Thursday, March 12, 2026

ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਵਿਖੇ ਮਾਸ ਕੌਸਲਿੰਗ ਪ੍ਰੋਗਰਾਮ ਕਰਵਾਇਆ

ਪੱਟੀ, 6 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਵਿਖੇ ਕੈਰੀਅਰ ਗਾਈਡੈਂਸ ਕੌਸਲਰ ਸੁਖਬੀਰ ਸਿੰਘ ਦੀ ਅਗਵਾਈ PPN0612201718ਹੇਠ ਮਾਸ ਕੌਸਲਿੰਗ ਪ੍ਰੋਗਰਾਮ ਕਰਵਾਇਆ ਗਿਆ।ਇਸ ਸਿਮੇਂ ਵੱਖ ਵੱਖ ਵਿਭਾਗਾਂ ਤੇ ਤਕਨੀਕੀ ਸੰਸਥਾਵਾਂ ਦੇ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਤਕਨੀਕੀ ਸਿਖਲਾਈ ਹਾਸਲ ਕਰਨ ਉਪਰੰਤ ਸਰਕਾਰ ਤੋ ਕਰਜ਼ੇ ਦੀ ਸਹੂਲਤ ਪ੍ਰਾਪਤ ਕਰਕੇ ਆਪਣਾ ਕੰਮ ਚਲਾਇਆ ਜਾ ਸਕਦਾ ਹੈ ਜਿਸ ਕਰਕੇ ਨੌਜ਼ਵਾਨਾਂ ਨੂੰ ਜਿਥੇ ਨੌਕਰੀਆਂ ਮਗਰ ਭੱਜਣ ਦੀ ਲੋੜ ਨਹੀ ਪਵੇਗੀ, ਉਥੇ ਆਪਣੇ ਰੁਜ਼ਗਾਰ ਦਾ ਵੀ ਪ੍ਰਬੰਧ ਕਰਨਾ ਸੁਖਾਲਾ ਹੋ ਜਾਵੇਗਾ।ਪ੍ਰਿੰਸੀਪਲ ਰੁਪਿੰਦਰ ਕੌਰ ਨੇ ਸਕੂਲ ਵਿਚ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਰੋਜ਼ਗਾਰ ਅਫਸਰ ਪੱਟੀ ਰਾਜਨ ਸ਼ਰਮਾ, ਅਸ਼ੋਕ ਕੁਮਾਰ ਆਈ.ਟੀ.ਆਈ, ਸੁਖਦੀਪ ਸਿੰਘ, ਉਕਾਰ ਸਿੰਘ, ਸੰਦੀਪ ਕੌਰ, ਰਾਕਸ਼ ਕੁਮਾਰ, ਰਮਨ ਕੁਮਾਰ, ਸਾਵਲ ਸਿੰਘ, ਨਿਸ਼ਾਨ ਸਿੰਘ ਅਤੇ ਸਕੂਲ ਵਿਦਿਆਰਥੀ ਹਾਜ਼ਰ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply