Monday, October 12, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਮਨਾਇਆ ਭਾਈ ਵੀਰ ਸਿੰਘ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਭਾਈ ਵੀਰ ਸਿੰਘ ਜੀ ਦਾ ਜਨਮ ਦਿਹਾੜਾ 5 ਦਸੰਬਰ 2017 ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. PPN0612201710ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਆਯੋਜਿਤ ਕੀਤਾ ਗਿਆ।ਪ੍ਰੋਗਰਾਮ ਦੀ ਅੰਰਭਤਾ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਰਾਹੀ ਕੀਤੀ ਗਈ।ਸਕੂਲ ਦੇ ਮੈਂਬਰ ਇੰਚਾਰਜ ਰਾਜਮਹਿੰਦਰ ਸਿੰਘ ਮਜੀਠਾ, ਨਿਰਮਲ ਸਿੰਘ ਅਤੇ ਗੁਰਿੰਦਰ ਸਿੰਘ ਚਾਵਲਾ ਨੇ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।ਰਾਜਮਹਿੰਦਰ ਸਿੰਘ ਮਜੀਠਾ ਨੇ ਚੀਫ ਖਾਲਸਾ ਦੀਵਾਨ ਦੇ ਮੋਢੀ ਭਾਈ ਵੀਰ ਸਿੰਘ ਦੇ ਜੀਵਨ `ਤੇ ਚਾਨਣਾ ਪਾਉਂਦੇ ਹੋਏ ਅਜਿਹੀ ਸਖਸ਼ੀਅਤ ਤੋ ਪ੍ਰੇਰਨਾ ਲੈਣ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ।ਭਾਈ ਵੀਰ ਸਿੰਘ ਜੀ ਦੇ ਗੁਰਮੁੱਖ ਜੀਵਨ ਤੇ ਬਹੁਪੱਖੀ ਸਖਸ਼ੀਅਤ ਦੀਆਂ ਤਸਵੀਰਾਂ ਸਕੂਲ ਦੇ ਵਿਦਿਆਰਥੀਆਂ ਵੱਲੋਂ ਪ੍ਰਭਾਵਸ਼ਾਲੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਭਾਵਪੂਰਨ ਨਾਟਕ ਦਾ ਮੰਚਨ ਕੀਤਾ।ਭਾਈ ਵੀਰ ਸਿੰਘ ਜੀ ਦੁਆਰਾ ਰਚਿਤ ਕੁਦਰਤ ਨਾਲ ਸੰਬੰਧਿਤ ਕਵਿਤਾਵਾਂ ਬਹੁਤ ਹੀ ਵਧੀਆ ਸੁਰ ਤੇ ਲੈਅ ਵਿੱਚ ਉਚਾਰਨ ਕੀਤੀਆ ਗਈਆ।ਨਾਟਕ ਦੇ ਅੰਤ ਵਿੱਚ ਭਾਈ ਵੀਰ ਸਿੰਘ ਦੁਆਰਾ ਰਚਿਤ ਕਵਿਤਾ ਤੇ ਸੂਫੀ ਗਾਇਨ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ।ਇਸ ਮੌਕੇ ਛੇਵੀ ਤੋ ਅਠਵੀਂ ਤੱਕ ਦੇ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਰੋਹ ਵੀ ਕੀਤਾ ਗਿਆ।ਜਿਸ ਵਿੱਚ ਵਿਦਿਅਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।ਸਕੂਲ ਪ੍ਰਿੰਸੀਪਲ ਸ੍ਰੀਮਤੀ ਦਪਿੰਦਰ ਕੌਰ ਨੇ ਭਾਈ ਵੀਰ ਸਿੰਘ ਜੀ ਦੀ ਨਿਰਮਲ ਤੇ ਗੰਭੀਰ ਹਸਤੀ ਬਾਰੇ ਵਿਚਾਰ ਸਾਂਝੇ ਕੀਤੇ।ਸਕੂਲ ਦੇ ਮੈਂਬਰ ਇੰਚਾਰਜ ਗੁਰਿੰਦਰ ਸਿੰਘ ਚਾਵਲਾ ਨੇ ਸਿੱਖ ਇਤਿਹਾਸ ਦੇ ਸੁਨਿਹਰੀ ਪੰਨਿਆ ਤੋ ਜਾਣੂ ਕਰਵਾਇਆ ਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply