ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜ਼ੂਏਟ ਜੂਆਲੋਜੀ ਵਿਭਾਗ ਵਲੋਂ ਵਿਸ਼ੇਸ਼ ਸੱਦੇ ’ਤੇ ਯੂ.ਐਸ
ਐਨਰਜ਼ੀ ਡਿਪਾਰਟਮੈਂਟ ਦੇ ਡਿਪਟੀ ਅਸਿਸਟੈਂਟ ਸੈਕਟਰੀ ਮਾਈਕਲ ਪੈਸਿਨ ਨੇ ਵਿਸ਼ੇਸ਼ ਦੌਰਾ ਕੀਤਾ।ਪੈਸਿਨ ਯੂ.ਐਸ.ਏ ’ਚ ਐਨਰਜ਼ੀ ਰਿਸੋਰਸਜ਼ ਵਿਸ਼ੇ ਸਬੰਧੀ ਵੱਖ-ਵੱਖ ਰਿਸਰਚ ਪ੍ਰੋਜੈਕਟਾਂ ਨਾਲ ਜੁੜੇ ਹੋਏ ਹਨ, ਜਿਨ੍ਹਾਂ ਦੇ ਕਾਲਜ ਪੁੱਜਣ ’ਤੇ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਜੀ ਆਇਆ ਕਹਿੰਦਿਆ ਨਿੱਘਾ ਸਵਾਗਤ ਕੀਤਾ ਗਿਆ।
ਪੈਸਿਨ ਦੇ ਕਾਲਜ ਵਿਹੜੇ ਪੁੱਜਣ ’ਤੇ ਜੂਆਲੋਜੀ ਵਿਭਾਗ ਦੇ ਮੁੱਖੀ ਡਾ. ਜਸਜੀਤ ਕੌਰ ਰੰਧਾਵਾ ਨੇ ਉਨ੍ਹਾਂ ਨੂੰ ਵਿਭਾਗ ’ਚ ਚਲ ਰਹੇ ਵੱਖ-ਵੱਖ ਰਿਸਰਚ ਪ੍ਰੋਜੈਕਟਾਂ ਅਤੇ ਵਿਸ਼ਵ ਪੱਧਰੀ ਜਰਨਲਸ ’ਚ ਪ੍ਰਕਾਸ਼ਿਤ ਖੋਜ਼ ਪੱਤਰਾਂ ਬਾਰੇ ਜਾਣੂ ਕਰਵਾਇਆ।ਉਨ੍ਹਾਂ ਨੇ ਵਿਭਾਗ ਦੇ ਨੈਚੂਰਲ ਹਿਸਟਰੀ ਮਿਊਜ਼ੀਅਮ ਅਤੇ ਲੈਬੋਰਟਰੀਆਂ ਦਾ ਦੌਰਾ ਕੀਤਾ ਅਤੇ ਸ਼ਲਾਘਾ ਕਰਦੇ ਹੋਏ ਕਿਹਾ ਕਿ ਵਿਭਾਗ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਅਤੇ ਰਿਸਰਚ ਬਾਰੇ ਜਾਣੂ ਕਰਵਾ ਰਿਹਾ ਹੈ ਅਤੇ ਸਮੇਂ ਦੀਆਂ ਬਦਲਦੀਆਂ ਲੋੜਾਂ ਅਨੁਸਾਰ ਇਨਫ਼ਰਾ ਸਟਰਕਚਰ ਮੁਹੱਈਆ ਕਰਵਾ ਰਿਹਾ ਹੈ।ਉਨ੍ਹਾਂ ਕਿਹਾ ਕਿ ਵਿਭਾਗ ਨੂੰ ਸੋਲਿਡ ਵੇਸਟ ਮੈਨੇਜ਼ਮੈਂਟ ਦੇ ਨਾਲ-ਨਾਲ, ਸੋਲਿਡ ਵੇਸਟ ਤੋਂ ਐਨਰਜ਼ੀ ਪੈਦਾ ਕਰਨ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਊਰਜਾ ਦੀ ਕਮੀ ਨੂੰ ਪੂਰਾ ਕੀਤਾ ਜਾ ਸਕੇ।
ਇਸ ਉਪਰੰਤ ਪ੍ਰਿੰ: ਡਾ. ਮਹਿਲ ਸਿੰਘ ਨੇ ਸ੍ਰੀ ਪੈਸਿਨ ਨੂੰ ਕਾਲਜ ਦੀ ਤਸਵੀਰ ਸਨਮਾਨ ਚਿੰਨ੍ਹ ਵਜੋਂ ਪੇਸ਼ ਕਰਦਿਆਂ ਦੱਸਿਆ ਕਿ ਸ੍ਰੀ ਪੈਸਿਨ ਡਿਪਾਰਟਮੈਂਟ ਆਫ਼ ਸਾਇੰਸ ਐਂਡ ਟੈਕਨਾਲੋਜੀ, ਗੌਰਮਿੰਟ ਆਫ਼ ਇੰਡੀਆ, ਨਿਊ ਦਿੱਲੀ ਵਿਖੇ ਇਕ ਕਾਨਫਰੰਸ ’ਚ ਸ਼ਿਰਕਤ ਕਰਨ ਲਈ ਆਏ ਹੋਏ ਸਨ।ਇਸ ਮੌਕੇ ਡਾ. ਜਸਵਿੰਦਰ ਸਿੰਘ, ਡਾ. ਜ਼ੋਰਾਵਰ ਸਿੰਘ, ਡਾ. ਅਮਨਦੀਪ ਸਿੰਘ, ਡਾ. ਰਾਜਬੀਰ ਕੌਰ, ਡਾ. ਸਤਿੰਦਰ ਕੌਰ ਪਨੂੰ, ਪ੍ਰੋ: ਸੁਖਪ੍ਰੀਤ ਕੌਰ, ਡਾ. ਗੁਰਲੀਨ ਕੌਰ, ਪ੍ਰੋ: ਸੁਖਮਨਦੀਪ ਕੌਰ, ਪ੍ਰੋ: ਜਸ਼ਨਦੀਪ ਸੰਧੂ, ਪ੍ਰੋ: ਅਮਨਦੀਪ, ਪ੍ਰੋ: ਆਰਤੀ, ਡਾ. ਇੰਦੂ ਆਦਿ ਸ਼ਾਮਿਲ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media