧਾਰਾ ਤੋਂ ਦੂਰ ਜਾ ਚੁੱਕੇ ਲੋਕਾਂ ਨੂੰ ਸਿੱਖੀ ਅਤੇ ਗੁਰੂ ਘਰ ਨਾਲ ਜੋੜਨ ਲਈ ਪੂਰਾ ਤਾਣ ਲਾਇਆ ਜਾਵੇਗਾ।ਭਾਈ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਦਾ ਟਕਸਾਲ ਨਾਲ ਬਹੁਤ ਪੁਰਾਣਾ ਨਾਤਾ ਹੈ, ਉਨ੍ਹਾਂ ਦੱਸਿਆ ਕਿ ਦਮਦਮੀ ਟਕਸਾਲ ਦੇ 12ਵੇਂ ਮੁਖੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਤੋਂ ਉਨ੍ਹਾਂ ਅੰਮ੍ਰਿਤ ਪਾਣ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੰਤ ਚਰਨਜੀਤ ਸਿੰਘ ਜੱਸੋਵਾਲ, ਭਾਈ ਅਜੈਬ ਸਿੰਘ ਅਭਿਆਸੀ, ਜਥੇਦਾਰ ਬਾਬਾ ਅਜੀਤ ਸਿੰਘ ਤਰਨਾ ਦਲ, ਸੰਤ ਬਾਬਾ ਸੁਰਿੰਦਰ ਸਿੰਘ ਟਾਹਲੀ ਸਾਹਿਬ, ਸੰਤ ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਗੁਰਮੀਤ ਸਿੰਘ ਚੰਨਣਕੇ, ਸੰਤ ਬਾਬਾ ਗੁਰਭੇਜ ਸਿੰਘ ਖੁਜਾਲਾ, ਡਾ. ਅਵਤਾਰ ਸਿੰਘ ਬੁੱਟਰ, ਭਾਈ ਹਰਸ਼ਦੀਪ ਸਿੰਘ ਰੰਧਾਵਾ, ਚੇਅਰਮੈਨ ਲਖਵਿੰਦਰ ਸਿੰਘ ਸੋਨਾ, ਭਾਈ ਗੁਰਪ੍ਰੀਤ ਸਿੰਘ, ਭਾਈ ਸਤਨਾਮ ਸਿੰਘ, ਭਾਈ ਜਰਨੈਲ ਸਿੰਘ, ਭਾਈ ਪ੍ਰਕਾਸ਼ ਸਿੰਘ, ਭਾਈ ਪ੍ਰਭਜੀਤ ਸਿੰਘ, ਭਾਈ ਪ੍ਰਣਾਮ ਸਿੰਘ ਅਤੇ ਪ੍ਰੋ. ਸਰਚਾਂਦ ਸਿੰਘ ਆਦਿ ਮੌਜੂਦ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply